Menu

ਪਿਛਲੀਆਂ ਸਰਕਾਰਾਂ ਨਸ਼ਾ ਤਸਕਰਾਂ ਨੂੰ ਬਚਾਉਣ ਲਈ ਪੁਲਿਸ ਦੀ ਵਰਤੋਂ ਕਰਦੀਆਂ ਸਨ, ‘ਆਪ’ ਸਰਕਾਰ ਪੁਲਿਸ ਰਾਹੀਂ ਨਸ਼ਾ ਖਤਮ ਕਰ ਰਹੀ ਹੈ- ਸਿਸੋਦੀਆ

ਲੁਧਿਆਣਾ, 1 ਅਪ੍ਰੈਲ – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਆਗੂ ਅਤੇ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਸ਼ਲਾਘਾ ਕਰਦਿਆਂ ਕਿਹਾ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਰਹਿਨੁਮਾਈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਸੀਂ ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਾਂਗੇ।

ਮਨੀਸ਼ ਸਿਸੋਦੀਆ ਅਤੇ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਮੰਗਲਵਾਰ ਨੂੰ ਲੁਧਿਆਣਾ ‘ਚ ਇਸ ਮੁੱਦੇ ‘ਤੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ। ਉਨ੍ਹਾਂ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ 360⁰ ਰਣਨੀਤੀ ਬਾਰੇ ਦੱਸਦਿਆਂ ਕਿਹਾ ਕਿ  ਅਰਵਿੰਦ ਕੇਜਰੀਵਾਲ ਅਤੇ ਸੰਗਠਨ ਦੇ ਆਗੂਆਂ ਨਾਲ ਹੋਈ ਮੀਟਿੰਗ ਦੌਰਾਨ ਇਹ ਫੈਸਲਾ ਕੀਤਾ ਗਿਆ ਕਿ ਹੁਣ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦਾ ਸੰਗਠਨ ਮਿਲ ਕੇ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣਗੇ, ਤਾਂ ਜੋ ਪੰਜਾਬ ਵਿੱਚੋਂ ਨਸ਼ੇ ਨੂੰ ਜਲਦੀ ਤੋਂ ਜਲਦੀ ਖ਼ਤਮ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਦੁਜਿਆਂ ਪਾਰਟੀਆਂ ਦੇ ਸੰਗਠਨ ਦੀ ਮੀਟਿੰਗਾਂ ਵਿੱਚ ਸੱਤਾ ਹਾਸਿਲ ਕਰਨ ਬਾਰੇ ਚਰਚਾ ਕੀਤੀ ਜਾਂਦੀ ਹੈ, ਜਦੋਂ ਕਿ ਆਮ ਆਦਮੀ ਪਾਰਟੀ ਦੀਆਂ ਮੀਟਿੰਗਾਂ ਵਿੱਚ ਲੋਕਾਂ ਨਾਲ ਸਬੰਧਤ ਮੁੱਦਿਆਂ ’ਤੇ ਚਰਚਾ ਕੀਤੀ ਜਾਂਦੀ ਹੈ। ਕਾਂਗਰਸ, ਭਾਜਪਾ ਅਤੇ ਅਕਾਲੀ ਦਲ ‘ਤੇ ਦੋਸ਼ ਲਾਉਂਦਿਆਂ ਸਿਸੋਦੀਆ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਨਸ਼ਾ ਤਸਕਰਾਂ ਨੂੰ ਸਿਆਸੀ ਸੁਰੱਖਿਆ ਦੇਣ ਕਾਰਨ ਹੀ ਪੰਜਾਬ ‘ਚ ਨਸ਼ਾ ਫੈਲਿਆ। ਇਸ ਦੇ ਨਾਲ ਹੀ ‘ਆਪ’ ਸਰਕਾਰ ਨਸ਼ਿਆਂ ਨਾਲ ਜੁੜੇ ਲੋਕਾਂ ਖਿਲਾਫ ਸਖਤ ਕਾਰਵਾਈ ਕਰ ਰਹੀ ਹੈ ਅਤੇ ਸਮੱਗਲਰਾਂ ਨੂੰ ਗ੍ਰਿਫਤਾਰ ਕਰਕੇ ਜੇਲ ਭੇਜ ਰਹੀ ਹੈ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਸ਼ਾ ਤਸਕਰਾਂ ਨੂੰ ਬਚਾਉਣ ਲਈ ਪੰਜਾਬ ਪੁਲਿਸ ਦੀ ਵਰਤੋਂ ਕੀਤੀ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਪੁਲਿਸ ਰਾਹੀਂ ਨਸ਼ਿਆਂ ਦਾ ਖਾਤਮਾ ਕਰ ਰਹੀ ਹੈ। ਪਿਛਲੇ ਇੱਕ ਮਹੀਨੇ ਦੌਰਾਨ ਨਸ਼ਾ ਤਸਕਰਾਂ ਖ਼ਿਲਾਫ਼ 2500 ਦੇ ਕਰੀਬ ਕੇਸ ਦਰਜ ਕੀਤੇ ਗਏ ਹਨ ਅਤੇ 4500 ਦੇ ਕਰੀਬ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਨਸ਼ਾ ਤਸਕਰਾਂ ਦੇ 54 ਘਰ ਢਾਹ ਦਿੱਤੇ ਗਏ ਅਤੇ 51 ਐਨਕਾਊਂਟਰ ਕੀਤੇ ਗਏ।

