ਅਮਰਗੜ੍ਹ/ ਮਾਲੇਰਕੋਟਲਾ 08 ਅਪ੍ਰੈਲ : ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੇ ਮੰਤਵ ਨਾਲ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ‘ਪੰਜਾਬ ਸਿੱਖਿਆ ਕ੍ਰਾਂਤੀ’ਪ੍ਰੋਗਰਾਮ ਤਹਿਤ ਅੱਜ ਹਲਕਾ ਅਮਰਗੜ੍ਹ ਵਿਖੇ ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਮਾਜਰਾ ਵਲੋਂ ਕਰੀਬ 02 ਕਰੋੜ 56 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਸਕੂਲਾਂ ਵਿੱਚ‘ਪੰਜਾਬ ਵਿਕਾਸ ਕ੍ਰਾਂਤੀ’ ਤਹਿਤ ਕੀਤਾ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ , ਜਿਸ ਨਾਲ ਜ਼ਿਲ੍ਹੇ ਦੇ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਮਿਲਿਆ ਹੈ।
ਇਨ੍ਹਾਂ ਵਿਕਾਸ ਕਾਰਜਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਮਰਗੜ ਵਿਖੇ ਕਰੀਬ 14 ਲੱਖ ਦੀ ਲਾਗਤ ਨਾਲ 07 ਕਮਰਿਆਂ ਦਾ ਨਵੀਨੀਕਰਨ ਅਤੇ ਚਾਰਦੀਵਾਰੀ ਅਤੇ ਦੋ ਕਰੋੜ 25 ਲੱਖ ਰਪੁਏ ਦੀ ਲਾਗਤ ਨਾਲ ਸਕੂਲ ਆਫ ਐਮੀਂਨੈਂਸ ਬਾਗੜੀਆਂ ਵਿਖੇ 10 ਕਮਰਿਆਂ ਦਾ ਨਵੀਨੀਕਰਨ ਤਿੰਨ ਲੈਬਾਂ,ਪਖਾਨਿਆਂ ਦੀ ਉਸਾਰੀ ,ਪੀਣ ਵਾਲੇ ਪਾਣੀ ਲਈ ਆਰ.ਓ ਸਿਸਟਮ ਆਦਿ ਦਾ ਉਦਘਾਟਨ ਸ਼ਾਮਲ ਹੈ । ਇਸ ਤੋਂ ਇਲਾਵਾ ਸਰਕਾਰੀ ਪ੍ਰਾਇਮਰੀ ਸਕੂਲ ਮੋਹਾਲਾ ਵਿਖੇ 9 ਲੱਖ 55 ਹਜਾਰ ਰੁਪਏ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਕਮਰੇ ਦਾ ਨੀਂਹ ਪੱਥਰ ਵੀ ਰੱਖਿਆ ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਕੂਲ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ‘ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਿੱਖਿਆ ਨੂੰ ਇੱਕ ਨਵਾਂ ਮੁਨਿਆਰ ਮਿਲਿਆਂ ਹੈ। ਸੂਬੇ ਵਿੱਚ 20,000 ਦੇ ਕਰੀਬ ਸਰਕਾਰੀ ਸਕੂਲ ਹਨ ਅਤੇ ਇਕੱਲੇ-ਇਕੱਲੇ ਸਰਕਾਰੀ ਸਕੂਲ ਦੀ ਕਾਇਆ ਕਲਪ ਕਰਨ ਲਈ ਮਾਨ ਸਰਕਾਰ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਦੀ ਸ਼ੁਰੂਆਤ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਸਰਕਾਰੀ ਸਕੂਲਾਂ ਵਿਚਲੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਉਥੇ ਵਿਦਿਆਰਥੀਆਂ ਨੂੰ ਡਿਜੀਟਲ ਤਕਨੀਕ ਨਾਲ ਸਮੇਂ ਦੀ ਹਾਣ ਦੀ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸਿੱਖਿਆ ਦੇ ਖੇਤਰ ਨੂੰ ਪੂਰੀ ਤਰ੍ਹਾਂ ਅਣਗੌਲਿਆਂ ਕੀਤਾ ਗਿਆ ਪਰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਆਪਣੇ ਪਹਿਲੇ ਬਜਟ ਵਿੱਚ ਹੀ ਸਿੱਖਿਆ ਦੇ ਖੇਤਰ ਦਾ ਬਜਟ ਕਰੀਬ 57 ਫੀਸਦੀ ਵਧਾਇਆ ਗਿਆ ਸੀ।
