Menu

ਅਮਨ ਅਰੋੜਾ ਨੇ ਮਜੀਠੀਆ ਦੀ ਸੁਰੱਖਿਆ ਦੇ ਮੁੱਦੇ ‘ਤੇ ਵਿਰੋਧੀਆਂ ਨੂੰ ਪੁੱਛਿਆ ਡਰੱਗ ਮਾਫੀਆ ਪ੍ਰਤੀ ਐਨੀ ਹਮਦਰਦੀ ਕਿਉਂ ?

ਅਮਨ ਅਰੋੜਾ ਦਾ ਤੰਜ -“ਸੁਰੱਖਿਆ ਹਟਾਉਣ ‘ਤੇ ਕਾਂਗਰਸ, ਅਕਾਲੀ, ਭਾਜਪਾ ਇੱਕਜੁੱਟ, ਪਰ ਪੰਜਾਬੀਆਂ ਦੇ ਹੱਕਾਂ ਲਈ ਕਦੋਂ ਇਕੱਠੇ ਹੋਣਗੇ?”

ਚੰਡੀਗੜ੍ਹ, 2 ਅਪ੍ਰੈਲ- ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਦੀ ਸੁਰੱਖਿਆ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਆਪਣੇ ਵਿਰੋਧੀਆਂ ਨੂੰ ਘੇਰਦਿਆਂ ਸਵਾਲ ਉਠਾਇਆ ਹੈ ਕਿ ਵਿਰੋਧੀ ਪਾਰਟੀਆਂ ਨੂੰ ਇਕ ਡਰੱਗ ਮਾਫੀਆ ਪ੍ਰਤੀ ਇੰਨੀ ਹਮਦਰਦੀ ਕਿਉਂ ਹੋ ਰਹੀ ਹੈ?

ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਕਹਿੰਦੀ ਰਹੀ ਹੈ ਕਿ ਪੰਜਾਬ ਵਿੱਚ ਨਸ਼ਿਆਂ ਦੇ ਕਾਰੋਬਾਰ ਵਿੱਚ ਸਾਰੀਆਂ ਰਵਾਇਤੀ ਪਾਰਟੀਆਂ ਬਰਾਬਰ ਸ਼ਾਮਲ ਹਨ ਅਤੇ ਅੱਜ ਇਹ ਗੱਲ ਸਾਬਤ ਹੋ ਗਈ ਹੈ।

ਅਮਨ ਅਰੋੜਾ ਨੇ ਤਿੰਨਾਂ ਪਾਰਟੀਆਂ ਨੂੰ ਸਵਾਲ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਇਕ ਡਰੱਗ ਮਾਫੀਆ ਦੀ ਸੁਰੱਖਿਆ ਹਟਾਈ ਜਾਣ ‘ਤੇ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਤਿਨ੍ਹਾਂ ਪਾਰਟੀਆਂ ਇਕੱਠਿਆਂ ਹੋ ਗਇਆਂ ਹਨ, ਉਸੇ ਤਰ੍ਹਾਂ ਉਹ ਪੰਜਾਬੀਆਂ ਦੇ ਹੱਕਾਂ ਲਈ ਕਦੇ ਇਕੱਠੇ ਕਿਉਂ ਨਹੀਂ ਹੁੰਦੇ? ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਇਹ ਪਾਰਟੀਆਂ ਪੰਜਾਬ ਵਿੱਚੋਂ ਨਸ਼ੇ ਦਾ ਖਾਤਮਾ ਹੁੰਦਾ ਨਹੀਂ ਦੇਖਣਾ ਚਾਹੁੰਦੀਆਂ।

ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਵੱਡੀ ਜੰਗ ਚੱਲ ਰਹੀ ਹੈ। ਪੂਰੇ ਸੂਬੇ ਵਿੱਚ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ ਪਰ ਇਨ੍ਹਾਂ ਪਾਰਟੀਆਂ ਨੂੰ ਨਸ਼ਾ ਫੈਲਾਉਣ ਵਾਲੇ ਅਤੇ ਨੌਜਵਾਨਾਂ ਦੀ ਜ਼ਿੰਦਗੀ ਬਰਬਾਦ ਕਰਨ ਵਾਲੇ ਵਿਅਕਤੀ ਦੀ ਚਿੰਤਾ ਹੋ ਰਹੀ ਹੈ।

