Menu

ਘਰੇਲੂ ਵਰਤੋਂ ਯੋਗ ਵਸਤੂਆਂ ਦੀ ਕਾਲਾ ਬਾਜ਼ਾਰੀ ਨਾ ਕਰਨ ਦੁਕਾਨਦਾਰ-ਡਿਪਟੀ ਕਮਿਸ਼ਨਰ

-ਬਿਨ੍ਹਾਂ ਜ਼ਰੂਰਤ ਤੋਂ ਘਰ ‘ਚੋਂ ਬਾਹਰ ਨਿਕਲਣ ਤੋਂ ਕੀਤਾ ਜਾਵੇ ਪਰਹੇਜ਼

ਬਠਿੰਡਾ, 9 ਮਈ(ਵੀਰਪਾਲ ਕੌਰ) : ਡਿਪਟੀ ਕਮਿਸ਼ਨਰ  ਸ਼ੌਕਤ ਅਹਿਮਦ ਪਰੇ ਨੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਆਗਾਮੀ ਮੀਟਿੰਗ ਕਰਦਿਆਂ ਜਿਥੇ ਉਨ੍ਹਾਂ ਨੂੰ ਲੋੜੀਦੇ ਦਿਸ਼ਾ-ਨਿਰਦੇਸ਼ ਦਿੱਤੇ ਉਥੇ ਹੀ ਜ਼ਿਲ੍ਹਾ ਵਾਸੀਆਂ ਨੂੰ ਨਾ ਘਬਰਾਉਣ, ਅਫਵਾਹਾਂ ਤੋਂ ਸੁਚੇਤ ਰਹਿਣ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸਮੇਂ-ਸਮੇਂ ਤੇ ਜਾਰੀ ਐਡਵਾਈਜਰੀ ਦੀ ਪਾਲਣਾ ਕਰਨ ਦੀ ਅਪੀਲ ਕੀਤੀ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਲਗਾਏ ਗਏ ਸਾਇਰਨਾ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਜ਼ਿਲ੍ਹੇ ਦੇ ਵੱਖ-ਵੱਖ ਏਰੀਆ ਵਿੱਚ ਹੋਰ ਢੁੱਕਵੇਂ ਸਥਾਨਾਂ ‘ਤੇ ਸਾਇਰਨ ਲਗਾਉਣ ਲਈ ਸ਼ਨਾਖਤ ਕਰਨ ਤਾਂ ਜੋ ਸ਼ਹਿਰ ਵਾਸੀਆਂ ਨੂੰ ਸਮੇਂ-ਸਮੇਂ ‘ਤੇ ਹਾਲਾਤਾਂ ਦੀ ਜਾਣਕਾਰੀ ਮਿਲਦੀ ਰਹੇ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੁਕਾਨਦਾਰਾਂ ਨੂੰ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਉਹ ਘਰੇਲੂ ਵਰਤੋਂ ਯੋਗ ਵਸਤੂਆਂ ਦੀ ਕਾਲ ਬਾਜ਼ਾਰੀ ਨਾ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੋਈ ਵੀ ਦੁਕਾਨਦਾਰ ਕਾਲ ਬਾਜ਼ਾਰੀ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਕਾਨੂੰਨੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਨੂੰ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਜਦੋਂ ਹੀ ਸਾਇਰਨ ਦੀ ਆਵਾਜ਼ ਆਉਂਦੀ ਹੈ ਤਾਂ ਘਰ ਦੀਆਂ ਛੱਤਾਂ ‘ਤੇ ਨਾ ਚੜਿਆ ਜਾਵੇ ਸਗੋਂ ਘਰਾਂ ਦੀਆਂ ਲਾਈਟਾਂ ਤੁਰੰਤ ਬੰਦ ਕਰ ਦਿੱਤੀਆਂ ਜਾਣ। ਉਨ੍ਹਾਂ ਵਹੀਕਲ ਚਲਾਉਣ ਵਾਲਿਆਂ ਨੂੰ ਵੀ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਉਹ ਬਲੈਕ ਆਉਟ ਦੌਰਾਨ ਉਸੇ ਸਥਾਨ ‘ਤੇ ਉਹ ਆਪੋਂ-ਆਪਣੇ ਵਹੀਕਲਾਂ ਨੂੰ ਇਕ ਸਾਇਡ ‘ਤੇ ਖੜ੍ਹਾ ਕਰ ਲੈਣ ਅਤੇ ਲਾਈਟਾਂ ਨੂੰ ਬੰਦ ਕਰਨਾ ਯਕੀਨੀ ਬਣਾਉਣ।

ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਐਂਮਰਜੈਂਸੀ ਦੌਰਾਨ ਹੀ ਹਸਪਤਾਲਾਂ ਵਿੱਚ ਜਾਇਆ ਜਾਵੇ, ਬਿਨ੍ਹਾਂ ਜ਼ਰੂਰਤ ਤੋਂ ਘਰ ‘ਚੋਂ ਬਾਹਰ ਨਾ ਨਿਕਲਿਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਸਮੇਂ-ਸਮੇਂ ‘ਤੇ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਲਾਜ਼ਮੀ ਬਣਾਈ ਜਾਵੇ ਤੇ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਦਾ ਪੂਰਨ ਸਹਿਯੋਗ ਦਿੱਤਾ ਜਾਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਸਿਖਲਾਈ ਅਧੀਨ ਆਈਏਐਸ  ਹਰਸ਼ਿਤ ਸ਼ਰਮਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਉਨ੍ਹਾਂ ਦੇ ਨੁਮਾਂਇੰਦੇ ਆਦਿ ਹਾਜ਼ਰ ਸਨ।

ਕਰਨਲ ਸੋਫੀਆ ਕੁਰੈਸ਼ੀ ਖਿਲਾਫ ਬੋਲਣ ਵਾਲੇ ਮੰਤਰੀ…

ਨਵੀਂ ਦਿੱਲੀ, 15 ਮਈ, 2025: ਸੁਪਰੀਮ ਕੋਰਟ ਨੇ ਕਰਨਲ ਸੋਫੀਆ ਕੁਰੈਸ਼ੀ ਦੇ ਖਿਲਾਫ ਬੋਲਣ ਵਾਲੇ ਮੱਧ ਪ੍ਰਦੇਸ਼ ਦੇ ਮੰਤਰੀ…

ਵਿਆਹ ਸਮਾਗਮ ਤੋਂ ਵਾਪਸ ਆ…

ਲਖਨਊ, 15 ਮਈ-ਇੱਕ ਵਿਆਹ ਤੋਂ ਵਾਪਸ ਆ…

ਚਲਦੀ ਨਿੱਜੀ ਸਲੀਪਰ ਬੱਸ ਨੂੰ…

ਪਟਨਾ, 15 ਮਈ- ਬਿਹਾਰ ਦੇ ਬੇਗੂਸਰਾਏ ਤੋਂ…

ਕਰਨਲ ਸੋਫੀਆ ਕੁਰੈਸ਼ੀ ‘ਤੇ ਦਿੱਤੇ…

ਭੋਪਾਲ, 14 ਮਈ-ਮੱਧ ਪ੍ਰਦੇਸ਼ ਹਾਈ ਕੋਰਟ ਨੇ …

Listen Live

Subscription Radio Punjab Today

Subscription For Radio Punjab Today

ਭਾਰਤ ਨੇ ਚੀਨ ਦੇ ਗਲੋਬਲ ਟਾਈਮਜ਼ ਤੇ…

ਦਿੱਲੀ, 14 ਮਈ:  ਚੀਨੀ ਸਮਾਚਾਰ ਸੰਗਠਨਾਂ ਗਲੋਬਲ ਟਾਈਮਜ਼ ਅਤੇ ਸ਼ਿਨਹੂਆ ਦੇ ‘ਐਕਸ’ ਖਾਤਿਆਂ ’ਤੇ ਬੁੱਧਵਾਰ ਨੂੰ ਲਿਖਿਆ ਦੇਖਿਆ ਗਿਆ…

ਫਲੋਰਿਡਾ ਵਿਚ ਵੱਡੇ ਆਪਰੇਸ਼ਨ ਦੌਰਾਨ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਯੂ ਐਸ ਇਮੀਗ੍ਰੇਸ਼ਨ ਐਂਡ…

ਵਿਸ਼ੇਸ਼ ਅਦਾਲਤ ਨੇ NIA ਨੂੰ…

ਦਿੱਲੀ, 1 ਮਈ : ਵਿਸ਼ੇਸ਼ ਐਨਆਈਏ ਅਦਾਲਤ…

ਅਮਰੀਕਾ-ਬਜੁਰਗ ਨਾਲ ਧੋਖਾਧੜੀ ਦੇ ਦੋਸ਼…

ਅਮਰੀਕਾ: ਅਮਰੀਕਾ ਵਿੱਚ ਵਿਦਿਆਰਥੀ ਵੀਜ਼ੇ ‘ਤੇ ਰਹਿ…

Our Facebook

Social Counter

  • 47994 posts
  • 0 comments
  • 0 fans