ਮਾਲੇਰਕੋਟਲਾ, 15 ਅਪ੍ਰੈਲ: ਮਾਲੇਰਕੋਟਲਾ ਦੇ ਵਿਧਾਇਕ ਡਾ ਜਮੀਲ ਉਰ ਰਹਿਮਾਨ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਅੱਜ ਹਲਕੇ ਦੇ 5 ਸਕੂਲਾਂ ‘ਚ 46 ਲੱਖ 30 ਹਜਾਰ 815 ਰੁਪਏ ਦੀ ਲਾਗਤ ਨਾਲ ਵਿਕਸਤ ਕੀਤੇ ਗਏ ਕਮਰਿਆਂ ਦੇ ਨਵੀਨੀਕਰਨ, ਚਾਰਦੀਵਾਰੀ ਦੀ ਉਸਾਰੀ ਦੇ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ।
ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਪਿੰਡ ਮਾਣਕੀ, ਦਸੋਦਾ ਸਿੰਘ ਵਾਲਾ ਅਤੇ ਬਾਪਲਾ ਵਿਖੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਨੂੰ ਦੇਸ਼ ਦੇ ਬਿਹਤਰੀਨ ਸਕੂਲ ਬਣਾ ਦਿੱਤਾ ਹੈ।ਪੰਜਾਬ ਦੇ ਸਰਕਾਰੀ ਸਕੂਲ ਦੇਸ਼ ਦੇ ਅੱਛੇ ਪ੍ਰਾਇਵੇਟ ਸਕੂਲਾਂ ਦਾ ਮੁਕਾਬਲਾ ਹਰ ਪੱਖੋਂ ਕਰ ਰਹੇ ਹਨ ,ਚਾਹੇ ਉਹ ਬੁਨਿਆਂਦੀ ਢਾਂਚਾ ਹੋਵੇ ਜਾ ਵਿਦਿਅਕ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਇਨ੍ਹਾਂ ਸਰਕਾਰੀ ਸਕੂਨਾਂ ਵਿੱਚ ਵਿਸ਼ਵ ਪੱਧਰੀ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ ਤਾਂ ਜੋ ਉਹ ਮੁਕਾਬਲੇ ਦੀ ਦੁਨਿਆਂ ਦੇ ਸ਼ਕਸਮ ਹੋ ਸਕਣ।
ਵਿਧਾਇਕ ਡਾ ਜਮੀਲ ਉਰ ਰਹਿਮਾਨ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਦਾ ਬੀੜਾ ਉਠਾਇਆ, ਜਿਸ ਲਈ ਦਿੱਲੀ ‘ਚ ਸਿੱਖਿਆ ਦੀ ਕ੍ਰਾਂਤੀ ਲਿਆਉਣ ਵਾਲੇ ਮੁਨੀਸ਼ ਸਿਸੋਦੀਆ ਦੀ ਵੀ ਸਲਾਹ ਲਈ ਅਤੇ ਨਤੀਜਾ ਸਭ ਦੇ ਸਾਹਮਣੇ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਅਧਿਆਪਕਾਂ ਦੀ ਭਰਤੀ, ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਸਮੇਤ ਸਕੂਲਾਂ ‘ਚ ਸੁਰੱਖਿਆ ਤੇ ਪ੍ਰਬੰਧਕ ਲਾਏ, ਜਿਸ ਕਰਕੇ ਸਕੂਲਾਂ ‘ਚ ਸਿੱਖਿਆ ਤੇ ਸੁਰੱਖਿਆ ਦਾ ਮਾਹੌਲ ਬਣਿਆ।
