Menu

ਕੈਲੀਫੋਰਨੀਆ ਦਾ ਜੱਜ ਪਤਨੀ ਦੀ ਹੱਤਿਆ ਦੇ ਮਾਮਲੇ ‘ਚ ਦੋਸ਼ੀ ਕਰਾਰ, ਹਿਰਾਸਤ ‘ਚ ਲਿਆ, ਜੂਨ ‘ਚ ਸੁਣਾਈ ਜਾਵੇਗੀ ਸਜ਼ਾ

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਅਦਾਲਤ ਨੇ ਦੱਖਣੀ ਕੈਲੀਫੋਰਨੀਆ ਦੇ ਇਕ ਜੱਜ ਨੂੰ ਪਤਨੀ ਦੀ ਹੱਤਿਆ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤਾ ਹੈ। ਆਰੇਂਜ ਕਾਊਂਟੀ ਸੁਪੀਰੀਅਰ ਕੋਰਟ ਜੱਜ ਜੈਫਰੀ ਫਰਗੂਸਨ (74) ਵਿਰੁੱਧ ਦੂਸਰਾ ਦਰਜਾ ਹੱਤਿਆ ਦੇ ਦੋਸ਼ ਲਾਏ ਗਏ ਸਨ। ਅਦਾਲਤੀ ਦਸਤਾਵੇਜ ਅਨੁਸਾਰ ਆਪਣੇ ਅਨਾਹੀਮ ਹਿਲਜ਼ ਸਥਿੱਤ ਘਰ ਵਿਚ ਟੈਲੀਵੀਜ਼ਨ ਵੇਖਦੇ ਸਮੇ ਹੋਈ ਬਹਿਸ ਦੌਰਾਨ ਫਰਗੂਸਨ ਨੇ ਆਪਣੀ ਪਤਨੀ ਸ਼ੈਰਿਅਲ (65) ਨੂੰ ਗੋਲੀ ਮਾਰ ਦਿੱਤੀ ਸੀ। ਇਹ ਘਟਨਾ 2023 ਵਿਚ ਵਾਪਰੀ ਸੀ। ਫਰਗੂਸਨ ਜਿਸ ਨੇ ਸੁਣਵਾਈ ਦੌਰਾਨ ਖੁਦ ਆਪਣੀ ਪੈਰਵਾਈ ਕੀਤੀ, ਨੇ ਮੰਨਿਆ ਕਿ ਉਸ ਨੇ ਆਪਣੀ ਪਤਨੀ ਉਪਰ ਗੋਲੀ ਚਲਾਈ ਸੀ, ਪਰੰਤੂ ਉਸ ਨੇ ਕਿਹਾ ਕਿ ਇਹ ਅਚਾਨਕ ਵਾਪਰੀ ਘਟਨਾ ਸੀ। ਸੁਣਵਾਈ ਸ਼ੁਰੂ ਹੋਣ ਤੋਂ ਇਕ ਦਿਨ ਬਾਅਦ ਜੱਜਾਂ ਨੇ ਫਰਗੂਸਨ ਨੂੰ ਹੱਤਿਆ ਲਈ ਦੋਸ਼ੀ ਐਲਾਨਿਆ।

ਅਦਾਲਤ ਦੇ ਫੈਸਲੇ ਉਪਰੰਤ ਪੁਲਿਸ ਨੇ ਫਰਗੂਸਨ ਨੂੰ ਹਿਰਾਸਤ ਵਿਚ ਲੈ ਲਿਆ ਪਰੰਤੂ ਹੱਥ ਕੜੀ ਲਾਉਣ ਤੋਂ ਪਹਿਲਾਂ ਫਰਗੂਸਨ ਨੂੰ ਅਦਾਲਤ ਵਿਚ ਮੌਜੂਦ ਆਪਣੇ ਪੁੱਤਰ ਨੂੰ ਮਿਲਣ ਦੀ ਇਜਾਜਤ ਦਿੱਤੀ ਗਈ। ਸਜ਼ਾ 13 ਜੂਨ ਨੂੰ ਸੁਣਾਈ ਜਾਵੇਗੀ। ਫੈਸਲੇ ਉਪਰੰਤ ਫਰਗੂਸਨ ਦੇ ਵਕੀਲ ਕੈਮਰਨ ਟੈਲੀ ਨੇ ਕਿਹਾ ਕਿ ਉਹ ਫੈਸਲੇ ਵਿਰੁੱਧ ਅਪੀਲ ਕਰਨਗੇ। ਉਨਾਂ ਕਿਹਾ ਕਿ ਮੈ ਜਿਊਰੀ ਦੇ ਫੈਸਲੇ ਦਾ ਸਵਾਗਤ ਕਰਦਾ ਹਾਂ ਪਰੰਤੂ ਇਸ ਦੇ ਨਾਲ ਹੀ ਅਸੀਂ ਜਾਣਦੇ ਹਾਂ ਕਿ ਜਿਊਰੀ ਹਮੇਸ਼ਾਂ ਸਹੀ ਨਹੀਂ ਹੁੰਦੀ।

