Menu

ਸਰਕਾਰ ਦੀ ਨੀਅਤ ਤੇ ਨੀਤੀ ਸਾਫ ਹੋਣ ਕਰਕੇ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਨੂੰ ਮਿਲ ਰਿਹਾ ਭਰਵਾ ਹੁੰਗਾਰਾ : ਸਿਹਤ ਮੰਤਰੀ

ਬਠਿੰਡਾ, 21 ਅਪ੍ਰੈਲ(ਵੀਰਪਾਲ ਕੌਰ) : ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੀ ਨੀਅਤ ਅਤੇ ਨੀਤੀ ਸਾਫ ਹੋਣ ਕਰਕੇ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਨੂੰ ਆਮ ਲੋਕਾਂ ਨੂੰ ਭਰਵਾ ਹੁੰਗਾਰਾ ਮਿਲ ਰਿਹਾ ਹੈ।

ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਿਹਤ ਮੰਤਰੀ ਪੰਜਾਬ  ਬਲਬੀਰ ਸਿੰਘ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਜ਼ਿਲ੍ਹੇ ਅੰਦਰ ਹੁਣ ਤੱਕ ਦੀ ਕੀਤੀ ਗਈ ਕਾਰਗੁਜ਼ਾਰੀ ਦਾ ਲੇਖਾ-ਜੋਖਾ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਬਠਿੰਡਾ (ਸ਼ਹਿਰੀ)  ਜਗਰੂਪ ਸਿੰਘ ਗਿੱਲ, ਵਿਧਾਇਕ ਭੁੱਚੋਂ ਮੰਡੀ ਮਾਸਟਰ ਜਗਸੀਰ ਸਿੰਘ, ਵਿਧਾਇਕ ਮੌੜ ਸੁਖਬੀਰ ਸਿੰਘ ਮਾਈਸਰਖਾਨਾ, ਮੇਅਰ  ਪਦਮਜੀਤ ਮਹਿਤਾ, ਡਿਪਟੀ ਕਮਿਸ਼ਨਰ  ਸ਼ੌਕਤ ਅਹਿਮਦ ਪਰੇ, ਜ਼ਿਲ੍ਹਾ ਪੁਲਿਸ ਮੁਖੀ  ਅਮਨੀਤ ਕੌਂਡਲ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ  ਜਤਿੰਦਰ ਸਿੰਘ ਭੱਲਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।

ਇਸ ਦੌਰਾਨ ਸਿਹਤ ਮੰਤਰੀ  ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਨਸ਼ੇ ਛੱਡਣ ਵਾਲੇ ਵਿਅਕਤੀਆਂ ਨੂੰ ਮੁੜ ਤੋਂ ਮੁੱਖ ਧਾਰਾ ਵਿੱਚ ਸ਼ਾਮਲ ਕਰਕੇ ਬਿਹਤਰ ਜਿੰਦਗੀ ਜਿਉਣ ਦਾ ਮੌਕਾ ਪ੍ਰਦਾਨ ਕਰਨ ਲਈ ਨਸ਼ਾ ਛੁਡਾਊ ਕੇਂਦਰਾਂ ’ਚ ਸਕਿੱਲ ਡਿਵੈਲਪਮੈਂਟ ਕੋਰਸ ਤੋਂ ਇਲਾਵਾ ਯੋਗਾ ਕਲਾਸਾਂ ਅਤੇ ਖੇਡ ਗਤੀਵਿਧੀਆਂ ਕਰਵਾਉਣ ਨੂੰ ਮੁੱਖ ਤਰਜੀਹ ਦਿੱਤੀ ਜਾਵੇ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮਾਜ ਵਿੱਚ ਨਸ਼ਿਆਂ ਦੇ ਵੱਧ ਰਹੇ ਰੁਝਾਨ ਨੂੰ ਰੋਕਣ ਲਈ ਸਕੂਲਾਂ ਦੇ ਪੱਧਰ ਤੋਂ ਹੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਣ ਲਈ ਜਾਗਰੂਕਤਾ ਗਤੀਵਿਧੀਆਂ ਹੋਰ ਤੇਜ਼  ਕੀਤੀਆਂ ਜਾਣ।

ਕੈਬਨਿਟ ਮੰਤਰੀ  ਬਲਬੀਰ ਸਿੰਘ ਨੇ ਕਿਹਾ ਕਿ ਪੇਂਡੂ ਖੇਤਰ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਲਾਇਬ੍ਰੇਰੀਆਂ, ਖੇਡ ਮੈਦਾਨ, ਜਿੰਮ ਤੇ ਪਾਰਕ ਬਣਾਏ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆ ਕਿਹਾ ਕਿ ਆਮ ਲੋਕਾਂ ਸਾਫ ਅਤੇ ਸ਼ੁੱਧ ਖਾਣ ਲਈ ਪ੍ਰੇਰਿਤ ਕਰਨ। ਉਨ੍ਹਾਂ ਡਰੱਗ ਇੰਸਪੈਕਟਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਸ਼ੱਕੀ ਕੈਮਿਸਟ ਦੀਆਂ ਦੁਕਾਨਾਂ ’ਤੇ ਪੂਰਨ ਨਜ਼ਰਸਾਨੀ ਰੱਖਣ ਤਾਂ ਜੋ ਕੋਈ ਵੀ ਕੈਮਿਸਟ ਨਸ਼ੀਲੀਆਂ ਵਸਤਾਂ ਦਾ ਵਿਕਰੀ ਨਾ ਕਰ ਸਕੇ।

