Menu

ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ‘ਚ ਲਏ ਗਏ ਇਹ ਅਹਿਮ ਫੈਸਲੇ

ਅੰਮ੍ਰਿਤਸਰ, 8 ਅਪ੍ਰੈਲ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ਅੱਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ। ਇਕੱਤਰਤਾ ਵਿੱਚ ਅੱਠ ਮਤਿਆਂ ਨੂੰ ਸਿੰਘ ਸਾਹਿਬਾਨ ਵੱਲੋਂ ਪ੍ਰਵਾਨਗੀ ਦਿੱਤੀ ਗਈ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਇਕੱਤਰਤਾ ਵਿੱਚ ਪੰਜ ਸਿੰਘ ਸਾਹਿਬਾਨ ਨੇ ਸਰਬਸੰਮਤੀ ਨਾਲ ਫੈਸਲਾ ਕੀਤਾ ਕਿ ਗੁਰਪੁਰਵਾਸੀ ਗਿਆਨੀ ਮਲਕੀਤ ਸਿੰਘ ਜੀ (ਖੰਡੂਰ), ਸਾਬਕਾ ਪੰਜ ਪਿਆਰੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗੁਰਬਾਣੀ ਸੰਥਿਆ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਪਰਿਵਾਰ (ਸਿੰਘਣੀ) ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਨਮਾਨ ਕੀਤਾ ਜਾਵੇਗਾ। ਨਾਲ ਹੀ ਪੰਜ ਸਿੰਘ ਸਾਹਿਬਾਨ ਵੱਲੋਂ ਸਰਬਸੰਮਤੀ ਨਾਲ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਹਰਪਾਲ ਸਿੰਘ ਵੱਲੋਂ ਦਸ਼ਮੇਸ਼ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਫਰ-ਏ-ਸ਼ਹਾਦਤ ਰਾਹੀਂ ਪ੍ਰਚਾਰ ਕਰਦਿਆਂ ਕੀਤੀਆਂ ਸੇਵਾਵਾਂ ਦੇ ਮੱਦੇਨਜ਼ਰ ਉਨ੍ਹਾਂ ਦੀ ਸ਼ਲਾਘਾ ਕੀਤੀ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਨ੍ਹਾਂ ਦਾ ਸਨਮਾਨ ਕੀਤਾ ਜਾਵੇਗਾ।

ਇਕੱਤਰਤਾ ਵਿਚ ਪੰਜ ਸਿੰਘ ਸਾਹਿਬਾਨ ਵੱਲੋਂ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਹਰ ਗੁਰਸਿੱਖ ਜਿਥੇ ਨਿਤਨੇਮ ਕਰਦਾ ਹੈ ਉਥੇ ਹੀ ਪ੍ਰੇਰਣਾ ਦਿੱਤੀ ਜਾਂਦੀ ਹੈ ਕਿ ਆਪਣੇ ਘਰ ਅੰਦਰ ਸੌਣ ਤੋਂ ਅੱਧਾ ਘੰਟਾ ਪਹਿਲਾਂ ਗੁਰ ਇਤਿਹਾਸ ਅਤੇ ਸਿੱਖ ਇਤਿਹਾਸ ਨਾਲ ਸਬੰਧਿਤ ਸਾਖੀਆਂ ਸੁਣਾਉਣ ਦੀ ਰਵਾਇਤ ਮੁੜ ਸੁਰਜੀਤ ਕਰੇ ਤਾਂ ਕਿ ਬੱਚਿਆਂ ਨੂੰ ਸਿੱਖ ਕਦਰਾਂ ਕੀਮਤਾਂ ਦਾ ਵੱਧ ਤੋਂ ਵੱਧ ਗਿਆਨ ਹੋ ਸਕੇ ਤੇ ਸਿੱਖੀ ਨਾਲ ਪਿਆਰ ਵੱਧ ਸਕੇ।

ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਸਮੁੱਚੇ ਸਿੱਖ ਜਗਤ ਨੂੰ ਪ੍ਰੇਰਣਾ ਕੀਤੀ ਗਈ ਕਿ ਹਰ ਸਿੱਖ ਅੰਤਿਮ ਅਰਦਾਸ ਸਮੇਂ ਸਾਦੇ ਲੰਗਰ ਤਿਆਰ ਕਰਕੇ ਗੁਰੂ ਕੇ ਲੰਗਰ ਦੀ ਮੂਲ ਭਾਵਨਾ ਤੇ ਰਵਾਇਤਾਂ ਅਨੁਸਾਰ ਪਹਿਰਾ ਦੇਵੇ। ਗੁਰੂ ਸਾਹਿਬ ਜੀ ਦਾ ਫੁਰਮਾਨ ਹੈ ਕਿ:-“ਮਾਤਾ ਪ੍ਰੀਤਿ ਕਰੇ ਪੁਤੁ ਖਾਇ॥ ਮੀਨੇ ਪ੍ਰੀਤਿ ਭਈ ਜਲਿ ਨਾਇ॥ ਸਤਿਗੁਰ ਪ੍ਰੀਤਿ ਗੁਰਸਿਖ ਮੁਖਿ ਪਾਇ॥1॥” ਇਸ ਲਈ ਇਹ ਖਰਚ ਲੋੜਵੰਦ ਬੱਚਿਆਂ ਦੀ ਮਦਦ ’ਤੇ ਲਗਾਇਆ ਜਾਵੇ।

