Menu

ਭਾਰਤ ਨੇ ਚੀਨ ਦੇ ਗਲੋਬਲ ਟਾਈਮਜ਼ ਤੇ ਸ਼ਿਨਹੂਆ ਦੇ ‘ਐਕਸ’ ਅਕਾਊਂਟ ਕੀਤੇ ਬਲਾਕ

ਦਿੱਲੀ, 14 ਮਈ:  ਚੀਨੀ ਸਮਾਚਾਰ ਸੰਗਠਨਾਂ ਗਲੋਬਲ ਟਾਈਮਜ਼ ਅਤੇ ਸ਼ਿਨਹੂਆ ਦੇ ‘ਐਕਸ’ ਖਾਤਿਆਂ ’ਤੇ ਬੁੱਧਵਾਰ ਨੂੰ ਲਿਖਿਆ ਦੇਖਿਆ ਗਿਆ ਕਿ ਇਕ ਕਾਨੂੰਨੀ ਬੇਨਤੀ ’ਤੇ ਭਾਰਤ ’ਚ ਇਨ੍ਹਾਂ ’ਤੇ ਰੋਕ ਲਗਾਈ ਗਈ ਹੈ।  ਇਸ ਸਬੰਧ ਵਿੱਚ ਜਾਣਕਾਰੀ ਲਈ ਇਲੈਕਟਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੂੰ ਈਮੇਲ ਕੀਤਾ ਗਿਆ ਸੀ ਪਰ ਤੁਰੰਤ ਕੋਈ ਜਵਾਬ ਨਹੀਂ ਮਿਲਿਆ।

ਇਹ ਘਟਨਾਕ੍ਰਮ ਚੀਨ ਵੱਲੋਂ ਅਰੁਣਾਚਲ ਪ੍ਰਦੇਸ਼ ਦੇ ਕੁਝ ਸਥਾਨਾਂ ਦੇ ਨਾਵਾਂ ਦਾ ਐਲਾਨ ਕਰਨ ਦੇ ਪਿਛੋਕੜ ਵਿੱਚ ਆਇਆ ਹੈ, ਜਿਸ ਨੂੰ ਗੁਆਂਢੀ ਦੇਸ਼ ਤਿੱਬਤ ਦਾ ਦੱਖਣੀ ਹਿੱਸਾ ਹੋਣ ਦਾ ਦਾਅਵਾ ਕਰਦਾ ਹੈ। ਭਾਰਤ ਨੇ ਬੁੱਧਵਾਰ ਨੂੰ ਅਰੁਣਾਚਲ ਪ੍ਰਦੇਸ਼ ਦੀਆਂ ਕੁਝ ਥਾਵਾਂ ਦੇ ਨਾਮ ਬਦਲਣ ਦੇ ਚੀਨ ਦੇ ਕਦਮ ਨੂੰ ‘ਵਿਅਰਥ ਅਤੇ ਬੇਤੁਕਾ’ ਦੱਸਦਿਆਂ ਸਪੱਸ਼ਟ ਤੌਰ ’ਤੇ ਰੱਦ ਕਰ ਦਿੱਤਾ ਅਤੇ ਕਿਹਾ ਕਿ ਅਜਿਹੇ ਯਤਨ ਇਸ ‘ਅਸਵੀਕਾਰਯੋਗ’ ਹਕੀਕਤ ਨੂੰ ਨਹੀਂ ਬਦਲਣਗੇ ਕਿ ਰਾਜ ‘ਭਾਰਤ ਦਾ ਅਨਿੱਖੜਵਾਂ ਅੰਗ ਸੀ, ਹੈ ਅਤੇ ਰਹੇਗਾ’।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ, ‘‘ਅਸੀਂ ਦੇਖਿਆ ਹੈ ਕਿ ਚੀਨ ਭਾਰਤੀ ਰਾਜ ਅਰੁਣਾਚਲ ਪ੍ਰਦੇਸ਼ ਵਿੱਚ ਥਾਵਾਂ ਦੇ ਨਾਮ ਬਦਲਣ ਦੀਆਂ ਆਪਣੀਆਂ ਵਿਅਰਥ ਅਤੇ ਬੇਤੁਕੀ ਕੋਸ਼ਿਸ਼ਾਂ ’ਚ ਲਗਿਆ ਹੋਇਆ ਹੈ।’’ ਉਨ੍ਹਾਂ ਕਿਹਾ, ‘‘ਸਾਡੇ ਸਿਧਾਂਤਕ ਸਟੈਂਡ ਦੇ ਅਨੁਸਾਰ, ਅਸੀਂ ਅਜਿਹੀਆਂ ਕੋਸ਼ਿਸ਼ਾਂ ਨੂੰ ਸਪੱਸ਼ਟ ਤੌਰ ’ਤੇ ਰੱਦ ਕਰਦੇ ਹਾਂ।’’

