Menu

ਮਲੋਟ ਦੋਹਰੇ ਕਤਲ ਮਾਮਲੇ ‘ਚ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਦੇ ਸਹੁਰੇ ਤੇ ਸਾਲੇ ਖਿਲਾਫ ਮਾਮਲਾ ਦਰਜ

ਮਲੋਟ, 21 ਅਪ੍ਰੈਲ- ਮਲੋਟ ‘ਚ ਪਿਓ-ਪੁੱਤ ਕਤਲ ਮਾਮਲੇ ਵਿਚ ਵੱਡੀ ਕਾਰਵਾਈ ਕੀਤੀ ਗਈ ਹੈ। ਇਸ ਮਾਮਲੇ ਵਿਚ ਕਾਂਗਰਸ ਦੇ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਦੇ ਸਹੁਰੇ ਤੇ ਸਾਲੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ‘ਤੇ ਦਵਿੰਦਰ ਸਿੰਘ ਵਾਸੀ ਮੁਕਤਸਰ ਸਾਹਿਬ, ਨਛੱਤਰ ਸਿੰਘ ਤੇ ਰਵਿੰਦਰ ਸਿੰਘ ਬੱਬੀ ਨੂੰ ਨਾਮਜ਼ਦ ਕੀਤਾ ਹੈ।

ਮੁਲਜ਼ਮ ਨਛੱਤਰ ਸਿੰਘ ਕਾਂਗਰਸੀ ਆਗੂ ਸੁਖਜਿੰਦਰ ਰੰਧਾਵਾ ਦਾ ਸਹੁਰਾ ਦੱਸਿਆ ਜਾ ਰਿਹਾ ਹੈ ਜਦੋਂ ਕਿ ਰਵਿੰਦਰ ਸਿੰਘ ਉਸ ਦਾ ਸਾਲਾ ਹੈ। ਫਿਲਹਾਲ ਪੁਲਿਸ ਤਿੰਨੋਂ ਦੀ ਗ੍ਰਿਫਾਤਰੀ ਲਈ ਛਾਪੇਮਾਰੀ ਕਰ ਰਹੀ ਹੈ। ਮ੍ਰਿਤਕਾਂ ਦੀ ਪਛਾਣ ਪਿੰਡ ਦੇ ਜ਼ਿਮੀਂਦਾਰ ਪਰਿਵਾਰ ਨਾਲ ਸਬੰਧ ਰੱਖਣ ਵਾਲੇ ਵਿਨੈਪ੍ਰਤਾਪ ਸਿੰਘ ਬਰਾੜ ਤੇ ਉਸ ਦੇ 25 ਸਾਲਾ ਪੁੱਤਰ ਸੂਰਜ ਪ੍ਰਤਾਪ ਸਿੰਘ ਬਰਾੜ ਵਜੋਂ ਹੋਈ ਹੈ। ਸਥਾਨਕ ਲੋਕਾਂ ਮੁਤਾਬਕ ਵਿਨੈ ਪ੍ਰਤਾਪ ਦਾ ਪਿੰਡ ਵਿਚ ਹੀ ਇਕ ਰਿਸ਼ਤੇਦਾਰ ਨਾਲ ਪੁਰਾਣਾ ਜ਼ਮੀਨੀ ਵਿਵਾਦ ਸੀ।

ਜ਼ਿਕਰਯੋਗ ਹੈ ਕਿ ਜ਼ਮੀਨੀ ਵਿਵਾਦ ਪਿੱਛੇ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਪੁਲਿਸ ਵੱਲੋਂ 3 ਲੋਕਾਂ ਖਿਲਾਫ਼ ਬਾਈਨੇਮ ਤੇ ਇਕ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਮਲੋਟ ਥਾਣਾ ਪੁਲਿਸ ਨੇ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਤਿੰਨੋਂ ਨਾਮਜ਼ਦ ਮੁਲਜ਼ਮ ਫਿਲਹਾਲ ਫਰਾਰ ਹਨ ਤੇ ਪੁਲਿਸ ਉਨ੍ਹਾਂ ਦੀ ਭਾਲ ਕਰ ਰਹੀ ਹੈ।

ਕਰਨਲ ਸੋਫੀਆ ਕੁਰੈਸ਼ੀ ਖਿਲਾਫ ਬੋਲਣ ਵਾਲੇ ਮੰਤਰੀ…

ਨਵੀਂ ਦਿੱਲੀ, 15 ਮਈ, 2025: ਸੁਪਰੀਮ ਕੋਰਟ ਨੇ ਕਰਨਲ ਸੋਫੀਆ ਕੁਰੈਸ਼ੀ ਦੇ ਖਿਲਾਫ ਬੋਲਣ ਵਾਲੇ ਮੱਧ ਪ੍ਰਦੇਸ਼ ਦੇ ਮੰਤਰੀ…

ਵਿਆਹ ਸਮਾਗਮ ਤੋਂ ਵਾਪਸ ਆ…

ਲਖਨਊ, 15 ਮਈ-ਇੱਕ ਵਿਆਹ ਤੋਂ ਵਾਪਸ ਆ…

ਚਲਦੀ ਨਿੱਜੀ ਸਲੀਪਰ ਬੱਸ ਨੂੰ…

ਪਟਨਾ, 15 ਮਈ- ਬਿਹਾਰ ਦੇ ਬੇਗੂਸਰਾਏ ਤੋਂ…

ਕਰਨਲ ਸੋਫੀਆ ਕੁਰੈਸ਼ੀ ‘ਤੇ ਦਿੱਤੇ…

ਭੋਪਾਲ, 14 ਮਈ-ਮੱਧ ਪ੍ਰਦੇਸ਼ ਹਾਈ ਕੋਰਟ ਨੇ …

Listen Live

Subscription Radio Punjab Today

Subscription For Radio Punjab Today

ਭਾਰਤ ਨੇ ਚੀਨ ਦੇ ਗਲੋਬਲ ਟਾਈਮਜ਼ ਤੇ…

ਦਿੱਲੀ, 14 ਮਈ:  ਚੀਨੀ ਸਮਾਚਾਰ ਸੰਗਠਨਾਂ ਗਲੋਬਲ ਟਾਈਮਜ਼ ਅਤੇ ਸ਼ਿਨਹੂਆ ਦੇ ‘ਐਕਸ’ ਖਾਤਿਆਂ ’ਤੇ ਬੁੱਧਵਾਰ ਨੂੰ ਲਿਖਿਆ ਦੇਖਿਆ ਗਿਆ…

ਫਲੋਰਿਡਾ ਵਿਚ ਵੱਡੇ ਆਪਰੇਸ਼ਨ ਦੌਰਾਨ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਯੂ ਐਸ ਇਮੀਗ੍ਰੇਸ਼ਨ ਐਂਡ…

ਵਿਸ਼ੇਸ਼ ਅਦਾਲਤ ਨੇ NIA ਨੂੰ…

ਦਿੱਲੀ, 1 ਮਈ : ਵਿਸ਼ੇਸ਼ ਐਨਆਈਏ ਅਦਾਲਤ…

ਅਮਰੀਕਾ-ਬਜੁਰਗ ਨਾਲ ਧੋਖਾਧੜੀ ਦੇ ਦੋਸ਼…

ਅਮਰੀਕਾ: ਅਮਰੀਕਾ ਵਿੱਚ ਵਿਦਿਆਰਥੀ ਵੀਜ਼ੇ ‘ਤੇ ਰਹਿ…

Our Facebook

Social Counter

  • 47994 posts
  • 0 comments
  • 0 fans