Menu

ਭਾਰਤ-ਈਰਾਨ ਸੰਯੁਕਤ ਕਮਿਸ਼ਨ ਦੀ ਮੀਟਿੰਗ ’ਚ ਜੈਸ਼ੰਕਰ ਦਾ ਪਾਕਿਸਤਾਨ ਨੂੰ ਸਪੱਸ਼ਟ ਸੰਦੇਸ਼

ਦਿੱਲੀ, 9 ਮਈ : ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ਦੇ ਵਿਚਕਾਰ, ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਵੀਰਵਾਰ, 8 ਮਈ ਨੂੰ ਆਪਣੇ ਈਰਾਨੀ ਹਮਰੁਤਬਾ ਅੱਬਾਸ ਅਰਾਘਚੀ ਨਾਲ ਵਿਆਪਕ ਗੱਲਬਾਤ ਕੀਤੀ। ਦਿੱਲੀ ਵਿਚ ਹੋਈ ਭਾਰਤ ਅਤੇ ਈਰਾਨ ਵਿਚਾਲੇ 20ਵੀਂ ਸੰਯੁਕਤ ਕਮਿਸ਼ਨ ਦੀ ਮੀਟਿੰਗ ਵਿੱਚ ਆਪਣੇ ਉਦਘਾਟਨੀ ਭਾਸ਼ਣ ਵਿੱਚ, ਵਿਦੇਸ਼ ਮੰਤਰੀ ਜੈਸ਼ੰਕਰ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਭਾਰਤ ਪਾਕਿਸਤਾਨ ਨਾਲ ਚੱਲ ਰਹੇ ਤਣਾਅ ਨੂੰ ਨਹੀਂ ਵਧਾਉਣਾ ਚਾਹੁੰਦਾ, ਪਰ ਜੇਕਰ ਉਸ ਵੱਲੋਂ ਕੋਈ ਫੌਜੀ ਕਾਰਵਾਈ ਕੀਤੀ ਜਾਂਦੀ ਹੈ, ਤਾਂ ਇਸ ਵਿੱਚ ਕੋਈ ਸ਼ੱਕ ਨਹੀਂ ਹੋਣਾ ਚਾਹੀਦਾ ਕਿ ਭਾਰਤ ਸਖ਼ਤ ਜਵਾਬ ਦੇਵੇਗਾ। ਭਾਰਤ ਦੇ ਨਜ਼ਦੀਕੀ ਭਾਈਵਾਲ ਅਤੇ ਗੁਆਂਢੀ ਹੋਣ ਦੇ ਨਾਤੇ, ਤੁਹਾਨੂੰ (ਈਰਾਨ) ਸਥਿਤੀ ਦੀ ਸਪਸ਼ਟ ਸਮਝ ਹੋਣੀ ਚਾਹੀਦੀ ਹੈ।

ਈਰਾਨ ਨਾਲ ਭਾਰਤ ਦੇ ਨੇੜਲੇ ਅਤੇ ਮਜ਼ਬੂਤ ਸਬੰਧਾਂ ’ਤੇ ਬੋਲਣ ਤੋਂ ਬਾਅਦ, ਵਿਦੇਸ਼ ਮੰਤਰੀ ਜੈਸ਼ੰਕਰ ਨੇ ਅੱਬਾਸ ਅਰਾਘਚੀ ਨੂੰ ਕਿਹਾ,‘‘ਤੁਸੀਂ ਅਜਿਹੇ ਸਮੇਂ ਭਾਰਤ ਦਾ ਦੌਰਾ ਕਰ ਰਹੇ ਹੋ ਜਦੋਂ ਅਸੀਂ 22 ਅਪ੍ਰੈਲ ਨੂੰ ਭਾਰਤੀ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ ਵਿੱਚ ਹੋਏ ਇੱਕ ਖਾਸ ਤੌਰ ’ਤੇ ਵਹਿਸ਼ੀ ਹਮਲੇ ਦਾ ਜਵਾਬ ਦੇ ਰਹੇ ਹਾਂ।

