Menu

ਡਿਪਟੀ ਜਨਰਲ ਮੈਨੇਜਰ ਵੱਲੋਂ ਵੱਖ-ਵੱਖ ਅਨਾਜ਼ ਮੰਡੀਆਂ ਦਾ ਦੌਰਾ 

 ਬਠਿੰਡਾ, 19 ਅਪ੍ਰੈਲ(ਵੀਰਪਾਲ ਕੌਰ) : ਡਿਪਟੀ ਜਨਰਲ ਮੈਨੇਜਰ (ਸਟੇਟ), ਮੰਡੀ ਬੋਰਡ  ਰਜਨੀਸ਼ ਗੋਇਲ ਵੱਲੋਂ  ਜਿਲ੍ਹੇ ਦੀਆਂ ਵੱਖ-ਵੱਖ ਅਨਾਜ਼ ਮੰਡੀਆਂ ਰਾਮਪੁਰਾ ਫੂਲ, ਗੋਨਿਆਣਾ, ਰਾਮਾਂ ਅਤੇ ਬਠਿੰਡਾ ਦਾ ਦੌਰਾ ਕੀਤਾ ਗਿਆ। ਦੌਰੇ ਦੌਰਾਨ  ਰਜਨੀਸ਼ ਗੋਇਲ ਵੱਲੋਂ ਮੰਡੀਆਂ ਵਿੱਚ ਆਏ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਗਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਕਣਕ ਦੀ ਫ਼ਸਲ ਦੀ ਖ੍ਰੀਦ ਸਬੰਧੀ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਹਨਾਂ ਅੱਗੇ ਦੱਸਿਆ ਗਿਆ ਕਿ ਜਿਲ੍ਹਾ ਬਠਿੰਡਾ ਅਧੀਨ ਪੰਜਾਬ ਸਰਕਾਰ ਵੱਲੋਂ 189 ਮੰਡੀਆਂ ਅਤੇ ਗਲੱਟ ਦੀ ਸਥਿਤੀ ਨੂੰ ਨਜਿੱਠਣ ਲਈ 67 ਆਰਜੀ ਯਾਰਡ ਐਲਾਨ ਕੀਤੇ ਜਾ ਚੁੱਕੇ ਹਨ। ਮੌਸਮ ਵਿੱਚ ਆਈ ਤਬਦੀਲੀ ਨੂੰ ਲੈ ਕੇ ਉਹਨਾਂ ਵੱਲੋਂ ਆੜਤੀਆਂ ਨੂੰ ਅਪੀਲ ਕੀਤੀ ਗਈ ਕਿ ਕਿਸਾਨਾਂ ਦੀ ਜਿਨਸ ਨੂੰ ਮੀਂਹ ਕਣੀ ਤੋਂ ਬਚਾਉਣ ਲਈ ਉਚਿੱਤ ਪ੍ਰਬੰਧ ਕੀਤੇ ਜਾਣ।
ਇਸ ਤੋਂ ਇਲਾਵਾ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਹਰ ਤਰੀਕੇ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰ-ਬਰ-ਤਿਆਰ ਰਹਿਣ ਦੇ ਨਿਰਦੇਸ਼ ਵੀ ਦਿੱਤੇ। ਡਿਪਟੀ ਜਨਰਲ ਮੈਨੇਜਰ (ਸਟੇਟ)  ਰਜਨੀਸ਼ ਗੋਇਲ ਵੱਲੋਂ ਮੰਡੀਆਂ ਵਿੱਚ ਤੋਲ ਵੀ ਚੈੱਕ ਕੀਤੇ ਗਏ। ਉਹਨਾਂ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਕਣਕ ਦੀ ਖ੍ਰੀਦ ਲਈ ਮੰਡੀਆਂ ਵਿੱਚ ਕਿਸਾਨ/ਆੜਤੀਆਂ/ ਜ਼ਿਮੀਂਦਾਰ ਨੂੰ ਕਿਸੇ ਵੀ ਕਿਸਮ ਦੀ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ  ਗੌਰਵ ਗਰਗ ਤੋਂ ਇਲਾਵਾ ਵੱਖ-ਵੱਖ ਮਾਰਕੀਟ ਕਮੇਟੀਆਂ ਦੇ ਸਕੱਤਰ ਅਤੇ ਸਟਾਫ ਵੀ ਮੌਜੂਦ ਸੀ।