DGCA ਦਾ ਵੱਡਾ ਫ਼ੈਸਲਾ, ਸਾਰੇ ਬੋਇੰਗ ਜਹਾਜ਼ਾਂ…

ਦਿੱਲੀ, 13 ਜੂਨ : ਭਾਰਤ ਦੇ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (DGCA) ਨੇ ਸਾਰੇ ਬੋਇੰਗ ਡ੍ਰੀਮਲਾਈਨਰ ਜਹਾਜ਼ਾਂ ਦੇ ਬੇੜੇ…

NIA ਦੀ ਟੀਮ ਨੇ ਅਹਿਮਦਾਬਾਦ…

ਅਹਿਮਦਾਬਾਦ, 13 ਜੂਨ-ਰਾਸ਼ਟਰੀ ਜਾਂਚ ਏਜੰਸੀ (NIA) ਦੀ…

DSP ਦੀ ਪਤਨੀ ਨੇ ਸਰਕਾਰੀ…

ਛੱਤੀਸਗੜ੍ਹ, 13 ਜੂਨ : ਛੱਤੀਸਗੜ੍ਹ ਦੇ ਬਾਲੋਦ ਜ਼ਿਲ੍ਹੇ…

ਜਹਾਜ਼ ਹਾਦਸਾ: ਘਟਨਾ ਵਾਲੀ ਥਾਂ…

ਅਹਿਮਦਾਬਾਦ, 13 ਜੂਨ : ਪ੍ਰਧਾਨ ਮੰਤਰੀ ਨਰਿੰਦਰ…

Listen Live

Subscription Radio Punjab Today

Subscription For Radio Punjab Today

ਭਾਰਤ ਵਿਚ ਕਈ ਮਾਮਲਿਆਂ ‘ਚ ਲੋੜੀਂਦਾ ਭਗੌੜਾ…

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਕਤਲ ਦੀ ਕੋਸ਼ਿਸ਼,ਫਿਰੌਤੀ, ਅਪਰਾਧਿਕ ਸਾਜਿਸ਼ ਤੇ ਹੱਥਿਆਰਾਂ ਦੀ ਗੈਰ ਕਾਨੂੰਨੀ ਵਰਤੋਂ ਸਮੇਤ ਕਈ ਗੰਭੀਰ…

ਵਿਰੋਧ ਪ੍ਰਦਰਸ਼ਨਾਂ ਦਰਮਿਆਨ ਲਾਸ ਏਂਜਲਸ…

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਗੈਰ ਕਾਨੂੰਨੀ…

ਕੈਨੇਡਾ ਤੋਂ ਆਈ ਇਕ ਹੋਰ…

ਕੈਨੇਡਾ : ਵੈਨਕੂਵਰ :-(ਬਰਾੜ-ਭਗਤਾ ਭਾਈ ਕਾ) ਕੈਨੇਡਾ…

ਨੈਸ਼ਨਲ ਗਾਰਡ ਤਾਇਨਾਤ ਕਰਨਾ ਤਾਨਾਸ਼ਾਹੀ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਰਾਸ਼ਟਰਪਤੀ ਡੋਨਾਲਡ ਟਰੰਪ ਦੇ…

Our Facebook

Social Counter

  • 48859 posts
  • 0 comments
  • 0 fans