ਪੰਜ ਸਿੰਘ ਸਾਹਿਬਾਨ ਵੱਲੋਂ ਫੈਸਲਾ ਕੀਤਾ ਗਿਆ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ 15 ਜੁਲਾਈ 2024 ਨੂੰ ਮਤਾ ਨੰਬਰ 04 ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਪਾਸੋਂ ਬੀਤੇ ਵਿਚ ਉਨ੍ਹਾਂ ਵੱਲੋਂ ਕੀਤੀਆਂ ਗਲਤੀਆਂ ਲਈ ਤਨਖਾਹ ਲਗਾਈ ਗਈ ਸੀ, ਜਿਸ ਵਿਚ ਉਨ੍ਹਾਂ ਨੇ ਭੁੱਲ ਬਖਸ਼ਾਈ ਸੀ ਪਰੰਤੂ ਉਸ ਤੋਂ ਬਾਅਦ ਵੀ ਉਨ੍ਹਾਂ ਦੇ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਪਾਸ ਸ਼ਿਕਾਇਤਾਂ ਆ ਰਹੀਆਂ ਹਨ ਅਤੇ ਬਹੁਤ ਗੰਭੀਰ ਇਲਜ਼ਾਮ ਲੱਗੇ ਹਨ। ਇਸ ਲਈ ਜਦੋਂ ਤੱਕ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਪੱਖ ਨਹੀਂ ਰੱਖਦੇ ਤੇ ਲੱਗੇ ਇਲਜ਼ਾਮਾਂ ਤੋਂ ਸੁਰਖਰੂ ਨਹੀਂ ਹੋ ਜਾਂਦੇ ਉਦੋਂ ਤੱਕ ਉਹ ਪੰਥਕ ਸਰਗਰਮੀਆਂ ਅਤੇ ਸਮਾਗਮਾਂ ਵਿਚ ਸ਼ਮੂਲੀਅਤ ਤੋਂ ਗੁਰੇਜ਼ ਕਰਨ। ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਦੀਆਂ ਪੰਥਕ ਸੇਵਾਵਾਂ ’ਤੇ ਰੋਕ ਲਗਾਈ ਗਈ ਹੈ।

ਇਕੱਤਰਤਾ ਵਿਚ ਪੰਜ ਸਿੰਘ ਸਾਹਿਬਾਨ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਵਿਸ਼ਵ ਭਰ ਦੀਆਂ ਸਿੱਖ ਸੰਸਥਾਵਾਂ ਦੇ ਪੰਥ ਪ੍ਰਸਿੱਧ ਪ੍ਰਚਾਰਕ, ਰਾਗੀ ਢਾਡੀ ਤੇ ਕਵੀਸ਼ਰ ਸਾਹਿਬਾਨ ਆਪਣੇ ਦੇਸ਼-ਵਿਦੇਸ਼ ਦੇ ਦੌਰਿਆਂ ਤੋਂ ਇਲਾਵਾ ਪੰਜਾਬ ਮੁੜਣ ਅਤੇ ਅਗਲੇ ਚਾਰ ਮਹੀਨੇ ਪੰਜਾਬ ਦੇ 10-10 ਪਿੰਡ ਚੁਣ ਕੇ ਉਨ੍ਹਾਂ ਵਿਚ ਸਮਰਪਿਤ ਹੋ ਕੇ ਪ੍ਰਚਾਰ ਕਰਨ।

ਪੰਜ ਸਿੰਘ ਸਾਹਿਬਾਨ ਨੇ ਫੈਸਲਾ ਕੀਤਾ ਕਿ ਗੁਰਦੁਆਰਾ ਸਾਹਿਬਾਨ ਵਿਚ ਸੇਵਾ ਨਿਭਾਉਣ ਵਾਲੇ ਗ੍ਰੰਥੀ ਸਿੰਘ, ਕੀਰਤਨੀਏ ਸਿੰਘ ਅਤੇ ਸੇਵਾਦਾਰਾਂ ਦੇ ਪਰਿਵਾਰਾਂ ਦਾ ਚੰਗਾ ਪਾਲਣ ਪੋਸ਼ਣ ਅਤੇ ਬੱਚਿਆਂ ਦੀ ਪੜ੍ਹਾਈ ਵੱਲ ਨਗਰ ਦੀਆਂ ਸੰਗਤਾਂ, ਗੁਰਦੁਆਰਾ ਕਮੇਟੀਆਂ ਚੰਗੀ ਤਰ੍ਹਾਂ ਧਿਆਨ ਦੇਣ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪਹਿਲੇ ਮਤੇ ਤੋਂ ਬਾਅਦ ਭਾਵੇਂ ਕਿ ਕਈ ਗੁਰੂ ਘਰਾਂ ਦੇ ਗ੍ਰੰਥੀ ਸਿੰਘ, ਕੀਰਤਨੀਏ ਸਿੰਘ ਅਤੇ ਸੇਵਾਦਾਰਾਂ ਦਾ ਮਾਨ ਸਨਮਾਨ ਕੀਤਾ ਗਿਆ ਹੈ ਪਰੰਤੂ ਅਜੇ ਵੀ ਬਹੁਤ ਕੁਝ ਕਰਨ ਦੀ ਲੋੜ ਹੈ।