ਜਿਕਰਯੋਗ ਹੈ ਕਿ ਵਿਧਾਇਕ ਮਾਲੇਰਕੋਟਲਾ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਾਣਕੀ ਵਿਖੇ 02 ਲੱਖ 80 ਹਜਾਰ ਰੁਪਏ ਦੀ ਲਾਗਤ ਨਾਲ ਉਸਾਰੀ ਚਾਰਦੀਵਾਰੀ ਅਤੇ ਹਾਈ ਸਕੂਲ ਮਾਨਕੀ ਵਿਖੇ 07 ਲੱਖ 10 ਹਜਾਰ 265 ਰੁਪਏ ਦੀ ਲਾਗਤ ਨਾਲ ਉਸਾਰੀ ਚਾਰਦੀਵਾਰੀ ਅਤੇ ਕਮਰਿਆਂ ਦੀ ਰਿਪੇਅਰ ਦਾ ਉਦਘਾਟਨ ਕੀਤਾ ।ਇਸੇ ਤਰ੍ਹਾਂ 31 ਲੱਖ 39 ਹਜਾਰ 630 ਰੁਪਏ ਦੀ ਲਾਗਤ ਨਾਲ ਪਿੰਡ ਦਸੋਦਾ ਸਿੰਘ ਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਪ੍ਰਾਇਮਰੀ ਸਕੂਲ 03 ਨਵੇਂ ਕਮਰੇ ਅਤੇ ਚਾਰਦੀਵਾਰੀ ਦਾ ਨਵੀਨੀਕਰਨ ਦਾ ਉਦਘਾਟਨ ਕੀਤਾ । ਇਸ ਮੌਕੇ ਵਿਧਾਇਕ ਮਾਲੇਰਕੋਟਲਾ ਨੇ ਪਿੰਡ ਦਸੋਦਾ ਸਿੰਘ ਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਚੋਹਤਰਫੇ ਵਿਕਾਸ ਲਈ 05 ਲੱਖ ਰੁਪਏ ਦੀ ਗਰਾਂਟ ਅਤੇ ਪਿੰਡ ਮਾਨਕੀ ਦੇ ਵਿਕਾਸ ਲਈ ਦੋ ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਵੀ ਕੀਤਾ ।
ਇਸ ਮੌਕੇ ਚੇਅਰਮੈਂਨ ਮਾਰਕੀਟ ਕਮੇਟੀ ਸੰਦੋੜ ਕਰਮਜੀਤ ਸਿੰਘ ਕੁਠਾਲਾ, ਟਰੱਕ ਯੂਨੀਅਨ ਸੰਦੌੜ ਦੇ ਪ੍ਰਧਾਨ ਸੰਤੋਖ ਸਿੰਘ ,ਸਰਪੰਚ ਬੀਬਾ ਪਰਮਜੀਤ ਕੌਰ, ਸੂਬਾ ਜਨਰਲ ਸਕੱਤਰ ਆਮ ਆਦਮੀ ਪਾਰਟੀ ਜਗਤਾਰ ਸਿੰਘ ਜੱਸਲ ਸੰਦੌੜ,ਸੂਬਾ ਜਨਰਲ ਸਕੱਤਰ ਜਗਤਾਰ ਸਿੰਘ ਜੱਸਲ ਸੰਦੌੜ ,ਸੀਨੀਅਰ ਆਪ ਆਗੂ ਸੁੱਖਾ ਮਿੱਠੇਵਾਲ, ਸਰਪੰਚ ਕੁਲਦੀਪ ਸਿੰਘ ਮਿੱਠੇਵਾਲ, ਸਰਪੰਚ ਬੀਬਾ ਰਜਿੰਦਰ ਕੌਰ ਮਾਣਕੀ , ਪੰਚ ਸੁਖਦੇਵ ਸਿੰਘ ਹਰਪ੍ਰੀਤ ਸਿੰਘ ਬਾਪਲਾ , ਸਰਪੰਚ ਬੀਬਾ ਚਰਨਜੀਤ ਕੌਰ ਬਾਪਲਾ, ਡਾਕਟਰ ਚਮਕੌਰ ਸਿੰਘ ਧਨੋ ,ਚਰਨਜੀਤ ਸਿੰਘ ਚੀਮਾ, ਮੀਡੀਆ ਕੋਆਰਡੀਨੇਟਰ ਰਿਸ਼ਵ ਦੇਵ ਗੋਇਲ ,ਪ੍ਰਿੰਸੀਪਲ ਰਵਿੰਦਰ ਕੌਰ, ਹੈੱਡ ਟੀਚਰ ਦਵਿੰਦਰ ਕੌਰ, ਸਹਾਇਕ ਸਮਾਰਟ ਕੋਆਰਡੀਨੇਟਰਮੁਹੰਮਦ ਅਸ਼ਦ, ਪ੍ਰਿੰਸੀਪਲ ਪੰਕਜ ਧੀਮਾਨ ਮਾਣਕੀ ਸਮੇਤ ਵੱਡੀ ਗਿਣਤੀ ਵਿੱਚ ਪੰਚ ਸਰਪੰਚ ਤੇ ਪੰਚਾਇਤਾਂ ਮੌਜੂਦ ਸਨ।