ਇਸ ਤੋਂ ਇਲਾਵਾ ਕਰੀਬ 65 ਲੱਖ ਰੁਪਏ ਦੀ ਡਰੱਗ ਮਨੀ ਅਤੇ 7 ਲੱਖ ਨਸ਼ੀਲੇ ਕੈਪਸੂਲ ਅਤੇ ਭਾਰੀ ਮਾਤਰਾ ਵਿੱਚ ਹੋਰ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਇਹ ਅੰਕੜੇ ਦੱਸਦੇ ਹਨ ਕਿ ‘ਆਪ’ ਸਰਕਾਰ ਨਸ਼ਿਆਂ ਪ੍ਰਤੀ ਕਿੰਨੀ ਗੰਭੀਰ ਹੈ। ਉਨ੍ਹਾਂ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਨਸ਼ਿਆਂ ਨਾਲ ਜੁੜੇ ਲੋਕਾਂ ਨੂੰ ਹੁਣ ਆਪਣਾ ਕਾਰੋਬਾਰ ਬੰਦ ਕਰਨਾ ਪਵੇਗਾ ਨਹੀਂ ਤਾਂ ਜੇਲ੍ਹ ਜਾਣ ਲਈ ਤਿਆਰ ਰਹਿਣਾ ਪਵੇਗਾ। ਆਪ ਸਰਕਾਰ ਵਿੱਚ ਇੱਕ ਵੀ ਨਸ਼ਾ ਤਸਕਰ ਬਖਸ਼ਿਆ ਨਹੀਂ ਜਾਵੇਗਾ।

ਸਿਸੋਦੀਆ ਨੇ ਕਿਹਾ ਕਿ ਭਲਕੇ (ਬੁੱਧਵਾਰ) ਲੁਧਿਆਣਾ ਤੋਂ ਨਸ਼ਿਆਂ ਵਿਰੁੱਧ ਇੱਕ ਹੋਰ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਕੱਲ੍ਹ ਹਜ਼ਾਰਾਂ ਐਨ.ਸੀ.ਸੀ ਅਤੇ ਐਨ.ਐਸ.ਐਸ ਦੇ ਬੱਚੇ ਨਸ਼ੇ ਨਾ ਕਰਨ ਦੀ ਸਹੁੰ ਚੁੱਕਣਗੇ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਨਸ਼ਾ ਨਾ ਕਰਨ ਲਈ ਪ੍ਰੇਰਿਤ ਕਰਨਗੇ।