ਉਨ੍ਹਾਂ ਕਿਹਾ ਕਿ ‘ਪੰਜਾਬ ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਕਰਵਾਏ ਵਿਕਾਸ ਕੰਮਾਂ ਨਾਲ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਮਿਲੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਸਰਕਾਰੀ ਸਕੂਲਾਂ ਵਿੱਚ ਵੱਖ-ਵੱਖ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ, ਜਿਥੇ ਸਕੂਲਾਂ ਵਿੱਚ ਕੈਂਪਸ ਮੈਨੇਜਰ ਅਤੇ ਸੁਰੱਖਿਆ ਗਾਰਡ ਨਿਯੁਕਤ ਕੀਤੇ ਗਏ ਹਨ ਅਤੇ ਵਿਦਿਆਰਥੀਆਂ ਲਈ ਬੱਸ ਸੇਵਾ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਸਕੂਲ ਆਫ ਐਮੀਨੈਂਸ ਵਰਗੀਆਂ ਪਹਿਲਕਦਮੀਆਂ ਵੀ ਕੀਤੀਆਂ ਹਨ।
ਪ੍ਰੈਫੋਸਰ ਗੱਜਣਮਾਜਰਾ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਦੀ ਤਰਜ਼ ’ਤੇ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਲੋਕਾਂ ਦਾ ਸਰਕਾਰੀ ਸਕੂਲਾਂ ਪ੍ਰਤੀ ਰੁਝਾਨ ਵਧਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਉਪਰਾਲਿਆਂ ਸਦਕਾ ਸੂਬਾ ਦੇਸ਼ ਭਰ ਵਿੱਚ ਸਿੱਖਿਆ ਦਾ ਮਾਡਲ ਬਣ ਕੇ ਉੱਭਰ ਰਿਹਾ ਹੈ।
ਇਸ ਮੌਕੇ ਨੌਜਵਾਨਾਂ,ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸਬੰਧੋਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਜਾਬੀਅਤ ਨੂੰ ਬਚਾਉਂਣ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਖਿਲਾਫ ਫੈਸਲਾਕੁੰਨ ਜੰਗ ਛੇੜੀ ਹੈ ਜਿਸ ਤਹਿਤ ਨਸ਼ਾ ਤਸਕਰਾਂ ਨਾਲ ਪੂਰੀ ਸਖ਼ਤੀ ਨਾਲ ਨਜਿੱਠਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਦੇ ਮੁਕੰਮਲ ਖਾਤਮੇ ਦੇ ਨਾਲ ਨਾਲ ਨਸ਼ਿਆਂ ਤੋਂ ਪੀੜਤ ਵਿਅਕਤੀਆਂ ਦਾ ਸਹੀ ਇਲਾਜ ਕਰਵਾਉਣਾ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਕਰਕੇ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਵਿੱਚ ਮਦਦ ਮਿਲੇਗੀ।
ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਅਮਰਗੜ੍ਹ ਹਰਪ੍ਰੀਤ ਸਿੰਘ ਹੈਪੀ ਨੰਗਲ,ਪ੍ਰਿੰਸੀਪਲ ਕੁਲਵੰਤ ਸਿੰਘ,ਰਾਜਦੀਪ ਸਿੰਘ,ਲਖਵੀਰ ਸਿੰਘ, ਰਾਜੀਵ ਜ਼ਿਲ੍ਹਾ ਕੋਆਰਡੀਨੇਟਰ ਕਮਲੇਸ਼, ਜ਼ਿਲ੍ਹਾ ਸਮਾਰਟ ਸਕੂਲ ਮੈਂਟਰ ਰਜਿੰਦਰ ਕੁਮਾਰ, ਸਹਾਇਕ ਕੋਆਰਡੀਨੇਟਰ ਮੁਹੰਮਦ ਅਸਦ ਅਹਿਸਾਨ, ਬਲਾਕ ਮਾਲੇਰਕੋਟਲਾ ਦੇ ਬਲਾਕ ਨੋਡਲ ਅਫਸਰ ਮੁਹੰਮਦ ਅਸਗਰ, ਬਲਾਕ ਮਾਲੇਰਕੋਟਲਾ-1 ਦੇ ਬਲਾਕ ਨੋਡਲ ਅਫਸਰ ਜਾਹਿਦ ਸ਼ਫ਼ੀਕ,ਮੁਹੰਮਦ ਇਮਰਾਨ, ਬੀ.ਪੀ.ਓ. ਸਹੋਣ ਸਿੰਘ, ਹਰਪ੍ਰੀਤ ਸਿੰਘ ਭੰਗੂ,ਬਲਜੀਤ ਸਿੰਘ,ਗਗਨਦੀਪ ਸਿੰਘ,ਰੁਪਿੰਦਰ ਕੋਰ, ਸਰਬਜੀਤ ਸਿੰਘ ਗੋਗੀ, ਸਮਾਰਟ ਸਕੂਲ ਕੋਆਰਡੀਨੇਟਰ ਅੰਮ੍ਰਿਤਪਾਲ ਸਿੰਘ,ਸਲੀਮ ਜੁਬੇਰੀ ਤੋਂ ਇਲਾਵਾ ਵੱਖ ਵੱਖ ਸਕੂਲਾਂ ਦੇ ਮੁੱਖੀ ਤੇ ਅਧਿਆਪਕ ਹਾਜ਼ਰ ਸਨ