Menu

ਫਾਜਿਲਕਾ ਦੀ ਹਦੂਦ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 8 ਵਜੇ ਤੱਕ ਕੰਬਾਇਨ ਰਾਹੀਂ ਕਣਕ ਦੀ ਕਟਾਈ ਤੇ ਪਾਬੰਦੀ

ਫਾਜ਼ਿਲਕਾ, 2 ਅਪ੍ਰੈਲ- ਜ਼ਿਲ੍ਹਾ ਮੈਜਿਸਟਰੇਟ ਫਾਜਿਲਕਾ ਅਮਰਪ੍ਰੀਤ ਕੌਰ ਸੰਧੂ, ਆਈ.ਏ.ਐਸ. ਨੇ ਬੀ.ਐਨ.ਐਸ.ਐਸ. ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਾਜਿਲਕਾ ਦੀ ਹਦੂਦ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 8 ਵਜੇ ਤੱਕ ਕੰਬਾਇਨ ਰਾਹੀਂ ਕਣਕ ਦੀ ਕਟਾਈ ਤੇ ਪਾਬੰਦੀ ਲਗਾਈ ਹੈ। ਇਹ ਹੁਕਮ 31 ਮਈ 2025 ਤੱਕ ਲਾਗੂ ਰਹਿਣਗੇ।

ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਸਾਲ 2025 ਦੀ ਕਣਕ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਕਣਕ ਦੀ ਫਸਲ ਦੀ ਕਟਾਈ ਆਮ ਤੌਰ ਤੇ ਕਿਸਾਨਾਂ ਵਲੋਂ ਕੰਬਾਇਨਾਂ ਨਾਲ ਕਰਵਾਈਆਂ ਜਾਂਦੀਆਂ ਹਨ। ਕਣਕ ਦੀ ਕਟਾਈ ਕਰਨ ਲਈ ਦਿਨ ਰਾਤ ਕੰਬਾਇਨਾਂ ਚਲਾਈਆਂ ਜਾਂਦੀਆਂ ਹਨ। ਇਹ ਕੰਬਾਇਨਾਂ ਰਾਤ ਵੇਲੇ ਹਰੀ ਕਣਕ, ਜੋ ਕਿ ਚੰਗੀ ਤਰ੍ਹਾਂ ਸੁੱਕੀ ਨਹੀਂ ਹੁੰਦੀ, ਵੀ ਕੱਟ ਦਿੰਦੀਆਂ ਹਨ। ਜਿਸ ਨਾਲ ਕਿਸਾਨਾਂ ਨੂੰ ਸਿੱਧਾ ਨੁਕਸਾਨ ਹੁੰਦਾ ਹੈ। ਇਸ ਤੋਂ ਇਲਾਵਾ ਕੰਬਾਇਨ ਸੜਕ ਰਾਹੀਂ ਖੇਤਾਂ ਵਿੱਚ ਜਾਂਦੀਆਂ ਹਨ ਜਿਸ ਕਰਕੇ ਆਮ ਤੌਰ ਤੇ ਟਰੈਫਿਕ ਵਿੱਚ ਵਿਘਨ ਪੈਂਦਾ ਹੈ ਅਤੇ ਐਕਸੀਡੈਂਟ ਦਾ ਖਤਰਾ ਬਣਿਆ ਰਹਿੰਦਾ ਹੈ।ਕਈ ਵਾਰ ਰਾਤ ਦਾ ਹਨੇਰਾ ਹੋਣ ਕਾਰਣ ਕੰਬਾਇਨਾਂ ਬਿਜਲੀ ਦੀਆਂ ਤਾਰਾਂ ਨਾਲ ਅਚਾਨਕ ਟਕਰਾ ਜਾਂਦੀਆਂ ਹਨ ਤੇ ਸ਼ਾਰਟ ਸਰਕਟ ਹੋਣ ਨਾਲ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ।

