ਅੰਮ੍ਰਿਤਸਰ, 9 ਅਪ੍ਰੈਲ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖਜਾਨਚੀ ਤਰਸੇਮ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਸੇਖ ਜ਼ਿਲ੍ਹਾ ਤਰਨਤਾਰਨ, ਜੋ ਤਰਨਤਾਰਨ ਰੋਡ ਅੰਮ੍ਰਿਤਸਰ ਵਿਖੇ ਰਹਿੰਦਾ ਸੀ, ਵੱਲੋਂ ਅੱਜ ਸਵੇਰੇ ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਪੁਲ ਕੋਟ ਮਿੱਤ ਸਿੰਘ ਵਿਖੇ ਛਾਲ ਮਾਰ ਦਿੱਤੀ ।
ਇਹ ਜਾਣਕਾਰੀ ਧਰਮ ਪ੍ਰਚਾਰ ਕਮੇਟੀ ਦੇ ਸੁਪਰਡੈਂਟ ਮਲਕੀਤ ਸਿੰਘ ਨੇ ਦਿੰਦਿਆਂ ਦੱਸਿਆ ਕਿ ਤਰਸੇਮ ਸਿੰਘ ਮਾਨਸਿਕ ਤੌਰ ਪ੍ਰੇਸ਼ਾਨ ਰਹਿੰਦਾ ਸੀ। ਵਾਪਰੀ ਘਟਨਾ ਉਪਰੰਤ ਗੋਤਾਖੋਰਾਂ ਵਲੋਂ ਉਸ ਦੀ ਭਾਲ ਕੀਤੀ ਅਤੇ ਪੁਲਿਸ ਵਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।