ਇਸ ਮੌਕੇ ਸਿਹਤ ਮੰਤਰੀ ਨੇ ਮੀਡੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਉਜਾਲੇ ਵੱਲ ਲੈ ਕੇ ਜਾਣਾ ਅਤੇ ਉਨ੍ਹਾਂ ਨੂੰ ਆਪਣੇ ਪੈਰਾ ਸਿਰ ਖੜ੍ਹੇ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਰ ਹੈ। ਉਨ੍ਹਾਂ ਇਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਆਮ ਲੋਕਾਂ ਦਾ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਵਿੱਚ ਵਿਸ਼ਵਾਸ ਵੱਧ ਰਿਹਾ ਹੈ ਅਤੇ ਸਰਕਾਰ ਵਲੋਂ ਨਸ਼ਾ ਤਸਕਰਾਂ ’ਤੇ ਸ਼ਖਤ ਨਜ਼ਰਸਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਇਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਬਾਰਡਰ ਏਰੀਆਂ ਚੋਂ 70 ਫੀਸਦੀ ਨਸ਼ੀਲੀਆਂ ਵਸਤਾਂ ਵਾਲੇ ਡਰੋਨ ਦੀਆਂ ਗਤੀਵਿਧੀਆਂ ਘਟੀਆਂ ਹਨ। ਇਸ ਦੌਰਾਨ ਉਨ੍ਹਾਂ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਐਨਰਜੀ ਡਰਿੰਕ ਸਿਹਤ ਲਈ ਬਹੁਤ ਹਾਨੀਕਾਰਕ ਹੈ ਜਿਸ ਨੂੰ ਸੂਬੇ ਦੇ ਸਕੂਲਾਂ ਵਿੱਚ ਪੂਰਨ ਤੌਰ ’ਤੇ ਬੰਦ ਕਰ ਦਿੱਤਾ ਗਿਆ ਹੈ।

ਕੈਬਨਿਟ ਮੰਤਰੀ  ਨੇ ਇਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਨਸ਼ੇ ਤੋਂ ਪੀੜਤਾਂ ਦਾ ਸਰਕਾਰ ਵੱਲੋਂ ਮੁਫ਼ਤ ਇਲਾਜ ਕੀਤਾ ਜਾਵੇਗਾ ਪਰ ਨਸ਼ੇ ਦੀ ਤਸਕਰੀ ਵਿਚ ਲੱਗੇ ਲੋਕਾਂ ਨਾਲ ਕਾਨੂੰਨ ਕਰੜੇ ਹੱਥੀ ਨੱਜੀਠੇਗਾ ਅਤੇ ਅਜਿਹੇ ਲੋਕ ਆਪਣੇ ਅੰਤਮ ਮੁਕਾਮ ਜੇਲ੍ਹ ਜਾਣ ਲਈ ਤਿਆਰ ਰਹਿਣ। ਉਨ੍ਹਾਂ ਨੇ ਕਿਹਾ ਕਿ ਨਸ਼ਾ ਮੁਕਤ ਤੇ ਸਿਹਤ ਮੰਦ ਸਮਾਜ ਹੀ ਰੰਗਲੇ ਪੰਜਾਬ ਦੀ ਤਰੱਕੀ ਦਾ ਅਧਾਰ ਬਣੇਗਾ।

 ਬਲਬੀਰ ਸਿੰਘ ਨੇ ਕਿਹਾ ਕਿ ਨਸ਼ੇ ਦੀ ਸਪਲਾਈ ਲਾਈਨ ਟੁੱਟੀ ਹੈ, ਜਿਸ ਕਾਰਨ ਪੀੜਤ ਇਲਾਜ ਲਈ ਨਸ਼ਾ ਮੁਕਤੀ ਕੇਂਦਰਾਂ ਤੇ ਆ ਰਹੇ ਹਨ ਅਤੇ ਪਹਿਲਾਂ ਦੇ ਮੁਕਾਬਲੇ ਇਹ ਗਿਣਤੀ ਵੱਧਣ ਲੱਗੀ ਹੈ। ਇਸ ਲਈ ਸਰਕਾਰ ਵੱਲੋਂ ਰਾਜ ਵਿਚ ਨਸ਼ਾ ਮੁਕਤੀ ਕੇਂਦਰਾਂ ਅਤੇ ਪੁਨਰਵਾਸ ਕੇਂਦਰਾਂ ਵਿਚ ਬਿਸਤਰਿਆਂ ਦੀ ਗਿਣਤੀ ਵਧਾਈ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਇਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਅਤੇ ਹੋਰ ਸਮੁੱਚੇ ਸਟਾਫ ਦੀ ਜਲਦ ਭਰਤੀ ਕੀਤੀ ਜਾਵੇਗੀ।