ਇਸ ਤੋਂ ਇਲਾਵਾ ਰਾਤ ਨੂੰ ਨਮੀ ਹੋਣ ਕਾਰਣ ਕਣਕ ਦੀ ਫਸਲ ਸੁੱਕੀ ਨਹੀਂ ਹੁੰਦੀ ਅਤੇ ਨਮੀ ਵਾਲੀ ਕਣਕ ਦੀ ਨਿਲਾਮੀ ਵਿੱਚ ਦੇਰੀ ਹੋ ਜਾਂਦੀ ਹੈ ਜਿਸ ਕਰਕੇ ਕਿਸਾਨਾਂ ਨੂੰ ਕਈ-ਕਈ ਦਿਨ ਮੰਡੀਆਂ ਵਿੱਚ ਖੱਜਲ ਖੁਆਰ ਹੋਣਾ ਪੈਂਦਾ ਹੈ। ਇਸ ਲਈ ਆਮ ਪਬਲਿਕ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਰਾਤ ਸਮੇਂ ਕੰਬਾਇਨ ਚਲਾਉਣ ਤੇ ਪਾਬੰਦੀ ਲਗਾਈ ਜਾਣੀ ਜਰੂਰੀ ਹੈ।

ਅਸਮਾਨੀ ਬਿਜਲੀ ਡਿੱਗਣ ਕਾਰਨ 20 ਲੋਕਾਂ ਦੀ…

ਪਟਨਾ, 17 ਜੁਲਾਈ-ਬਿਹਾਰ ਦੇ ਨਾਲੰਦਾ ਜ਼ਿਲ੍ਹੇ ਦੇ ਕਈ ਨੀਵੇਂ ਇਲਾਕਿਆਂ ਵਿੱਚ ਹੜ੍ਹ ਦੀ ਸਥਿਤੀ ਹੈ। ਝਾਰਖੰਡ ਤੋਂ ਮੀਂਹ ਦਾ…

ਈ.ਡੀ. ਵੱਲੋਂ ਰਾਬਰਟ ਵਾਡਰਾ ਵਿਰੁੱਧ…

ਨਵੀਂ ਦਿੱਲੀ, 17 ਜੁਲਾਈ-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ…

ਬੰਗਲਾਦੇਸ਼ ‘ਚ ਐਨਸੀਪੀ ਦੀ ਰੈਲੀ…

ਢਾਕਾ, 17 ਜੁਲਾਈ-ਬੰਗਲਾਦੇਸ਼ ਦੇ ਗੋਪਾਲਗੰਜ ਸ਼ਹਿਰ ਵਿੱਚ…

ਹਰਿਆਣਵੀ ਗਾਇਕ ਫਾਜ਼ਿਲਪੁਰੀਆ ‘ਤੇ ਗੋਲੀਬਾਰੀ…

ਹਰਿਆਣਾ, 17 ਜੁਲਾਈ : ਹਰਿਆਣਵੀ ਗਾਇਕ ਰਾਹੁਲ…

Listen Live

Subscription Radio Punjab Today

Subscription For Radio Punjab Today

ਇਰਾਕ: ਸ਼ਾਪਿੰਗ ਮਾਲ ’ਚ ਲੱਗੀ ਅੱਗ, 50…

ਬਗਦਾਦ, 17 ਜੁਲਾਈ-ਇਰਾਕ ਦੇ ਅਲ ਕਟੁ ਸ਼ਹਿਰ ਦੀ ਸੁਪਰਮਾਰਕੀਟ ਵਿੱਚ ਅੱਗ ਲੱਗਣ ਕਾਰਨ ਇਕ ਵੱਡਾ ਹਾਦਸਾ ਵਾਪਰਨ ਦੀ ਦੁੱਖਦਾਈ…

ਗੁਜਰਾਤੀ ਨੇ ਲਾਈ ਅਮਰੀਕਾ ‘ਚ…

ਅਮਰੀਕਾ, 17ਜੁਲਾਈ -ਅਮਰੀਕਾ  ਦੇ ਸੂਬੇ ਲੁਈਸਿਆਨਾ ਪੁਲਿਸ…

ਦਿੱਲੀ ਤੋਂ ਗੋਆ ਜਾ ਰਹੀ…

ਮੁੰਬਈ ,16 ਜੁਲਾਈ – ਦਿੱਲੀ ਤੋਂ ਗੋਆ…

ਸ਼ੁਭਾਂਸ਼ੂ ਸ਼ੁਕਲਾ  ਸਮੇਤ ਚਾਰ ਪੁਲਾੜ…

ਕੈਲੇਫੋਰਨੀਆ, 15 ਜੁਲਾਈ- ਸ਼ੁਭਾਂਸ਼ੂ ਸ਼ੁਕਲਾ  ਸਮੇਤ ਚਾਰ…

Our Facebook

Social Counter

  • 49517 posts
  • 0 comments
  • 0 fans