ਤਰਨਤਾਰਨ,21ਅਪ੍ਰੈਲ- ਤਰਨਤਾਰਨ ਵਿਚ ਐਂਟੀ ਗੈਂਗਸਟਰ ਟਾਸਕ ਫੋਰਸ ਤੇ ਜ਼ਿਲ੍ਹਾ ਪੁਲਿਸ ਨੇ ਸਾਂਝਾ ਆਪ੍ਰੇਸ਼ਨ ਚਲਾ ਕੇ ਇਕ ਸਰਪੰਚ ਦੀ ਹੱਤਿਆ ਕਰਨ ਵਾਲੇ ਮੁੱਖ ਮੁਲਜਮ ਨੂੰ ਗ੍ਰਿਫਤਾਰ ਕੀਤਾ ਹੈ। ਪਿਛਲੇ ਸਾਲ ਸਤੰਬਰ ਵਿਚ ਸਰਪੰਚ ਬਚਿੱਤਰ ਸਿੰਘ ਉਰਫ ਬਿੱਕਰ ਦੀ ਹੱਤਿਆ ਕਰ ਦਿੱਤੀ ਗਈ ਸੀ। ਮੁੱਖ ਮੁਲਜ਼ਮ ਸੁਖਬੀਰ ਸਿੰਘ ਉਦੋਂ ਤੋਂ ਫਰਾਰ ਚੱਲ ਰਿਹਾ ਸੀ। ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਤਰਨਤਾਰਨ ਕੋਲੋਂ ਉਸ ਨੂੰ ਗ੍ਰਿਫਤਾਰ ਕਰ ਲਿਆ।
ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ। ਨਾਲ ਹੀ ਜਲਦ ਮੁਲਜ਼ਮ ਨੰ ਪੁਲਿਸ ਕੋਰਟ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਪੁੱਛਗਿਛ ਕੀਤੀ ਜਾਵੇਗੀ। ਡੀਜੀਪੀ ਨੇ ਦੱਸਿਆ ਕਿ ਅਪਰਾਧਿਕ ਨੈਟਵਰਕ ਨੰ ਬ੍ਰੇਕ ਕਰਨ ਵਿਚ ਐਂਟੀ ਗੈਂਗਸਟਰ ਟਾਸਕ ਫੋਰਸ ਤੇ ਤਰਨਤਾਰਨ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਸਤੰਬਰ 2024 ਵਿਚ ਸਰਪੰਚ ਬਚਿੱਤਰ ਸਿੰਘ ਉਰਫ ਬਿੱਕਰ ਦਾ ਕਤਲ ਕਰਨ ਵਾਲੇ ਮੁੱਖ ਦੋਸ਼ੀ ਨੂੰ ਤਰਨਤਾਰਨ ਤੋਂ ਗ੍ਰਿਫਤਾਰ ਕੀਤਾ ਗਿਆ ਹੈ।
ਮੁਲਜ਼ਮ ਸੁਖਬੀਰ ਸਿੰਘ ‘ਤੇ ਪਹਿਲਾਂ ਵੀ NDPS, ਆਰਮਸ ਐਕਟ ਤੇ ਸਨੈਚਿੰਗ ਦੀਆਂ ਘਟਨਾਵਾਂ ਦਾ ਅਪਰਾਧਿਕ FIR ਦਰਜ ਹਨ। ਮੁਲਜ਼ਮ ਥਾਣਾ ਸਰਹਾਲੀ, ਤਰਨਤਾਰਨ ਵਿਚ ਦਰਜ ਮਾਮਲੇ ਵਿਚ ਲੋੜੀਂਦਾ ਸੀ। ਉਸ ਦੇ ਸਹਿਯੋਗੀਆਂ ਦੀ ਪਛਾਣ ਕਰਨ ਤੇ ਉਸ ਦੀਆਂ ਅਪਰਾਧਿਕ ਗਤੀਵਿਧੀਆਂ ਦੀ ਪੂਰੀ ਹੱਦ ਤੱਕ ਪਤਾ ਲਗਾਉਣ ਲਈ ਅੱਗੇ ਦੀ ਜਾਂਚ ਚੱਲ ਰਹੀ ਹੈ।