ਇਸ ਹਮਲੇ ਨੇ ਸਾਨੂੰ 7 ਮਈ ਨੂੰ ਸਰਹੱਦ ਪਾਰ ਅੱਤਵਾਦੀ ਢਾਂਚੇ ’ਤੇ ਹਮਲਾ ਕਰਕੇ ਜਵਾਬ ਦੇਣ ਲਈ ਮਜਬੂਰ ਕੀਤਾ। ਸਾਡਾ ਇਰਾਦਾ ਸਥਿਤੀ ਨੂੰ ਵਧਾਉਣਾ ਨਹੀਂ ਹੈ। ਪਰ ਜੇਕਰ ਸਾਡੇ ’ਤੇ ਫੌਜੀ ਹਮਲਾ ਕੀਤਾ ਜਾਂਦਾ ਹੈ, ਤਾਂ ਇਸ ਵਿੱਚ ਕੋਈ ਸ਼ੱਕ ਨਹੀਂ ਹੋਣਾ ਚਾਹੀਦਾ ਕਿ ਬਹੁਤ ਸਖ਼ਤ ਜਵਾਬ ਦਿੱਤਾ ਜਾਵੇਗਾ। ਇੱਕ ਗੁਆਂਢੀ ਅਤੇ ਨਜ਼ਦੀਕੀ ਭਾਈਵਾਲ ਹੋਣ ਦੇ ਨਾਤੇ, ਇਹ ਮਹੱਤਵਪੂਰਨ ਹੈ ਕਿ ਤੁਹਾਨੂੰ ਸਥਿਤੀ ਦੀ ਚੰਗੀ ਸਮਝ ਹੋਵੇ।’’

ਕਰਨਲ ਸੋਫੀਆ ਕੁਰੈਸ਼ੀ ‘ਤੇ ਦਿੱਤੇ ਵਿਵਾਦਪੂਰਨ ਬਿਆਨ…

ਭੋਪਾਲ, 14 ਮਈ-ਮੱਧ ਪ੍ਰਦੇਸ਼ ਹਾਈ ਕੋਰਟ ਨੇ  ਬੁੱਧਵਾਰ ਨੂੰ ਕਰਨਲ ਸੋਫੀਆ ਕੁਰੈਸ਼ੀ ‘ਤੇ ਦਿੱਤੇ ਵਿਵਾਦਪੂਰਨ ਬਿਆਨ ਦੇ ਮਾਮਲੇ ਵਿੱਚ…

ਸੁਰੱਖਿਆ ਬਲਾਂ ਦੇ ਉੱਚ ਅਧਿਕਾਰੀਆਂ…

ਦਿੱਲੀ, 14 ਮਈ : ਦੇਸ਼ ਦੀ ਸਿਖਰਲੀ…

ਕੇਂਦਰੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ…

ਨਵੀਂ ਦਿੱਲੀ, 14 ਅਪ੍ਰੈਲ- ਸੂਤਰਾਂ ਦੇ ਹਵਾਲੇ…

ਭਾਰਤ ਨੇ ਚੀਨ ਦੇ ਗਲੋਬਲ…

ਦਿੱਲੀ, 14 ਮਈ:  ਚੀਨੀ ਸਮਾਚਾਰ ਸੰਗਠਨਾਂ ਗਲੋਬਲ…

Listen Live

Subscription Radio Punjab Today

Subscription For Radio Punjab Today

ਭਾਰਤ ਨੇ ਚੀਨ ਦੇ ਗਲੋਬਲ ਟਾਈਮਜ਼ ਤੇ…

ਦਿੱਲੀ, 14 ਮਈ:  ਚੀਨੀ ਸਮਾਚਾਰ ਸੰਗਠਨਾਂ ਗਲੋਬਲ ਟਾਈਮਜ਼ ਅਤੇ ਸ਼ਿਨਹੂਆ ਦੇ ‘ਐਕਸ’ ਖਾਤਿਆਂ ’ਤੇ ਬੁੱਧਵਾਰ ਨੂੰ ਲਿਖਿਆ ਦੇਖਿਆ ਗਿਆ…

ਫਲੋਰਿਡਾ ਵਿਚ ਵੱਡੇ ਆਪਰੇਸ਼ਨ ਦੌਰਾਨ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਯੂ ਐਸ ਇਮੀਗ੍ਰੇਸ਼ਨ ਐਂਡ…

ਵਿਸ਼ੇਸ਼ ਅਦਾਲਤ ਨੇ NIA ਨੂੰ…

ਦਿੱਲੀ, 1 ਮਈ : ਵਿਸ਼ੇਸ਼ ਐਨਆਈਏ ਅਦਾਲਤ…

ਅਮਰੀਕਾ-ਬਜੁਰਗ ਨਾਲ ਧੋਖਾਧੜੀ ਦੇ ਦੋਸ਼…

ਅਮਰੀਕਾ: ਅਮਰੀਕਾ ਵਿੱਚ ਵਿਦਿਆਰਥੀ ਵੀਜ਼ੇ ‘ਤੇ ਰਹਿ…

Our Facebook

Social Counter

  • 47987 posts
  • 0 comments
  • 0 fans