ਅੰਮ੍ਰਿਤਸਰ, 4 ਅਪ੍ਰੈਲ : ਇਥੇ ਇਕ ਔਰਤ ਅਪਣੇ ਆਪ ਨੂੰ ਪੁਲਿਸ ਇੰਸਪੈਕਟਰ ਦੱਸ ਕੇ ਸਰਕਾਰੀ ਅਧਿਕਾਰੀਆਂ ਨੂੰ ਬਲੈਕਮੇਲ ਕਰਦੀ ਸੀ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਰਣਜੀਤ ਕੌਰ ਨਾਮ ਦੀ ਇਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਅਪਣੇ ਆਪ ਨੂੰ ਪੁਲਿਸ ਇੰਸਪੈਕਟਰ ਦੱਸ ਕੇ ਸਰਕਾਰੀ ਅਧਿਕਾਰੀਆਂ ਨੂੰ ਬਲੈਕਮੇਲ ਕਰਦੀ ਸੀ। ਇਸ ਦੌਰਾਨ ਔਰਤ ਨੇ ਇਕ ਫ਼ਰਜ਼ੀ ਪਛਾਣ ਪੱਤਰ ਵੀ ਬਣਵਾਇਆ ਸੀ। ਪੁਲਿਸ ਨੇ ਉਸ ਨੂੰ ਵੀ ਜ਼ਬਤ ਕਰ ਲਿਆ ਹੈ।
ਹੈਰਾਨੀ ਦੀ ਗੱਲ ਹੈ ਕਿ ਪੁਲਿਸ ਨੂੰ ਮਿਲੀ ਸ਼ਿਕਾਇਤ ਦੇ ਅਨੁਸਾਰ, ਉਸ ਨੇ ਡੀਸੀ ਦਫ਼ਤਰ ਦੇ ਅਧਿਕਾਰੀਆਂ ਨੂੰ ਅਪਣਾ ਸ਼ਿਕਾਰ ਬਣਾਇਆ ਹੈ। ਪੁਲਿਸ ਨੇ ਡੀਸੀ ਦਫ਼ਤਰ ਦੇ ਇਕ ਸੀਨੀਅਰ ਅਧਿਕਾਰੀ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ ਉਕਤ ਫ਼ਰਜ਼ੀ ਮਹਿਲਾ ਪੁਲਿਸ ਇੰਸਪੈਕਟਰ ਨੂੰ ਗ੍ਰਿਫ਼ਤਾਰ ਕਰ ਲਿਆ।