Menu

CM ਨੂੰ ਮਿਲਣ ਜਾਂਦੇ ਕਿਸਾਨਾਂ ਦੀ ਪੁਲਿਸ ਨਾਲ ਝੜਪ, ਸੜਕ ‘ਤੇ ਲਾਇਆ ਧਰਨਾ

, ਸੰਗਰੂਰ, 15 ਅਪ੍ਰੈਲ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਿਸ ਵੇਲੇ ਛਾਜਲੀ ਵਿੱਚ ਆਫ਼ ਐਮੀਨੈਂਸ ਦਾ ਉਦਘਾਟਨ ਕਰ ਰਹੇ ਸਨ। ਉਸ ਵੇਲੇ ਪੰਜਾਬ ਪੁਲਿਸ ਤੇ ਕਿਸਾਨਾਂ ਵਿਚਾਲੇ ਜ਼ਬਰਦਸਤ ਝੜਪ ਹੋ ਰਹੀ ਹੈ। ਦਰਅਸਲ ਕਿਸਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਪੁੱਛਣ ਜਾ ਰਹੇ ਸਨ ਜਿਸ ਮੌਕੇ ਉਨ੍ਹਾਂ ਦੀ ਪੁਲਿਸ ਨਾਲ ਝੜਪ ਹੋ ਗਈ ਜਿਸ ਤੋਂ ਬਾਅਦ ਗ਼ੁੱਸੇ ਵਿੱਚ ਆ ਕੇ ਕਿਸਾਨਾਂ ਨੇ ਉੱਥੇ ਹੀ ਧਰਨਾ ਲਾ ਦਿੱਤਾ। ਇਸ ਦੌਰਾਨ ਕਿਸਾਨਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਤੇ ਸਿੱਧੂਪੁਰ ਦੇ ਮੈਂਬਰ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਵਾਲ ਪੁੱਛਣ ਲਈ ਛਾਜਲੀ ਪਹੁੰਚੇ ਸਨ ਪਰ ਪੁਲਿਸ ਨੇ ਉਨ੍ਹਾਂ ਨੂੰ ਸਮਾਗਮ ਵਾਲੀ ਥਾਂ ਤੋਂ ਲਗਭਗ ਇੱਕ ਕਿਲੋਮੀਟਰ ਪਹਿਲਾਂ ਰੋਕ ਲਿਆ ਤੇ ਅੱਗੇ ਵਧਣ ਦੀ ਇਜਾਜ਼ਤ ਨਹੀਂ ਦਿੱਤੀ। ਕਿਸਾਨ ਤੇ ਔਰਤਾਂ ਪੁਲਿਸ ਦੀ ਨਾਕਾਬੰਦੀ ਤੋਂ ਅੱਗੇ ਵਧਣ ਦੀ ਕੋਸ਼ਿਸ਼ ਕਰਨ ਲੱਗ ਪਏ। ਇਸ ਦੌਰਾਨ ਪੁਲਿਸ ਅਤੇ ਕਿਸਾਨਾਂ ਵਿਚਕਾਰ ਝਗੜਾ ਹੋ ਗਿਆ ਅਤੇ ਬਹਿਸ ਸ਼ੁਰੂ ਹੋ ਗਈ।

ਇਸ ਮੌਕੇ ਪੁਲਿਸ ਨੇ ਜ਼ੋਰ ਵਰਤਦਿਆਂ ਕਿਸਾਨਾਂ ਨੂੰ ਪਿੱਛੇ ਧੱਕ ਦਿੱਤਾ, ਜਿਸ ਕਾਰਨ ਗੁੱਸੇ ਵਿੱਚ ਆਏ ਕਿਸਾਨ ਉੱਥੇ ਹੀ ਸੜਕ ‘ਤੇ ਧਰਨਾ ਦੇਣ ਲਈ ਬੈਠ ਗਏ। ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਤੋਂ ਪੁੱਛਣਾ ਹੈ ਕਿ ਉਨ੍ਹਾਂ ਦਾ ਅੰਦੋਲਨ ਕਿਉਂ ਖਤਮ ਕੀਤਾ ਤੇ ਉੱਥੋਂ ਸਾਮਾਨ ਕਿਉਂ ਲੁੱਟਿਆ ਗਿਆ।

ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਅੱਜ ਇਹ ਸਰਕਾਰ ਉਨ੍ਹਾਂ ਤੋਂ ਸਵਾਲ ਪੁੱਛਣ ਦਾ ਹੱਕ ਖੋਹ ਰਹੀ ਹੈ। ਜਦੋਂ ਕਿ ਇਹ ਪਾਰਟੀ ਅਤੇ ਮੁੱਖ ਮੰਤਰੀ ਕਹਿੰਦੇ ਸਨ ਕਿ ਜਦੋਂ ਕੋਈ ਆਗੂ ਜਾਂ ਮੰਤਰੀ ਪਿੰਡਾਂ ਵਿੱਚ ਆਉਂਦਾ ਹੈ, ਤਾਂ ਉਨ੍ਹਾਂ ਤੋਂ ਸਵਾਲ ਪੁੱਛੋ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰਾਂ ਕਿਸਾਨਾਂ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀਆਂ। ਸਰਕਾਰ ਨੂੰ ਆਪਣੇ ਤਾਨਾਸ਼ਾਹੀ ਰਵੱਈਏ ਦਾ ਜਵਾਬ ਦੇਣਾ ਪਵੇਗਾ।

ਸਾਬਕਾ ਟ੍ਰੇਨੀ IAS ਪੂਜਾ ਖੇਦਕਰ ਨੂੰ 2…

ਸੁਪਰੀਮ ਕੋਰਟ ਨੇ ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਧੋਖਾਧੜੀ ਕਰਨ ਅਤੇ ਹੋਰ ਪੱਛੜੇ ਵਰਗਾਂ (ਓ.ਬੀ.ਸੀ.) ਅਤੇ ਅਪੰਗਤਾ ਸ਼੍ਰੇਣੀਆਂ ਅਧੀਨ ਰਾਖਵੇਂਕਰਨ…

ਅਮਰੀਕਾ ‘ਚ ਭਾਰਤੀ ਵਿਦਿਆਰਥੀਆਂ ਨੇ…

ਵਾਸਿੰਗਟਨ, 21 ਅਪ੍ਰੈਲ,-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ…

ਦਿੱਲੀ ‘ਚ ਜੁੱਤੀਆਂ ਦੀ ਫ਼ੈਕਟਰੀ…

ਦਿੱਲੀ , 21 ਅਪ੍ਰੈਲ- ਕੇਸ਼ਵਪੁਰਮ ਇਲਾਕੇ ਵਿੱਚ…

ਮੇਅਰ ਚੋਣਾਂ ਨੂੰ ਲੈ ਕੇ…

ਦਿੱਲੀ, 21 ਅਪ੍ਰੈਲ : ਆਮ ਆਦਮੀ ਪਾਰਟੀ…

Listen Live

Subscription Radio Punjab Today

Subscription For Radio Punjab Today

ਅਮਰੀਕਾ ‘ਚ ਭਾਰਤੀ ਵਿਦਿਆਰਥੀਆਂ ਨੇ ਟਰੰਪ ਸਰਕਾਰ…

ਵਾਸਿੰਗਟਨ, 21 ਅਪ੍ਰੈਲ,-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਚਾਨਕ ਹਜ਼ਾਰਾਂ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਐੱਫ-1 ਵੀਜ਼ਾ ਰੱਦ ਕਰ ਦਿੱਤੇ ਗਏ ਹਨ।…

ਪੋਪ ਫਰਾਂਸਿਸ ਦਾ ਹੋਇਆ ਦਿਹਾਂਤ

ਵੈਟੀਕਨ, (ਇਟਲੀ), 21 ਅਪ੍ਰੈਲ- ਕੈਥੋਲਿਕ ਈਸਾਈ ਧਾਰਮਿਕ…

ਪ੍ਰਵਾਰ ਸਮੇਤ ਭਾਰਤ ਪਹੁੰਚੇ ਅਮਰੀਕਾ…

ਦਿੱਲੀ, 21 ਅਪ੍ਰੈਲ :  ਅਮਰੀਕਾ ਦੇ ਉਪ…

ਫਲੋਰਿਡਾ ਯੁਨੀਵਰਸਿਟੀ ਵਿਚ ਪੁਲਿਸ ਅਫਸਰ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਤਾਲਾਹਾਸੀ ਵਿਖੇ ਫਲੋਰਿਡਾ ਸਟੇਟ…

Our Facebook

Social Counter

  • 47347 posts
  • 0 comments
  • 0 fans