Menu

ਕਾਂਗਰਸ ਨੇ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਭਾਰਤ ਭੂਸ਼ਣ ਆਸ਼ੂ ਨੂੰ ਐਲਾਨਿਆ ਉਮੀਦਵਾਰ

ਲੁਧਿਆਣਾ ,5 ਅਪ੍ਰੈਲ -ਕਾਂਗਰਸ ਪਾਰਟੀ ਵਲੋਂ ਲੁਧਿਆਣਾ ਪਛਮੀ ਦੀ ਹੋ ਰਹੀ ਜ਼ਿਮਨੀ ਚੋਣ ਲਈ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਉਮੀਦਵਾਰ ਐਲਾਨਿਆ ਗਿਆ ਹੈ । ਇਹ ਸੀਟ ਜਨਵਰੀ ਮਹੀਨੇ ਵਿਚ ਵਿਧਾਇਕ ਗੁਰਪ੍ਰੀਤ ਗੋਗੀ ਬੱਸੀ ਦੀ ਮੌਤ ਤੋਂ ਬਾਅਦ ਖਾਲੀ ਹੋਈ ਸੀ । ਜ਼ਿਮਨੀ ਚੋਣ ਦਾ ਐਲਾਨ ਕੁਝ ਦਿਨਾਂ ਬਾਅਦ ਅਜੇ ਕੀਤਾ ਜਾਣਾ ਹੈ । ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ।  ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਰਤ ਭੂਸ਼ਣ ਆਸ਼ੂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਗੋਗੀ ਬਸੀ ਵਲੋਂ ਹਰਾਇਆ ਗਿਆ ਸੀ । ਉਸ ਤੋਂ ਬਾਅਦ ਆਮ ਆਦਮੀ ਪਾਰਟੀ ਵਲੋਂ ਭਾਰਤ ਭੂਸ਼ਨ ਆਸ਼ੂ ਖ਼ਿਲਾਫ਼ ਕੇਸ ਵੀ ਦਰਜ ਕੀਤੇ ਗਏ ਸਨ ਪਰ ਕੁਝ ਸਮਾਂ ਪਹਿਲਾਂ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਰਟ ਵਲੋਂ ਆਸ਼ੂ ਖ਼ਿਲਾਫ਼ ਦਰਜ ਕੀਤੇ ਕੇਸਾਂ ਨੂੰ ਰੱਦ ਕਰਨ ਦੇ ਹੁਕਮ ਦਿੱਤੇ ਗਏ ਸਨ । ਭਾਰਤ ਭੂਸ਼ਣ ਆਸ਼ੂ ਦੀ ਟਿਕਟ ਸੰਬੰਧੀ ਅੱਜ ਰਾਤ ਹੀ ਪਾਰਟੀ ਵਲੋਂ ਐਲਾਨ ਕੀਤਾ ਗਿਆ ਹੈ  । ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਲੋਂ ਹਾਲ ਦੀ ਘੜੀ ਆਪਣੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ ।

ਪ੍ਰਵਾਰ ਸਮੇਤ ਭਾਰਤ ਪਹੁੰਚੇ ਅਮਰੀਕਾ ਦੇ ਉਪ…

ਦਿੱਲੀ, 21 ਅਪ੍ਰੈਲ :  ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਂਸ ਸੋਮਵਾਰ ਨੂੰ ਆਪਣੀ ਪਤਨੀ ਅਤੇ ਬੱਚਿਆਂ ਨਾਲ ਭਾਰਤ ਪਹੁੰਚੇ।…

JCB ਖੱਡ ਵਿੱਚ ਡਿੱਗੀ, ਡਰਾਈਵਰ…

ਸ਼ਿਮਲਾ, 19 ਅਪ੍ਰੈਲ : ਹਿਮਾਚਲ ਪ੍ਰਦੇਸ਼ ਦੀ…

ਛੇ ਮੰਜ਼ਿਲਾ ਇਮਾਰਤ ਹੋਈ ਢਹਿ…

ਨਵੀਂ ਦਿੱਲੀ, 19 ਅਪ੍ਰੈਲ- ਪੂਰਬੀ ਦਿੱਲੀ ਦੇ…

ਚਮੋਲੀ ’ਚ ਖੱਡ ਵਿੱਚ ਡਿੱਗੀ…

ਉਤਰਾਖੰਡ, 19 ਅਪ੍ਰੈਲ : ਉਤਰਾਖੰਡ ਦੇ ਚਮੋਲੀ…

Listen Live

Subscription Radio Punjab Today

Subscription For Radio Punjab Today

ਪ੍ਰਵਾਰ ਸਮੇਤ ਭਾਰਤ ਪਹੁੰਚੇ ਅਮਰੀਕਾ ਦੇ ਉਪ…

ਦਿੱਲੀ, 21 ਅਪ੍ਰੈਲ :  ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਂਸ ਸੋਮਵਾਰ ਨੂੰ ਆਪਣੀ ਪਤਨੀ ਅਤੇ ਬੱਚਿਆਂ ਨਾਲ ਭਾਰਤ ਪਹੁੰਚੇ।…

ਫਲੋਰਿਡਾ ਯੁਨੀਵਰਸਿਟੀ ਵਿਚ ਪੁਲਿਸ ਅਫਸਰ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਤਾਲਾਹਾਸੀ ਵਿਖੇ ਫਲੋਰਿਡਾ ਸਟੇਟ…

ਮੰਦਭਾਗੀ ਖਬਰ -ਰੋਜ਼ੀ ਰੋਟੀ ਲਈ…

ਬਰਨਾਲਾ, 18 ਅਪ੍ਰੈਲ- ਪੰਜਾਬ ਦੀ ਧਰਤੀ ਤੋਂ…

ਰੋਜੀ ਰੋਟੀ ਦੀ ਭਾਲ ਲਈ…

ਸੁਲਤਾਨਪੁਰ ਲੋਧੀ , 18 ਅਪ੍ਰੈਲ- ਦੋ ਸਾਲ…

Our Facebook

Social Counter

  • 47328 posts
  • 0 comments
  • 0 fans