ਇਸ ਦੌਰਾਨ ਕਮਿਸ਼ਨਰ ਨਗਰ ਨਿਗਮ  ਅਜੈ ਅਰੋੜਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ)  ਕੰਚਨ, ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਪੂਨਮ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਰਿੰਦਰ ਸਿੰਘ, ਮੁੱਖ ਮੰਤਰੀ ਦਫਤਰ ਦੇ ਖੇਤਰੀ ਫੀਲਰ ਅਫਸਰ  ਰਮਨਜੀਤ ਸਿੰਘ, ਕੌਂਸਲਰ ਸੁਖਦੀਪ ਸਿੰਘ ਢਿੱਲੋ ਤੋਂ ਇਲਾਵਾ ਸਿਹਤ ਵਿਭਾਗ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

ਕਰਨਲ ਸੋਫੀਆ ਕੁਰੈਸ਼ੀ ‘ਤੇ ਦਿੱਤੇ ਵਿਵਾਦਪੂਰਨ ਬਿਆਨ…

ਭੋਪਾਲ, 14 ਮਈ-ਮੱਧ ਪ੍ਰਦੇਸ਼ ਹਾਈ ਕੋਰਟ ਨੇ  ਬੁੱਧਵਾਰ ਨੂੰ ਕਰਨਲ ਸੋਫੀਆ ਕੁਰੈਸ਼ੀ ‘ਤੇ ਦਿੱਤੇ ਵਿਵਾਦਪੂਰਨ ਬਿਆਨ ਦੇ ਮਾਮਲੇ ਵਿੱਚ…

ਸੁਰੱਖਿਆ ਬਲਾਂ ਦੇ ਉੱਚ ਅਧਿਕਾਰੀਆਂ…

ਦਿੱਲੀ, 14 ਮਈ : ਦੇਸ਼ ਦੀ ਸਿਖਰਲੀ…

ਕੇਂਦਰੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ…

ਨਵੀਂ ਦਿੱਲੀ, 14 ਅਪ੍ਰੈਲ- ਸੂਤਰਾਂ ਦੇ ਹਵਾਲੇ…

ਭਾਰਤ ਨੇ ਚੀਨ ਦੇ ਗਲੋਬਲ…

ਦਿੱਲੀ, 14 ਮਈ:  ਚੀਨੀ ਸਮਾਚਾਰ ਸੰਗਠਨਾਂ ਗਲੋਬਲ…

Listen Live

Subscription Radio Punjab Today

Subscription For Radio Punjab Today

ਭਾਰਤ ਨੇ ਚੀਨ ਦੇ ਗਲੋਬਲ ਟਾਈਮਜ਼ ਤੇ…

ਦਿੱਲੀ, 14 ਮਈ:  ਚੀਨੀ ਸਮਾਚਾਰ ਸੰਗਠਨਾਂ ਗਲੋਬਲ ਟਾਈਮਜ਼ ਅਤੇ ਸ਼ਿਨਹੂਆ ਦੇ ‘ਐਕਸ’ ਖਾਤਿਆਂ ’ਤੇ ਬੁੱਧਵਾਰ ਨੂੰ ਲਿਖਿਆ ਦੇਖਿਆ ਗਿਆ…

ਫਲੋਰਿਡਾ ਵਿਚ ਵੱਡੇ ਆਪਰੇਸ਼ਨ ਦੌਰਾਨ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਯੂ ਐਸ ਇਮੀਗ੍ਰੇਸ਼ਨ ਐਂਡ…

ਵਿਸ਼ੇਸ਼ ਅਦਾਲਤ ਨੇ NIA ਨੂੰ…

ਦਿੱਲੀ, 1 ਮਈ : ਵਿਸ਼ੇਸ਼ ਐਨਆਈਏ ਅਦਾਲਤ…

ਅਮਰੀਕਾ-ਬਜੁਰਗ ਨਾਲ ਧੋਖਾਧੜੀ ਦੇ ਦੋਸ਼…

ਅਮਰੀਕਾ: ਅਮਰੀਕਾ ਵਿੱਚ ਵਿਦਿਆਰਥੀ ਵੀਜ਼ੇ ‘ਤੇ ਰਹਿ…

Our Facebook

Social Counter

  • 47985 posts
  • 0 comments
  • 0 fans