ਦਿੱਲੀ, 14 ਮਈ : ਦੇਸ਼ ਦੀ ਸਿਖਰਲੀ ਫ਼ੌਜੀ ਲੀਡਰਸ਼ਿਪ ਨੇ ਬੁੱਧਵਾਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਭਾਰਤ ਵੱਲੋਂ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ ਅਤਿਵਾਦੀ ਕੈਂਪਾਂ ਨੂੰ ਨਿਸ਼ਾਨਾ ਬਣਾ ਕੇ ਸ਼ੁਰੂ ਕੀਤੇ ਗਏ ਆਪ੍ਰੇਸ਼ਨ ਸਿੰਦੂਰ ਬਾਰੇ ਜਾਣਕਾਰੀ ਦਿੱਤੀ।
ਜਿੱਥੇ ਚੀਫ਼ ਆਫ਼ ਡਿਫੈਂਸ ਸਟਾਫ਼ (ਸੀਡੀਐਸ) ਜਨਰਲ ਅਨਿਲ ਚੌਹਾਨ, ਸੈਨਾ ਮੁਖੀ ਜਨਰਲ ਉਪੇਂਦਰ ਦਿਵੇਦੀ, ਹਵਾਈ ਸੈਨਾ ਮੁਖੀ ਏਅਰ ਚੀਫ਼ ਮਾਰਸ਼ਲ ਏ.ਪੀ. ਸਿੰਘ ਅਤੇ ਜਲ ਸੈਨਾ ਮੁਖੀ ਐਡਮਿਰਲ ਦਿਨੇਸ਼ ਕੇ. ਤ੍ਰਿਪਾਠੀ ਨੇ ਰਾਸ਼ਟਰਪਤੀ ਭਵਨ ਵਿਖੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪ੍ਰੇਸ਼ਨ ਦੀ ਪ੍ਰਗਤੀ ਅਤੇ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ।
ਦੂਜੇ ਪਾਸੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸੁਰੱਖਿਆ ਬਾਰੇ ਕੈਬਨਿਟ ਕਮੇਟੀ (ਸੀਸੀਐਸ) ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਹਿੱਸਾ ਲਿਆ। ਮੀਟਿੰਗ ਵਿੱਚ ਮੌਜੂਦਾ ਸੁਰੱਖਿਆ ਸਥਿਤੀ ਅਤੇ ਭਵਿੱਖ ਦੀਆਂ ਰਣਨੀਤੀਆਂ ‘ਤੇ ਚਰਚਾ ਕੀਤੀ ਗਈ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਕੈਬਨਿਟ ਮੀਟਿੰਗ ਵੀ ਹੋਈ।