ਕਰਨਲ ਸੋਫੀਆ ਕੁਰੈਸ਼ੀ ‘ਤੇ ਦਿੱਤੇ ਵਿਵਾਦਪੂਰਨ ਬਿਆਨ…

ਭੋਪਾਲ, 14 ਮਈ-ਮੱਧ ਪ੍ਰਦੇਸ਼ ਹਾਈ ਕੋਰਟ ਨੇ  ਬੁੱਧਵਾਰ ਨੂੰ ਕਰਨਲ ਸੋਫੀਆ ਕੁਰੈਸ਼ੀ ‘ਤੇ ਦਿੱਤੇ ਵਿਵਾਦਪੂਰਨ ਬਿਆਨ ਦੇ ਮਾਮਲੇ ਵਿੱਚ…

ਸੁਰੱਖਿਆ ਬਲਾਂ ਦੇ ਉੱਚ ਅਧਿਕਾਰੀਆਂ…

ਦਿੱਲੀ, 14 ਮਈ : ਦੇਸ਼ ਦੀ ਸਿਖਰਲੀ…

ਕੇਂਦਰੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ…

ਨਵੀਂ ਦਿੱਲੀ, 14 ਅਪ੍ਰੈਲ- ਸੂਤਰਾਂ ਦੇ ਹਵਾਲੇ…

ਭਾਰਤ ਨੇ ਚੀਨ ਦੇ ਗਲੋਬਲ…

ਦਿੱਲੀ, 14 ਮਈ:  ਚੀਨੀ ਸਮਾਚਾਰ ਸੰਗਠਨਾਂ ਗਲੋਬਲ…

Listen Live

Subscription Radio Punjab Today

Subscription For Radio Punjab Today

ਭਾਰਤ ਨੇ ਚੀਨ ਦੇ ਗਲੋਬਲ ਟਾਈਮਜ਼ ਤੇ…

ਦਿੱਲੀ, 14 ਮਈ:  ਚੀਨੀ ਸਮਾਚਾਰ ਸੰਗਠਨਾਂ ਗਲੋਬਲ ਟਾਈਮਜ਼ ਅਤੇ ਸ਼ਿਨਹੂਆ ਦੇ ‘ਐਕਸ’ ਖਾਤਿਆਂ ’ਤੇ ਬੁੱਧਵਾਰ ਨੂੰ ਲਿਖਿਆ ਦੇਖਿਆ ਗਿਆ…

ਫਲੋਰਿਡਾ ਵਿਚ ਵੱਡੇ ਆਪਰੇਸ਼ਨ ਦੌਰਾਨ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਯੂ ਐਸ ਇਮੀਗ੍ਰੇਸ਼ਨ ਐਂਡ…

ਵਿਸ਼ੇਸ਼ ਅਦਾਲਤ ਨੇ NIA ਨੂੰ…

ਦਿੱਲੀ, 1 ਮਈ : ਵਿਸ਼ੇਸ਼ ਐਨਆਈਏ ਅਦਾਲਤ…

ਅਮਰੀਕਾ-ਬਜੁਰਗ ਨਾਲ ਧੋਖਾਧੜੀ ਦੇ ਦੋਸ਼…

ਅਮਰੀਕਾ: ਅਮਰੀਕਾ ਵਿੱਚ ਵਿਦਿਆਰਥੀ ਵੀਜ਼ੇ ‘ਤੇ ਰਹਿ…

Our Facebook

Social Counter

  • 47987 posts
  • 0 comments
  • 0 fans