Menu

ਆਸ਼ੀਰਵਾਦ ਸਕੀਮ ਹੇਠ ਪੰਜਾਬ ਸਰਕਾਰ ਵੱਲੋਂ ਐਸ.ਸੀ ਅਤੇ ਬੀ.ਸੀ ਵਰਗਾਂ ਨੂੰ 301.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ – ਡਾ. ਬਲਜੀਤ ਕੌਰ

ਚੰਡੀਗੜ੍ਹ, 12 ਮਾਰਚ:ਪੰਜਾਬ ਸਰਕਾਰ ਵੱਲੋਂ ਸਮਾਜਿਕ ਨਿਆਂ ਅਤੇ ਘੱਟ ਗਿਣਤੀਆਂ ਦੀ ਭਲਾਈ ਲਈ ਚਲਾਈ ਜਾ ਰਹੀ ਆਸ਼ੀਰਵਾਦ ਸਕੀਮ ਅਧੀਨ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਲਾਭਪਾਤਰੀ ਪਰਿਵਾਰਾਂ ਨੂੰ 301.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਵੱਲੋਂ ਦਿੱਤੀ ਗਈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ  ਦੱਸਿਆ ਕਿ ਇਸ ਰਾਸ਼ੀ ਵਿੱਚੋਂ 198.51 ਕਰੋੜ ਰੁਪਏ ਐਸ.ਸੀ ਵਰਗਾਂ ਦੇ 38922 ਵਿਅਕਤੀਆਂ ਨੂੰ ਅਤੇ 102.69 ਕਰੋੜ ਰੁਪਏ ਬੀ.ਸੀ  ਵਰਗਾਂ ਦੇ 20136 ਵਿਅਕਤੀਆਂ ਨੂੰ ਜਾਰੀ ਕੀਤੇ ਗਏ ਹਨ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਹੇਠ ਲੜਕੀਆਂ ਦੇ ਵਿਆਹ ਲਈ 51 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ, ਜੋ ਕਿ ਅਧਿਕਤਮ ਦੋ ਧੀਆਂ ਦੇ ਵਿਆਹ ਲਈ ਮਿਲ ਸਕਦੀ ਹੈ। ਇਹ ਰਕਮ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧਾ ਡੀ.ਬੀ.ਟੀ  ਰਾਹੀਂ ਟਰਾਂਸਫਰ ਕੀਤੀ ਜਾਂਦੀ ਹੈ, ਜਿਸ ਨਾਲ ਪਾਰਦਰਸ਼ਤਾ ਅਤੇ ਤੁਰੰਤ ਲਾਭ ਯਕੀਨੀ ਬਣਾਇਆ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਦਾ ਪੰਜਾਬ ਰਾਜ ਦਾ ਸਥਾਈ ਨਿਵਾਸੀ ਹੋਣਾ ਅਤੇ ਉਸ ਦੀ ਸਾਲਾਨਾ ਘਰੇਲ਼ੂ ਆਮਦਨ 32,790 ਰੁਪਏ ਤੋਂ ਘੱਟ ਹੋਣੀ ਲਾਜ਼ਮੀ ਹੈ। ਨਾਲ ਹੀ, ਉਹ ਅਨੁਸੂਚਿਤ ਜਾਤੀ ਅਤੇ ਪਿਛੜੀਆਂ ਸ਼੍ਰੇਣੀਆਂ ਜਾਂ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਨਾਲ ਸਬੰਧਤ ਹੋਣਾ ਚਾਹੀਦਾ ਹੈ।

ਅੰਤ ਵਿੱਚ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਆਮ ਆਦਮੀ ਦੇ ਹਿਤ ਵਿਚ ਚਲਾਈ ਜਾ ਰਹੀਆਂ ਇਹ ਯੋਜਨਾਵਾਂ ਸਿਰਫ ਵਿੱਤੀ ਸਹਾਇਤਾ ਤੱਕ ਸੀਮਤ ਨਹੀਂ, ਸਗੋਂ ਇਹ ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਹਕੀਕਤ ਬਣਾਉਣ ਵੱਲ ਇੱਕ ਵੱਡਾ ਕਦਮ ਹਨ।

DGCA ਦਾ ਵੱਡਾ ਫ਼ੈਸਲਾ, ਸਾਰੇ ਬੋਇੰਗ ਜਹਾਜ਼ਾਂ…

ਦਿੱਲੀ, 13 ਜੂਨ : ਭਾਰਤ ਦੇ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (DGCA) ਨੇ ਸਾਰੇ ਬੋਇੰਗ ਡ੍ਰੀਮਲਾਈਨਰ ਜਹਾਜ਼ਾਂ ਦੇ ਬੇੜੇ…

NIA ਦੀ ਟੀਮ ਨੇ ਅਹਿਮਦਾਬਾਦ…

ਅਹਿਮਦਾਬਾਦ, 13 ਜੂਨ-ਰਾਸ਼ਟਰੀ ਜਾਂਚ ਏਜੰਸੀ (NIA) ਦੀ…

DSP ਦੀ ਪਤਨੀ ਨੇ ਸਰਕਾਰੀ…

ਛੱਤੀਸਗੜ੍ਹ, 13 ਜੂਨ : ਛੱਤੀਸਗੜ੍ਹ ਦੇ ਬਾਲੋਦ ਜ਼ਿਲ੍ਹੇ…

ਜਹਾਜ਼ ਹਾਦਸਾ: ਘਟਨਾ ਵਾਲੀ ਥਾਂ…

ਅਹਿਮਦਾਬਾਦ, 13 ਜੂਨ : ਪ੍ਰਧਾਨ ਮੰਤਰੀ ਨਰਿੰਦਰ…

Listen Live

Subscription Radio Punjab Today

Subscription For Radio Punjab Today

ਭਾਰਤ ਵਿਚ ਕਈ ਮਾਮਲਿਆਂ ‘ਚ ਲੋੜੀਂਦਾ ਭਗੌੜਾ…

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਕਤਲ ਦੀ ਕੋਸ਼ਿਸ਼,ਫਿਰੌਤੀ, ਅਪਰਾਧਿਕ ਸਾਜਿਸ਼ ਤੇ ਹੱਥਿਆਰਾਂ ਦੀ ਗੈਰ ਕਾਨੂੰਨੀ ਵਰਤੋਂ ਸਮੇਤ ਕਈ ਗੰਭੀਰ…

ਵਿਰੋਧ ਪ੍ਰਦਰਸ਼ਨਾਂ ਦਰਮਿਆਨ ਲਾਸ ਏਂਜਲਸ…

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਗੈਰ ਕਾਨੂੰਨੀ…

ਕੈਨੇਡਾ ਤੋਂ ਆਈ ਇਕ ਹੋਰ…

ਕੈਨੇਡਾ : ਵੈਨਕੂਵਰ :-(ਬਰਾੜ-ਭਗਤਾ ਭਾਈ ਕਾ) ਕੈਨੇਡਾ…

ਨੈਸ਼ਨਲ ਗਾਰਡ ਤਾਇਨਾਤ ਕਰਨਾ ਤਾਨਾਸ਼ਾਹੀ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਰਾਸ਼ਟਰਪਤੀ ਡੋਨਾਲਡ ਟਰੰਪ ਦੇ…

Our Facebook

Social Counter

  • 48859 posts
  • 0 comments
  • 0 fans