ਬਠਿੰਡਾ, 9 ਮਈ(ਵੀਰਪਾਲ ਕੌਰ)- ਭਾਰਤੀ ਫੌਜ ਨੇ ਬਠਿੰਡਾ ਦੇ ਸਰਹੱਦੀ ਖੇਤਰ ਵਿੱਚ ਪਾਕਿਸਤਾਨ ਦੇ ਡਰੋਨ ਹਮਲੇ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਹਾਲਾਂਕਿ, ਇਸ ਸਮੇਂ ਦੌਰਾਨ ਤੁੰਗਵਾਲੀ ਪਿੰਡ ਦੇ ਇੱਕ ਘਰ ਨੂੰ ਮਾਮੂਲੀ ਨੁਕਸਾਨ ਪਹੁੰਚਿਆ। ਪੁਲਿਸ ਸਵੇਰੇ ਹੀ ਮੌਕੇ ‘ਤੇ ਪਹੁੰਚ ਗਈ ਅਤੇ ਪਿੰਡ ਵਾਸੀਆਂ ਦੀ ਭੀੜ ਵੀ ਉੱਥੇ ਇਕੱਠੀ ਹੋ ਗਈ।
ਜਾਣਕਾਰੀ ਅਨੁਸਾਰ ਤੁੰਗਵਾਲੀ ਪਿੰਡ ਵਿੱਚ ਡਰੋਨ ਹਮਲੇ ਵਿੱਚ ਇੱਕ ਘਰ ਦੀਆਂ ਖਿੜਕੀਆਂ ਅਤੇ ਦਰਵਾਜ਼ਿਆਂ ਦੇ ਸ਼ੀਸ਼ੇ ਟੁੱਟ ਗਏ। ਧਮਾਕੇ ਕਾਰਨ ਘਰ ਦਾ ਸ਼ੈੱਡ ਵੀ ਨੁਕਸਾਨਿਆ ਗਿਆ। ਪਰ ਇਸ ਘਟਨਾ ਦੇ ਬਾਵਜੂਦ, ਪਿੰਡ ਵਾਸੀਆਂ ਦੇ ਹੌਸਲੇ ਬੁਲੰਦ ਹਨ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਜੰਗ ਵਰਗੀ ਸਥਿਤੀ ਵਿੱਚ ਅਜਿਹੀਆਂ ਛੋਟੀਆਂ-ਮੋਟੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ। ਭਾਰਤੀ ਫੌਜ ‘ਤੇ ਪੂਰਾ ਭਰੋਸਾ ਪ੍ਰਗਟ ਕਰਦੇ ਹੋਏ, ਉਨ੍ਹਾਂ ਕਿਹਾ ਕਿ ਉਹ ਦੇਸ਼ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ।
ਹੁਸ਼ਿਆਰਪੁਰ ਦੇ ਪਿੰਡ ਬਹਿ ਫੱਤੋ ’ਚ ਡਿੱਗੇ ਮਿਜ਼ਾਇਲ ਦੇ ਟੁਕੜੇ
ਹੁਸ਼ਿਆਰਪੁਰ ਦੇ ਪਿੰਡ ਬਹਿ ਫੱਤੋ ’ਚ ਮਿਜ਼ਾਇਲ ਦੇ ਟੁਕੜੇ ਡਿੱਗੇ ਹਨ, ਜਿਨ੍ਹਾਂ ਨੂੰ ਸੁਰੱਖਿਆ ਦਸਤੇ ਵਲੋਂ ਨਕਾਰਾ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਪਾਕਿਸਤਾਨ ਨੇ ਰਾਤ ਸਮੇਂ ਮਿਜ਼ਾਇਲਾਂ ਦਾਗੀਆਂ ਸਨ।
ਅੰਮ੍ਰਿਤਸਰ ਨੇੜੇ ਡਿੱਗੀ ਮਿਜ਼ਾਇਲ
ਅੰਮ੍ਰਿਤਸਰ ਨਜ਼ਦੀਕ ਪਿੰਡ ਮੱਖਣਵਿੰਡੀ ਵਿਖੇ ਡਿੱਗੀ ਜਿੰਦਾ ਮਿਜ਼ਾਈਲ ਨੂੰ ਅੱਜ 11 ਵਜੇ ਦੇ ਕਰੀਬ ਫ਼ੌਜੀ ਜਵਾਨਾਂ ਵਲੋਂ ਨਸ਼ਟ ਕੀਤਾ ਗਿਆ।