Menu

ਕੈਨੇਡਾ ਤੋਂ ਮੰਦਭਾਗੀ ਖਬਰ-21 ਸਾਲਾ ਪੰਜਾਬਣ ਦੀ ਸਮੁੰਦਰ ਕੰਢਿਓਂ ਸ਼ੱਕੀ ਹਾਲਾਤ ‘ਚ ਮਿਲੀ ਲਾਸ਼

ਡੇਰਾਬੱਸੀ , 29 ਅਪ੍ਰੈਲ-:   ਡੇਰਾਬੱਸੀ ਤੋਂ ਕੈਨੇਡਾ ਪੜ੍ਹਨ ਗਈ ਇਕ 21 ਸਾਲਾ ਲੜਕੀ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ ਹੈ। ਮ੍ਰਿਤਕਾ ਦੀ ਪਛਾਣ 21 ਸਾਲਾ ਦੀ ਵੰਸ਼ਿਕਾ ਦੇ ਰੂਪ ਵਿੱਚ ਹੋਈ ਹੈ। ਮ੍ਰਿਤਕਾ ਦਵਿੰਦਰ ਸੈਣੀ ਵਾਸੀ ਸੈਣੀ ਮੁਹੱਲਾ ਡੇਰਾਬੱਸੀ ਦੀ ਧੀ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕਾ ਢਾਈ ਸਾਲ ਪਹਿਲਾਂ ਬਾਰ੍ਹਵੀਂ ਪਾਸ ਕਰਨ ਮਗਰੋਂ ਡੇਰਾਬੱਸੀ ਤੋਂ ਪੜ੍ਹਾਈ ਕਰਨ ਲਈ ਕੈਨੇਡਾ ਦੇ ਓਟਾਵਾ ਖੇਤਰ ਗਈ ਸੀ। ਉਸ ਵੱਲੋਂ ਦੋ ਸਾਲ ਦੇ ਕੋਰਸ ਵਿੱਚ ਦਾਖ਼ਲਾ ਲਿਆ ਗਿਆ ਸੀ, ਆਖ਼ਰੀ ਪ੍ਰੀਖਿਆ ਉਸ ਨੇ 18 ਅਪ੍ਰੈਲ ਨੂੰ ਦਿੱਤੀ ਸੀ। ਹੁਣ ਕੁੱਝ ਦਿਨ ਤੋਂ ਉਹ ਨੌਕਰੀ ’ਤੇ ਜਾਣ ਲੱਗੀ ਸੀ।

22 ਤਰੀਕ ਨੂੰ ਉਹ ਘਰ ਤੋਂ ਆਪਣੀ ਨੌਕਰੀ ’ਤੇ ਗਈ ਸੀ ਪਰ ਵਾਪਸ ਨਹੀਂ ਆਈ। ਉਸ ਦੀ 25 ਤਰੀਕ ਨੂੰ ਆਈਲੈਟਸ ਦੀ ਪ੍ਰੀਖਿਆ ਸੀ, ਜਿਸ ਲਈ ਉਸ ਦੇ ਨਾਲ ਪੇਪਰ ਦੇਣ ਜਾਣ ਵਾਲੀ ਸਹੇਲੀ ਵੱਲੋਂ ਵਾਰ-ਵਾਰ ਫੋਨ ਕੀਤੇ ਗਏ ਪਰ ਫੋਨ ਬੰਦ ਆ ਰਿਹਾ ਸੀ। ਉਹ ਪ੍ਰੀਖਿਆ ਦੇਣ ਮਗਰੋਂ ਜਦ ਵੰਸ਼ਿਕਾ ਦੇ ਘਰ ਆ ਕੇ ਦੇਖਿਆ ਤਾਂ ਪਤਾ ਲੱਗਿਆ ਕਿ ਉਹ 25 ਤਰੀਕ ਨੂੰ ਨੌਕਰੀ ਗਈ ਸੀ ਪਰ ਵਾਪਸ ਨਹੀਂ ਆਈ।

ਉਸ ਨੇ ਭਾਰਤ ਵਿਚ ਰਹਿੰਦੇ ਉਸ ਦੇ ਪਰਿਵਾਰ ਅਤੇ ਉਥੇ ਰਹਿੰਦੇ ਹੋਰਨਾਂ ਦੋਸਤਾਂ ਨੂੰ ਜਾਣਕਾਰੀ ਦੇ ਕੇ ਆਪਣੇ ਪੱਧਰ ’ਤੇ ਉਸ ਦੀ ਭਾਲ ਸ਼ੁਰੁ ਕੀਤੀ। ਮ੍ਰਿਤਕਾ ਦੇ ਦੋਸਤਾਂ ਅਤੇ ਹੋਰਨਾਂ ਸਨੇਹੀਆਂ ਨੇ ਉਥੋਂ ਦੇ ਮੈਂਬਰ ਪਾਰਲੀਮੈਂਟ ਨਾਲ ਵੀ ਸੰਪਰਕ ਕੀਤਾ, ਜਿਸ ਨੇ ਉਸਦੀ ਭਾਲ ਲਈ ਵੱਖ-ਵੱਖ ਥਾਵਾਂ ’ਤੇ ਮੇਲ ਵੀ ਕੀਤੀ।