ਉਨ੍ਹਾਂ ਕਿਹਾ ਕਿ ਇੱਕ ਡਰੱਗ ਮਾਫੀਆ ਨੂੰ ਪ੍ਰਧਾਨ ਮੰਤਰੀ ਪੱਧਰ ਦੀ ਸੁਰੱਖਿਆ ਦਿੱਤੀ ਗਈ ਸੀ, ਜਦਕਿ ਉਸ ਨੂੰ ਅਜਿਹੀ ਸੁਰੱਖਿਆ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਭਾਵੇਂ ਜਿੰਨੀਆਂ ਮਰਜ਼ੀ ਕੋਸ਼ਿਸ਼ ਕਰ ਲੈਣ ‘ਆਪ’ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਲੜਾਈ ਜਾਰੀ ਰਹੇਗੀ। ਨਸ਼ਿਆਂ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿੰਨਾ ਵੀ ਵੱਡਾ ਵਿਅਕਤੀ ਕਿਉਂ ਨਾ ਹੋਵੇ।

ED ਵੱਲੋਂ ਲੋਕਾਂ ਨੂੰ ਗੈਰ-ਕਾਨੂੰਨੀ ਤੌਰ ‘ਤੇ…

ਜਲੰਧਰ, 9 ਜੁਲਾਈ- ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਅਤੇ ਹਰਿਆਣਾ ਵਿੱਚ ‘ਡੌਂਕੀ ਰੂਟ’ ਰਾਹੀਂ ਲੋਕਾਂ ਨੂੰ ਗੈਰ-ਕਾਨੂੰਨੀ ਤੌਰ ‘ਤੇ…

ਰਾਜਸਥਾਨ – ਚੁਰੂ ‘ਚ ਫਾਈਟਰ…

ਚੁਰੂ: 9 ਜੁਲਾਈ- ਚੁਰੂ ਜ਼ਿਲ੍ਹੇ ਦੇ ਰਤਨਗੜ੍ਹ…

ਵਡੋਦਰਾ ‘ਚ ਨਦੀ ‘ਤੇ ਬਣਿਆ…

ਗੁਜਰਾਤ, 9 ਜੁਲਾਈ- ਵਡੋਦਰਾ ਵਿਚ ਮਹੀਸਾਗਰ ਨਦੀ…

ਦਿੱਲੀ ਜਾ ਰਹੀ Flight ‘ਚ…

ਪਟਨਾ, 9 ਜੁਲਾਈ- ਪਟਨਾ ਤੋਂ ਦਿੱਲੀ ਜਾ…

Listen Live

Subscription Radio Punjab Today

Subscription For Radio Punjab Today

ਸੀ.ਬੀ.ਆਈ. ਨੇ 25 ਸਾਲਾਂ ਤੋਂ ਭਗੌੜਾ ਆਰਥਿਕ…

ਨਵੀਂ ਦਿੱਲੀ, 9 ਜੁਲਾਈ- ਅਧਿਕਾਰਤ ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ.ਬੀ.ਆਈ. ਕਥਿਤ ਆਰਥਿਕ ਅਪਰਾਧੀ ਮੋਨਿਕਾ ਕਪੂਰ ਨੂੰ…

ਪਿਛਲੇ ਸਾਲ ਅਮਰੀਕਾ ‘ਚ ਵਿਵਾਦਤ…

ਦਿੱਲੀ, 9 ਜੁਲਾਈ : ਦਿੱਲੀ ਪੁਲਿਸ ਨੇ…

ਰਾਜਨਾਥ ਸਿੰਘ ਨੇ ਐਸ.ਸੀ.ਓ. ਵਿਖੇ…

ਬੀਜਿੰਗ, 26 ਜੂਨ-  ਰੱਖਿਆ ਮੰਤਰੀ ਰਾਜਨਾਥ ਸਿੰਘ…

ਮੰਦਭਾਗੀ ਖਬਰ, 8 ਮਹੀਨੇ ਪਹਿਲਾਂ…

ਅਮਰੀਕਾ , 26 ਜੂਨ :   ਅਮਰੀਕਾ ਤੋਂ…

Our Facebook

Social Counter

  • 49297 posts
  • 0 comments
  • 0 fans