Menu

ਡਾ. ਬਲਜੀਤ ਕੌਰ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਅੱਗ ਤੋਂ ਪ੍ਰਭਾਵਿਤ ਹੋਏ ਪਿੰਡਾਂ ਦਾ ਦੌਰਾ

ਚੰਡੀਗੜ੍ਹ, 21 ਅਪ੍ਰੈਲ:ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਪਣੀ ਸਮਰਪਿਤ, ਸੁਹਿਰਦ ਅਤੇ ਸੰਵੇਦਨਸ਼ੀਲ ਸੋਚ ਦਾ ਪ੍ਰਗਟਾਵਾ ਕਰਦਿਆਂ ਅੱਗ ਕਾਰਨ ਆਪਣੀ ਕਣਕ ਦੀ ਫ਼ਸਲ ਗੁਆ ਬੈਠੇ ਕਿਸਾਨ ਪਰਿਵਾਰਾਂ ਦੀ ਨਿੱਜੀ ਤੌਰ ‘ਤੇ ਆਰਥਿਕ ਮਦਦ ਕਰਦਿਆਂ ਆਪਣੀ ਇੱਕ ਮਹੀਨੇ ਦੀ ਤਨਖਾਹ ਮਦਦ ਵਜੋਂ ਦੇਣ ਦਾ ਐਲਾਨ ਕੀਤਾ।

ਕੈਬਨਿਟ ਮੰਤਰੀ ਨੇ  ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸੋਥਾ ਅਤੇ ਚੱਕ ਦੂਹੇਵਾਲਾ ਦਾ ਦੌਰਾ ਕੀਤਾ ਅਤੇ ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਪੀੜਤ ਕਿਸਾਨ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਸੰਕਟ ਵਿੱਚ ਕਿਸਾਨਾਂ ਦੇ ਨਾਲ ਡੱਟ ਕੇ ਖੜ੍ਹੀ ਹੈ।

ਡਾ ਬਲਜੀਤ ਕੌਰ ਨੇ ਕੈਬਨਿਟ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਨਿਯਮਾਂ ਅਨੁਸਾਰ ਬਣਦਾ ਮੁਆਵਜ਼ਾ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਤੁਰੰਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ,’’ਅਜਿਹੇ ਦੁੱਖਦਾਈ ਹਾਲਾਤ ਵੇਖਣ ਤੋਂ ਬਾਅਦ ਮੈਂ ਆਪਣੀ ਇੱਕ ਮਹੀਨੇ ਦੀ ਤਨਖਾਹ ਇਨ੍ਹਾਂ ਪਰਿਵਾਰਾਂ ਨੂੰ ਦੇ ਕੇ ਮਦਦ ਕਰਨ ਦਾ ਫੈਸਲਾ ਕੀਤਾ ਹੈ।’’

ਕੈਬਨਿਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕਿਸਾਨ ਪੰਜਾਬ ਦੀ ਰੀੜ ਹਨ ਅਤੇ ਅਸੀਂ ਕਿਸੇ ਵੀ ਹਾਲਤ ਵਿੱਚ ਆਪਣੇ ਅਨਦਾਤਾਵਾਂ ਨੂੰ ਇੱਕਲਾ ਨਹੀਂ ਛੱਡਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਹਰ ਇੱਕ ਵਿਭਾਗ ਅਜਿਹੀ ਕਿਸੇ ਵੀ ਅਣਹੋਣੀ ਘਟਨਾ ਵਿੱਚ ਪੀੜਤ ਪਰਿਵਾਰਾਂ ਦੀ ਤੁਰੰਤ ਮਦਦ ਲਈ ਵਚਨਬੱਧ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਸਮਾਂ ਇਕ ਦੂਜੇ ਦਾ ਹੌਂਸਲਾ ਵਧਾਉਣ ਅਤੇ ਜ਼ਰੂਰਤਮੰਦਾਂ ਦੇ ਨਾਲ ਖੜ੍ਹਨ ਦਾ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਅੱਗ ਤੋਂ ਪੀੜਤ ਕਿਸਾਨਾਂ ਦੀ ਮਦਦ ਲਈ ਅੱਗੇ ਆਉਣ।

ਕਰਨਲ ਸੋਫੀਆ ਕੁਰੈਸ਼ੀ ਖਿਲਾਫ ਬੋਲਣ ਵਾਲੇ ਮੰਤਰੀ…

ਨਵੀਂ ਦਿੱਲੀ, 15 ਮਈ, 2025: ਸੁਪਰੀਮ ਕੋਰਟ ਨੇ ਕਰਨਲ ਸੋਫੀਆ ਕੁਰੈਸ਼ੀ ਦੇ ਖਿਲਾਫ ਬੋਲਣ ਵਾਲੇ ਮੱਧ ਪ੍ਰਦੇਸ਼ ਦੇ ਮੰਤਰੀ…

ਵਿਆਹ ਸਮਾਗਮ ਤੋਂ ਵਾਪਸ ਆ…

ਲਖਨਊ, 15 ਮਈ-ਇੱਕ ਵਿਆਹ ਤੋਂ ਵਾਪਸ ਆ…

ਚਲਦੀ ਨਿੱਜੀ ਸਲੀਪਰ ਬੱਸ ਨੂੰ…

ਪਟਨਾ, 15 ਮਈ- ਬਿਹਾਰ ਦੇ ਬੇਗੂਸਰਾਏ ਤੋਂ…

ਕਰਨਲ ਸੋਫੀਆ ਕੁਰੈਸ਼ੀ ‘ਤੇ ਦਿੱਤੇ…

ਭੋਪਾਲ, 14 ਮਈ-ਮੱਧ ਪ੍ਰਦੇਸ਼ ਹਾਈ ਕੋਰਟ ਨੇ …

Listen Live

Subscription Radio Punjab Today

Subscription For Radio Punjab Today

ਭਾਰਤ ਨੇ ਚੀਨ ਦੇ ਗਲੋਬਲ ਟਾਈਮਜ਼ ਤੇ…

ਦਿੱਲੀ, 14 ਮਈ:  ਚੀਨੀ ਸਮਾਚਾਰ ਸੰਗਠਨਾਂ ਗਲੋਬਲ ਟਾਈਮਜ਼ ਅਤੇ ਸ਼ਿਨਹੂਆ ਦੇ ‘ਐਕਸ’ ਖਾਤਿਆਂ ’ਤੇ ਬੁੱਧਵਾਰ ਨੂੰ ਲਿਖਿਆ ਦੇਖਿਆ ਗਿਆ…

ਫਲੋਰਿਡਾ ਵਿਚ ਵੱਡੇ ਆਪਰੇਸ਼ਨ ਦੌਰਾਨ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਯੂ ਐਸ ਇਮੀਗ੍ਰੇਸ਼ਨ ਐਂਡ…

ਵਿਸ਼ੇਸ਼ ਅਦਾਲਤ ਨੇ NIA ਨੂੰ…

ਦਿੱਲੀ, 1 ਮਈ : ਵਿਸ਼ੇਸ਼ ਐਨਆਈਏ ਅਦਾਲਤ…

ਅਮਰੀਕਾ-ਬਜੁਰਗ ਨਾਲ ਧੋਖਾਧੜੀ ਦੇ ਦੋਸ਼…

ਅਮਰੀਕਾ: ਅਮਰੀਕਾ ਵਿੱਚ ਵਿਦਿਆਰਥੀ ਵੀਜ਼ੇ ‘ਤੇ ਰਹਿ…

Our Facebook

Social Counter

  • 47994 posts
  • 0 comments
  • 0 fans