ਇਕੱਤਰਤਾ ਵਿਚ ਪੰਜ ਸਿੰਘ ਸਾਹਿਬਾਨ ਨੇ ਫੈਸਲਾ ਕੀਤਾ ਕਿ 13 ਅਪ੍ਰੈਲ 2025 ਨੂੰ ਖਾਲਸੇ ਦੇ ਸਾਜਨਾ ਦਿਹਾੜਾ ਮਨਾਇਆ ਜਾ ਰਿਹਾ ਹੈ। ਸਮੁੱਚੀ ਦੁਨੀਆ ਵਿਚ ਇਸ ਦਿਨ ਵਿਸ਼ੇਸ਼ ਗੁਰਮਤਿ ਸਮਾਗਮ ਅਤੇ ਵੱਡੇ ਪੱਧਰ ’ਤੇ ਅੰਮ੍ਰਿਤ ਸੰਚਾਰ ਦੇ ਪ੍ਰਬੰਧ ਕੀਤੇ ਜਾਣ। ਤਖ਼ਤ ਸਾਹਿਬਾਨ ’ਤੇ ਵੀ ਅੰਮ੍ਰਿਤ ਸੰਚਾਰ ਕਰਵਾਏ ਜਾ ਰਹੇ ਹਨ, ਸੰਗਤ ਵੱਧ ਤੋਂ ਵੱਧ ਲਾਹਾ ਲੈ ਕੇ ਗੁਰੂ ਵਾਲੀ ਬਣੇ।

JCB ਖੱਡ ਵਿੱਚ ਡਿੱਗੀ, ਡਰਾਈਵਰ ਸਮੇਤ ਦੋ…

ਸ਼ਿਮਲਾ, 19 ਅਪ੍ਰੈਲ : ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਵਿੱਚ  ਧਾਲੀ ਥਾਣਾ ਖੇਤਰ ਦੇ ਅਧੀਨ ਜਵਾਲਾ ਮਾਤਾ ਮੰਦਰ ਦੇ…

ਛੇ ਮੰਜ਼ਿਲਾ ਇਮਾਰਤ ਹੋਈ ਢਹਿ…

ਨਵੀਂ ਦਿੱਲੀ, 19 ਅਪ੍ਰੈਲ- ਪੂਰਬੀ ਦਿੱਲੀ ਦੇ…

ਚਮੋਲੀ ’ਚ ਖੱਡ ਵਿੱਚ ਡਿੱਗੀ…

ਉਤਰਾਖੰਡ, 19 ਅਪ੍ਰੈਲ : ਉਤਰਾਖੰਡ ਦੇ ਚਮੋਲੀ…

ਗੈਂਗਸਟਰ ਲਾਰੈਂਸ ਦਾ ਜੇਲ ‘ਚ…

ਦਿੱਲੀ, 19 ਅਪ੍ਰੈਲ  : ਗੈਂਗਸਟਰ ਲਾਰੈਂਸ ਬਿਸ਼ਨੋਈ…

Listen Live

Subscription Radio Punjab Today

Subscription For Radio Punjab Today

ਫਲੋਰਿਡਾ ਯੁਨੀਵਰਸਿਟੀ ਵਿਚ ਪੁਲਿਸ ਅਫਸਰ ਦੇ ਪੁੱਤਰ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਤਾਲਾਹਾਸੀ ਵਿਖੇ ਫਲੋਰਿਡਾ ਸਟੇਟ ਯੁਨੀਵਰਸਿਟੀ ਵਿਚ ਇਕ ਸਥਾਨਕ ਪੁਲਿਸ ਅਫਸਰ ਦੇ ਪੁੱਤਰ ਵੱਲੋਂ ਕੀਤੀ ਗੋਲੀਬਾਰੀ ਵਿਚ…

ਮੰਦਭਾਗੀ ਖਬਰ -ਰੋਜ਼ੀ ਰੋਟੀ ਲਈ…

ਬਰਨਾਲਾ, 18 ਅਪ੍ਰੈਲ- ਪੰਜਾਬ ਦੀ ਧਰਤੀ ਤੋਂ…

ਰੋਜੀ ਰੋਟੀ ਦੀ ਭਾਲ ਲਈ…

ਸੁਲਤਾਨਪੁਰ ਲੋਧੀ , 18 ਅਪ੍ਰੈਲ- ਦੋ ਸਾਲ…

ਰੂਸ ਨੇ ਤਾਲਿਬਾਨ ’ਤੇ ਲੱਗੀ…

Russia lifts two-decade-old ban on Taliban : ਰੂਸ ਨੇ…

Our Facebook

Social Counter

  • 47321 posts
  • 0 comments
  • 0 fans