Menu

ਸਰਹੱਦ ਪਾਰੋਂ ਨਸ਼ਾਂ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼; 6 ਕਿਲੋ ਹੈਰੋਇਨ ਸਮੇਤ ਦੋ ਕਾਬੂ

ਤਰਨਤਾਰਨ, 31 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਤਰਨਤਾਰਨ ਪੁਲਿਸ ਨੇ 6 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਹਰਦੀਪ ਸਿੰਘ ਉਰਫ਼ ਦੀਪ ਅਤੇ ਹਰਜੀਤ ਸਿੰਘ ਦੋਵੇਂ ਵਾਸੀ ਪਿੰਡ ਠੱਠੀ ਸੋਹਲ, ਤਰਨਤਾਰਨ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਵਰਤੀ ਜਾ ਰਹੀ ਉਨ੍ਹਾਂ ਦੀ ਸਵਿਫਟ ਕਾਰ ਨੂੰ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਅਧਾਰਿਤ ਤਸਕਰ ਬਿੱਲਾ ਅਤੇ ਸ਼ਾਹ ਜੋ ਸਰਹੱਦ ਪਾਰੋਂ ਨਸ਼ਿਆਂ ਦੀਆਂ ਖੇਪਾਂ ਪਹੁੰਚਾ ਰਹੇ ਹਨ, ਦੇ ਸਿੱਧੇ ਸੰਪਰਕ ਵਿੱਚ ਸਨ। ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਖੇਪਾਂ ਡਰੋਨ ਦੀ ਮਦਦ ਨਾਲ ਭੇਜੀਆਂ ਜਾ ਰਹੀਆਂ ਸਨ।

ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਹਰਮਨਬੀਰ ਸਿੰਘ ਗਿੱਲ ਨੇ ਕਿਹਾ ਕਿ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਦੇ ਨਾਲ-ਨਾਲ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਹੁਣ ਤੱਕ ਪ੍ਰਾਪਤ ਹੋਏ ਨਸ਼ਿਆਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਦੀ ਕੋਸ਼ਿਸ਼ ਜਾਰੀ ਹੈ।

ਇਸ ਆਪਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਤਰਨ ਤਾਰਨ ਅਭਿਮਨਿਊ ਰਾਣਾ ਨੇ ਦੱਸਿਆ ਕਿ ਦੋਸ਼ੀ ਹਰਦੀਪ ਅਤੇ ਹਰਜੀਤ ਦੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਹੋਣ ਬਾਰੇ ਮਿਲੀ ਭਰੋਸੇਯੋਗ ਸੂਹ ‘ਤੇ ਕਾਰਵਾਈ ਕਰਦਿਆਂ, ਡੀਐਸਪੀ (ਡੀ) ਰਜਿੰਦਰ ਮਿਨਹਾਸ ਅਤੇ ਡੀਐਸਪੀ ਗੁਰਿੰਦਰਪਾਲ ਸਿੰਘ ਨਾਗਰਾ ਦੀ ਨਿਗਰਾਨੀ ਹੇਠ ਸੀਆਈਏ ਸਟਾਫ ਤਰਨ ਤਾਰਨ ਦੀ ਪੁਲਿਸ ਟੀਮ ਨੇ ਇੱਕ ਟੀਚਾਗਤ ਆਪ੍ਰੇਸ਼ਨ ਚਲਾਇਆ ਅਤੇ ਉਕਤ ਮੁਲਜ਼ਮਾਂ ਨੂੰ ਤਰਨ ਤਾਰਨ ਦੇ ਪਿੰਡ ਭੂਸੇ ਦੇ ਖੇਤਰ ਵਿੱਚੋਂ ਗ੍ਰਿਫ਼ਤਾਰ ਕਰਕੇ ਨਸ਼ੀਲੇ ਪਦਾਰਥ ਬਰਾਮਦ ਕੀਤੇ।ਇਸ ਸਬੰਧੀ  ਤਰਨਤਾਰਨ ਦੇ ਸਰਾਏ ਅਮਾਨਤ ਖਾਨ ਪੁਲਿਸ ਸਟੇਸ਼ਨ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਅਤੇ 29 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

JCB ਖੱਡ ਵਿੱਚ ਡਿੱਗੀ, ਡਰਾਈਵਰ ਸਮੇਤ ਦੋ…

ਸ਼ਿਮਲਾ, 19 ਅਪ੍ਰੈਲ : ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਵਿੱਚ  ਧਾਲੀ ਥਾਣਾ ਖੇਤਰ ਦੇ ਅਧੀਨ ਜਵਾਲਾ ਮਾਤਾ ਮੰਦਰ ਦੇ…

ਛੇ ਮੰਜ਼ਿਲਾ ਇਮਾਰਤ ਹੋਈ ਢਹਿ…

ਨਵੀਂ ਦਿੱਲੀ, 19 ਅਪ੍ਰੈਲ- ਪੂਰਬੀ ਦਿੱਲੀ ਦੇ…

ਚਮੋਲੀ ’ਚ ਖੱਡ ਵਿੱਚ ਡਿੱਗੀ…

ਉਤਰਾਖੰਡ, 19 ਅਪ੍ਰੈਲ : ਉਤਰਾਖੰਡ ਦੇ ਚਮੋਲੀ…

ਗੈਂਗਸਟਰ ਲਾਰੈਂਸ ਦਾ ਜੇਲ ‘ਚ…

ਦਿੱਲੀ, 19 ਅਪ੍ਰੈਲ  : ਗੈਂਗਸਟਰ ਲਾਰੈਂਸ ਬਿਸ਼ਨੋਈ…

Listen Live

Subscription Radio Punjab Today

Subscription For Radio Punjab Today

ਫਲੋਰਿਡਾ ਯੁਨੀਵਰਸਿਟੀ ਵਿਚ ਪੁਲਿਸ ਅਫਸਰ ਦੇ ਪੁੱਤਰ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਤਾਲਾਹਾਸੀ ਵਿਖੇ ਫਲੋਰਿਡਾ ਸਟੇਟ ਯੁਨੀਵਰਸਿਟੀ ਵਿਚ ਇਕ ਸਥਾਨਕ ਪੁਲਿਸ ਅਫਸਰ ਦੇ ਪੁੱਤਰ ਵੱਲੋਂ ਕੀਤੀ ਗੋਲੀਬਾਰੀ ਵਿਚ…

ਮੰਦਭਾਗੀ ਖਬਰ -ਰੋਜ਼ੀ ਰੋਟੀ ਲਈ…

ਬਰਨਾਲਾ, 18 ਅਪ੍ਰੈਲ- ਪੰਜਾਬ ਦੀ ਧਰਤੀ ਤੋਂ…

ਰੋਜੀ ਰੋਟੀ ਦੀ ਭਾਲ ਲਈ…

ਸੁਲਤਾਨਪੁਰ ਲੋਧੀ , 18 ਅਪ੍ਰੈਲ- ਦੋ ਸਾਲ…

ਰੂਸ ਨੇ ਤਾਲਿਬਾਨ ’ਤੇ ਲੱਗੀ…

Russia lifts two-decade-old ban on Taliban : ਰੂਸ ਨੇ…

Our Facebook

Social Counter

  • 47321 posts
  • 0 comments
  • 0 fans