ਮ੍ਰਿਤਕਾ ਦੇ ਪਿਤਾ ਨੇ ਦੱਸਿਆ ਕਿ 22 ਤਰੀਕ ਨੂੰ ਉਨ੍ਹਾਂ ਦੀ ਫੋਨ ’ਤੇ ਗੱਲ ਹੋਈ ਸੀ। ਪਰਿਵਾਰ ਨੇ ਸ਼ੱਕ ਪ੍ਰਗਟਾਇਆ ਕਿ ਉਨ੍ਹਾਂ ਦੀ ਧੀ ਦਾ ਕਤਲ ਕਤਲ ਕਰ ਕੇ ਉਸ ਦੀ ਲਾਸ਼ ਸਮੁੰਦਰ ਕਿਨਾਰੇ ਸੁੱਟੀ ਗਈ ਹੈ ਤੇ ਇਸ ਮਾਮਲੇ ਦੀ ਗੰਭੀਰਤ ਨਾਲ ਜਾਂਚ ਹੋਣੀ ਚਾਹੀਦੀ ਹੈ।

ਕਰਨਲ ਸੋਫੀਆ ਕੁਰੈਸ਼ੀ ‘ਤੇ ਦਿੱਤੇ ਵਿਵਾਦਪੂਰਨ ਬਿਆਨ…

ਭੋਪਾਲ, 14 ਮਈ-ਮੱਧ ਪ੍ਰਦੇਸ਼ ਹਾਈ ਕੋਰਟ ਨੇ  ਬੁੱਧਵਾਰ ਨੂੰ ਕਰਨਲ ਸੋਫੀਆ ਕੁਰੈਸ਼ੀ ‘ਤੇ ਦਿੱਤੇ ਵਿਵਾਦਪੂਰਨ ਬਿਆਨ ਦੇ ਮਾਮਲੇ ਵਿੱਚ…

ਸੁਰੱਖਿਆ ਬਲਾਂ ਦੇ ਉੱਚ ਅਧਿਕਾਰੀਆਂ…

ਦਿੱਲੀ, 14 ਮਈ : ਦੇਸ਼ ਦੀ ਸਿਖਰਲੀ…

ਕੇਂਦਰੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ…

ਨਵੀਂ ਦਿੱਲੀ, 14 ਅਪ੍ਰੈਲ- ਸੂਤਰਾਂ ਦੇ ਹਵਾਲੇ…

ਭਾਰਤ ਨੇ ਚੀਨ ਦੇ ਗਲੋਬਲ…

ਦਿੱਲੀ, 14 ਮਈ:  ਚੀਨੀ ਸਮਾਚਾਰ ਸੰਗਠਨਾਂ ਗਲੋਬਲ…

Listen Live

Subscription Radio Punjab Today

Subscription For Radio Punjab Today

ਭਾਰਤ ਨੇ ਚੀਨ ਦੇ ਗਲੋਬਲ ਟਾਈਮਜ਼ ਤੇ…

ਦਿੱਲੀ, 14 ਮਈ:  ਚੀਨੀ ਸਮਾਚਾਰ ਸੰਗਠਨਾਂ ਗਲੋਬਲ ਟਾਈਮਜ਼ ਅਤੇ ਸ਼ਿਨਹੂਆ ਦੇ ‘ਐਕਸ’ ਖਾਤਿਆਂ ’ਤੇ ਬੁੱਧਵਾਰ ਨੂੰ ਲਿਖਿਆ ਦੇਖਿਆ ਗਿਆ…

ਫਲੋਰਿਡਾ ਵਿਚ ਵੱਡੇ ਆਪਰੇਸ਼ਨ ਦੌਰਾਨ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਯੂ ਐਸ ਇਮੀਗ੍ਰੇਸ਼ਨ ਐਂਡ…

ਵਿਸ਼ੇਸ਼ ਅਦਾਲਤ ਨੇ NIA ਨੂੰ…

ਦਿੱਲੀ, 1 ਮਈ : ਵਿਸ਼ੇਸ਼ ਐਨਆਈਏ ਅਦਾਲਤ…

ਅਮਰੀਕਾ-ਬਜੁਰਗ ਨਾਲ ਧੋਖਾਧੜੀ ਦੇ ਦੋਸ਼…

ਅਮਰੀਕਾ: ਅਮਰੀਕਾ ਵਿੱਚ ਵਿਦਿਆਰਥੀ ਵੀਜ਼ੇ ‘ਤੇ ਰਹਿ…

Our Facebook

Social Counter

  • 47989 posts
  • 0 comments
  • 0 fans