Menu

ਆਪ” ਸਰਕਾਰ ਵੱਲੋਂ ਫ਼ਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ 500 ਕਰੋੜ ਰੁਪਏ ਦੀ ਮੈਗਾ ਕਾਰਜ ਯੋਜਨਾ ਦਾ ਐਲਾਨ

ਚੰਡੀਗੜ੍ਹ, 21 ਅਪ੍ਰੈਲ:ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਦੀ ਮੁਕੰਮਲ ਰੋਕਥਾਮ ਲਈ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਸਬਸਿਡੀ ‘ਤੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਪ੍ਰਦਾਨ ਕਰਨ ਅਤੇ ਪਰਾਲੀ ਦੇ ਢੁਕਵੇਂ ਪ੍ਰਬੰਧਨ ਲਈ ਹੋਰ ਰਣਨੀਤੀਆਂ ਲਾਗੂ ਕਰਨ ਵਾਸਤੇ 500 ਕਰੋੜ ਰੁਪਏ ਦੀ ਕਾਰਜ ਯੋਜਨਾ ਤਿਆਰ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਦੀ ਖਰੀਦ ‘ਤੇ ਸਬਸਿਡੀ ਲੈਣ ਲਈ ਸੂਬੇ ਦੇ ਕਿਸਾਨਾਂ ਤੋਂ ਆਨਲਾਈਨ ਅਰਜ਼ੀਆਂ ਮੰਗੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਅਰਜ਼ੀਆਂ 22 ਅਪ੍ਰੈਲ ਤੋਂ 12 ਮਈ, 2025 ਤੱਕ ਆਨਲਾਈਨ ਪੋਰਟਲ agrimachinerypb.com ਉਤੇ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ।

ਕਿਸਾਨਾਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਉਤਸ਼ਾਹਿਤ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੀ.ਆਰ.ਐਮ. ਮਸ਼ੀਨਾਂ ਦੀ ਖਰੀਦ ਉਤੇ ਵਿਅਕਤੀਗਤ ਕਿਸਾਨਾਂ ਨੂੰ 50 ਫੀਸਦ ਸਬਸਿਡੀ ਅਤੇ ਕਿਸਾਨ ਸਮੂਹਾਂ, ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਨੂੰ 80 ਫੀਸਦ ਸਬਸਿਡੀ ਦਿੱਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਸੀ.ਆਰ.ਐਮ. ਮਸ਼ੀਨਾਂ ਤੱਕ ਕਿਸਾਨਾਂ ਦੀ ਆਸਾਨ ਪਹੁੰਚ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਪਰਾਲੀ ਪ੍ਰਬੰਧਨ ਮਸ਼ੀਨਰੀ ਦੀ ਵਰਤੋਂ ਪ੍ਰਤੀ ਵੱਧ ਤੋਂ ਵੱਧ ਉਤਸ਼ਾਹਿਤ ਕਰਦਿਆਂ ਸਾਰਿਆਂ ਲਈ ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਣ ਯਕੀਨੀ ਬਣਾਉਣਾ ਹੈ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਹ ਸਬਸਿਡੀ ਸੀ.ਆਰ.ਐਮ. ਮਸ਼ੀਨਾਂ, ਜਿਨ੍ਹਾਂ ਵਿੱਚ ਸੁਪਰ ਐਸ.ਐਮ.ਐਸ., ਹੈਪੀ ਸੀਡਰ, ਸੁਪਰ ਸੀਡਰ, ਸਰਫੇਸ ਸੀਡਰ, ਸਮਾਰਟ ਸੀਡਰ, ਜ਼ੀਰੋ ਟਿਲ ਡਰਿੱਲ, ਬੇਲਰ, ਰੇਕ, ਸ਼ਰੱਬ ਮਾਸਟਰ/ਰੋਟਰੀ ਸਲੈਸ਼ਰ, ਪੈਡੀ ਸਟ੍ਰੀਟ ਚੌਪਰ/ਸ਼੍ਰੈਡਰ/ਮਲਚਰ, ਕ੍ਰੌਪ ਰੀਪਰ, ਹਾਈਡ੍ਰੌਲਿਕ ਰਿਵਰਸੀਬਲ ਮੋਲਡ ਬੋਰਡ ਪਲੌਅ ਸ਼ਾਮਲ ਹਨ, ਉਤੇ ਉਪਲੱਬਧ ਹੋਵੇਗੀ।

ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਕਿਹਾ ਕਿ ਪੰਜਾਬ ਨੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਵਿੱਚ ਮਹੱਤਵਪੂਰਨ ਪ੍ਰਗਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਸੂਬਾ ਸਰਕਾਰ ਵੱਲੋਂ ਵਿਅਕਤੀਗਤ ਕਿਸਾਨਾਂ, ਸਹਿਕਾਰੀ ਸਭਾਵਾਂ ਅਤੇ ਪੰਚਾਇਤਾਂ ਨੂੰ ਸਬਸਿਡੀ ‘ਤੇ 17,600 ਸੀ.ਆਰ.ਐਮ. ਮਸ਼ੀਨਾਂ ਮੁਹੱਈਆ ਕਰਵਾਉਣ ਤੋਂ ਇਲਾਵਾ ਕਿਸਾਨਾਂ ਦੀ ਸਹੂਲਤ ਲਈ 1,331 ਕਸਟਮ ਹਾਇਰਿੰਗ ਸੈਂਟਰ (ਸੀ.ਐਚ.ਸੀ.) ਵੀ ਸਥਾਪਿਤ ਕੀਤੇ ਸਨ। ਇਨ੍ਹਾਂ ਯਤਨਾਂ ਬਦੌਲਤ ਪਿਛਲੇ ਸੀਜ਼ਨ ਦੌਰਾਨ ਸਾਲ 2023 ਦੇ ਮੁਕਾਬਲੇ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 70 ਫੀਸਦ ਕਮੀ ਦਰਜ ਕੀਤੀ ਗਈ, ਜੋ ਸਾਲ 2023 ਵਿੱਚ ਰਿਪੋਰਟ ਹੋਏ 36,663 ਦੇ ਮੁਕਾਬਲੇ ਪਿਛਲੇ ਸਾਲ ਘਟ ਕੇ ਸਿਰਫ਼ 10,909 ਰਹਿ ਗਏ।

ਵਿਆਹ ਸਮਾਗਮ ਤੋਂ ਵਾਪਸ ਆ ਰਹੇ ਪਰਿਵਾਰ…

ਲਖਨਊ, 15 ਮਈ-ਇੱਕ ਵਿਆਹ ਤੋਂ ਵਾਪਸ ਆ ਰਹੀ ਇੱਕ ਅਰਟਿਗਾ ਕਾਰ ਨੂੰ ਇੱਕ ਟਰੱਕ ਨੇ ਟੱਕਰ ਮਾਰ ਦਿੱਤੀ। ਇਸ…

ਚਲਦੀ ਨਿੱਜੀ ਸਲੀਪਰ ਬੱਸ ਨੂੰ…

ਪਟਨਾ, 15 ਮਈ- ਬਿਹਾਰ ਦੇ ਬੇਗੂਸਰਾਏ ਤੋਂ…

ਕਰਨਲ ਸੋਫੀਆ ਕੁਰੈਸ਼ੀ ‘ਤੇ ਦਿੱਤੇ…

ਭੋਪਾਲ, 14 ਮਈ-ਮੱਧ ਪ੍ਰਦੇਸ਼ ਹਾਈ ਕੋਰਟ ਨੇ …

ਸੁਰੱਖਿਆ ਬਲਾਂ ਦੇ ਉੱਚ ਅਧਿਕਾਰੀਆਂ…

ਦਿੱਲੀ, 14 ਮਈ : ਦੇਸ਼ ਦੀ ਸਿਖਰਲੀ…

Listen Live

Subscription Radio Punjab Today

Subscription For Radio Punjab Today

ਭਾਰਤ ਨੇ ਚੀਨ ਦੇ ਗਲੋਬਲ ਟਾਈਮਜ਼ ਤੇ…

ਦਿੱਲੀ, 14 ਮਈ:  ਚੀਨੀ ਸਮਾਚਾਰ ਸੰਗਠਨਾਂ ਗਲੋਬਲ ਟਾਈਮਜ਼ ਅਤੇ ਸ਼ਿਨਹੂਆ ਦੇ ‘ਐਕਸ’ ਖਾਤਿਆਂ ’ਤੇ ਬੁੱਧਵਾਰ ਨੂੰ ਲਿਖਿਆ ਦੇਖਿਆ ਗਿਆ…

ਫਲੋਰਿਡਾ ਵਿਚ ਵੱਡੇ ਆਪਰੇਸ਼ਨ ਦੌਰਾਨ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਯੂ ਐਸ ਇਮੀਗ੍ਰੇਸ਼ਨ ਐਂਡ…

ਵਿਸ਼ੇਸ਼ ਅਦਾਲਤ ਨੇ NIA ਨੂੰ…

ਦਿੱਲੀ, 1 ਮਈ : ਵਿਸ਼ੇਸ਼ ਐਨਆਈਏ ਅਦਾਲਤ…

ਅਮਰੀਕਾ-ਬਜੁਰਗ ਨਾਲ ਧੋਖਾਧੜੀ ਦੇ ਦੋਸ਼…

ਅਮਰੀਕਾ: ਅਮਰੀਕਾ ਵਿੱਚ ਵਿਦਿਆਰਥੀ ਵੀਜ਼ੇ ‘ਤੇ ਰਹਿ…

Our Facebook

Social Counter

  • 47993 posts
  • 0 comments
  • 0 fans