ਸਿਸੋਦੀਆ ਨੇ ਕਿਹਾ ਕਿ ਇਹ ਬੱਚੇ ਭਲਕੇ ਲੁਧਿਆਣਾ ਦੀਆਂ ਸੜਕਾਂ ‘ਤੇ ਉਤਰ ਕੇ ਦੁਕਾਨਦਾਰਾਂ, ਰਾਹਗੀਰਾਂ ਅਤੇ ਸਥਾਨਕ ਲੋਕਾਂ ਨੂੰ ਨਸ਼ਾ ਨਾ ਕਰਨ ਦੀ ਸਹੁੰ ਚੁਕਾਉਣਗੇ ਅਤੇ ਪੂਰੇ ਸ਼ਹਿਰ ‘ਚ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣਗੇ। ਇਸ ਤੋਂ ਇਲਾਵਾ ਭਲਕੇ ਤੋਂ ਆਮ ਆਦਮੀ ਪਾਰਟੀ ਦੇ ਸਮੂਹ ਵਰਕਰ ਵੀ ਆਪੋ-ਆਪਣੇ ਇਲਾਕਿਆਂ ਵਿੱਚ ਘੁੰਮ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨਗੇ।

ED ਵੱਲੋਂ ਲੋਕਾਂ ਨੂੰ ਗੈਰ-ਕਾਨੂੰਨੀ ਤੌਰ ‘ਤੇ…

ਜਲੰਧਰ, 9 ਜੁਲਾਈ- ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਅਤੇ ਹਰਿਆਣਾ ਵਿੱਚ ‘ਡੌਂਕੀ ਰੂਟ’ ਰਾਹੀਂ ਲੋਕਾਂ ਨੂੰ ਗੈਰ-ਕਾਨੂੰਨੀ ਤੌਰ ‘ਤੇ…

ਰਾਜਸਥਾਨ – ਚੁਰੂ ‘ਚ ਫਾਈਟਰ…

ਚੁਰੂ: 9 ਜੁਲਾਈ- ਚੁਰੂ ਜ਼ਿਲ੍ਹੇ ਦੇ ਰਤਨਗੜ੍ਹ…

ਵਡੋਦਰਾ ‘ਚ ਨਦੀ ‘ਤੇ ਬਣਿਆ…

ਗੁਜਰਾਤ, 9 ਜੁਲਾਈ- ਵਡੋਦਰਾ ਵਿਚ ਮਹੀਸਾਗਰ ਨਦੀ…

ਦਿੱਲੀ ਜਾ ਰਹੀ Flight ‘ਚ…

ਪਟਨਾ, 9 ਜੁਲਾਈ- ਪਟਨਾ ਤੋਂ ਦਿੱਲੀ ਜਾ…

Listen Live

Subscription Radio Punjab Today

Subscription For Radio Punjab Today

ਸੀ.ਬੀ.ਆਈ. ਨੇ 25 ਸਾਲਾਂ ਤੋਂ ਭਗੌੜਾ ਆਰਥਿਕ…

ਨਵੀਂ ਦਿੱਲੀ, 9 ਜੁਲਾਈ- ਅਧਿਕਾਰਤ ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ.ਬੀ.ਆਈ. ਕਥਿਤ ਆਰਥਿਕ ਅਪਰਾਧੀ ਮੋਨਿਕਾ ਕਪੂਰ ਨੂੰ…

ਪਿਛਲੇ ਸਾਲ ਅਮਰੀਕਾ ‘ਚ ਵਿਵਾਦਤ…

ਦਿੱਲੀ, 9 ਜੁਲਾਈ : ਦਿੱਲੀ ਪੁਲਿਸ ਨੇ…

ਰਾਜਨਾਥ ਸਿੰਘ ਨੇ ਐਸ.ਸੀ.ਓ. ਵਿਖੇ…

ਬੀਜਿੰਗ, 26 ਜੂਨ-  ਰੱਖਿਆ ਮੰਤਰੀ ਰਾਜਨਾਥ ਸਿੰਘ…

ਮੰਦਭਾਗੀ ਖਬਰ, 8 ਮਹੀਨੇ ਪਹਿਲਾਂ…

ਅਮਰੀਕਾ , 26 ਜੂਨ :   ਅਮਰੀਕਾ ਤੋਂ…

Our Facebook

Social Counter

  • 49292 posts
  • 0 comments
  • 0 fans