ਕਰਨਲ ਸੋਫੀਆ ਕੁਰੈਸ਼ੀ ‘ਤੇ ਦਿੱਤੇ ਵਿਵਾਦਪੂਰਨ ਬਿਆਨ…

ਭੋਪਾਲ, 14 ਮਈ-ਮੱਧ ਪ੍ਰਦੇਸ਼ ਹਾਈ ਕੋਰਟ ਨੇ  ਬੁੱਧਵਾਰ ਨੂੰ ਕਰਨਲ ਸੋਫੀਆ ਕੁਰੈਸ਼ੀ ‘ਤੇ ਦਿੱਤੇ ਵਿਵਾਦਪੂਰਨ ਬਿਆਨ ਦੇ ਮਾਮਲੇ ਵਿੱਚ…

ਸੁਰੱਖਿਆ ਬਲਾਂ ਦੇ ਉੱਚ ਅਧਿਕਾਰੀਆਂ…

ਦਿੱਲੀ, 14 ਮਈ : ਦੇਸ਼ ਦੀ ਸਿਖਰਲੀ…

ਕੇਂਦਰੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ…

ਨਵੀਂ ਦਿੱਲੀ, 14 ਅਪ੍ਰੈਲ- ਸੂਤਰਾਂ ਦੇ ਹਵਾਲੇ…

ਭਾਰਤ ਨੇ ਚੀਨ ਦੇ ਗਲੋਬਲ…

ਦਿੱਲੀ, 14 ਮਈ:  ਚੀਨੀ ਸਮਾਚਾਰ ਸੰਗਠਨਾਂ ਗਲੋਬਲ…

Listen Live

Subscription Radio Punjab Today

Subscription For Radio Punjab Today

ਭਾਰਤ ਨੇ ਚੀਨ ਦੇ ਗਲੋਬਲ ਟਾਈਮਜ਼ ਤੇ…

ਦਿੱਲੀ, 14 ਮਈ:  ਚੀਨੀ ਸਮਾਚਾਰ ਸੰਗਠਨਾਂ ਗਲੋਬਲ ਟਾਈਮਜ਼ ਅਤੇ ਸ਼ਿਨਹੂਆ ਦੇ ‘ਐਕਸ’ ਖਾਤਿਆਂ ’ਤੇ ਬੁੱਧਵਾਰ ਨੂੰ ਲਿਖਿਆ ਦੇਖਿਆ ਗਿਆ…

ਫਲੋਰਿਡਾ ਵਿਚ ਵੱਡੇ ਆਪਰੇਸ਼ਨ ਦੌਰਾਨ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਯੂ ਐਸ ਇਮੀਗ੍ਰੇਸ਼ਨ ਐਂਡ…

ਵਿਸ਼ੇਸ਼ ਅਦਾਲਤ ਨੇ NIA ਨੂੰ…

ਦਿੱਲੀ, 1 ਮਈ : ਵਿਸ਼ੇਸ਼ ਐਨਆਈਏ ਅਦਾਲਤ…

ਅਮਰੀਕਾ-ਬਜੁਰਗ ਨਾਲ ਧੋਖਾਧੜੀ ਦੇ ਦੋਸ਼…

ਅਮਰੀਕਾ: ਅਮਰੀਕਾ ਵਿੱਚ ਵਿਦਿਆਰਥੀ ਵੀਜ਼ੇ ‘ਤੇ ਰਹਿ…

Our Facebook

Social Counter

  • 47985 posts
  • 0 comments
  • 0 fans