Menu

ਪਾਣੀਆਂ ਦੇ ਮਸਲੇ ’ਤੇ ਹਾਈ ਕੋਰਟ ਦਾ ਫੈਸਲਾ ਸੂਬੇ ਲਈ ਨੈਤਿਕ ਜਿੱਤ-ਮੁੱਖ ਮੰਤਰੀ

ਲੁਧਿਆਣਾ, 14 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ  ਕਿਹਾ ਕਿ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਵੱਲੋਂ ਪਾਣੀ ਜਾਰੀ ਕਰਨ ਦੇ ਚੱਲ ਰਹੇ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਫੈਸਲਾ ਸੂਬੇ ਲਈ ਨੈਤਿਕ ਜਿੱਤ ਹੈ।
 ਇੱਥੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਦਾਲਤ ਨੇ 20 ਮਈ ਨੂੰ ਸਾਰੇ ਭਾਈਵਾਲਾਂ ਪਾਸੋਂ ਜਵਾਬ ਮੰਗਿਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਾਲ ਵਿੱਚ ਹਰਿਆਣਾ ਆਪਣੇ ਹਿੱਸੇ ਦਾ ਪਾਣੀ ਪਹਿਲਾਂ ਹੀ ਵਰਤ ਚੁੱਕਾ ਹੈ ਅਤੇ ਹੁਣ 21 ਮਈ ਤੋਂ ਆਪਣੇ ਹਿੱਸੇ ਦਾ ਪਾਣੀ ਹਾਸਲ ਕਰਨ ਦੇ ਯੋਗ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਦਾਲਤੀ ਫੈਸਲਾ ਸੂਬੇ ਲਈ ਵੱਡੀ ਜਿੱਤ ਹੈ ਕਿਉਂਕਿ ਕੇਂਦਰ ਤੇ ਹਰਿਆਣਾ ਸਰਕਾਰਾਂ ਅਤੇ ਬੀ.ਬੀ.ਐਮ.ਬੀ. ਵੱਲੋਂ ਹਰ ਹਰਬਾ ਵਰਤਣ ਦੇ ਬਾਵਜੂਦ ਅਸੀਂ ਆਪਣੇ ਹਿੱਸੇ ਦੇ ਪਾਣੀ ਦੀ ਰਾਖੀ ਕਰਨ ਦੇ ਸਮਰੱਥ ਹੋਏ ਹਾਂ।
ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਇਕ ਵੀ ਬੂੰਦ ਵਾਧੂ ਪਾਣੀ ਨਹੀਂ ਹੈ ਅਤੇ ਉਨ੍ਹਾਂ ਦੀ ਸਰਕਾਰ ਨੇ ਸੂਬੇ ਦੇ ਪਾਣੀਆਂ ਉਤੇ ਡਟ ਕੇ ਪਹਿਰਾ ਦਿੱਤਾ ਜਦਕਿ ਹਰਿਆਣਾ ਸਾਡੇ ਪਾਣੀ ਚੋਰੀ ਕਰਨਾ ਚਾਹੁੰਦਾ ਸੀ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਕੋਲ ਵਾਧੂ ਪਾਣੀ ਹੈ ਅਤੇ ਕਿਸੇ ਹੋਰ ਸੂਬੇ ਨਾਲ ਇਕ ਵੀ ਬੂੰਦ ਵਾਧੂ ਪਾਣੀ ਸਾਂਝੀ ਨਹੀਂ ਕਰਾਂਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਦਰਿਆਈ ਸਰੋਤ ਪਹਿਲਾਂ ਹੀ ਸੁੱਕ ਚੁੱਕੇ ਹਨ ਜਿਸ ਕਰਕੇ ਸਿੰਚਾਈ ਲੋੜਾਂ ਲਈ ਸੂਬੇ ਨੂੰ ਵਾਧੂ ਪਾਣੀ ਦੀ ਲੋੜ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਾਣੀਆਂ ਦੇ ਮਸਲੇ ’ਤੇ ਸਿਆਸੀ ਤੇ ਕਾਨੂੰਨੀ ਲੜਾਈ ਲੜੀ ਹੈ ਅਤੇ ਆਖਰ ਵਿੱਚ ਸੱਚ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਤੇ ਹਰਿਆਣਾ ਸਰਕਾਰਾਂ ਅਤੇ ਬੀ.ਬੀ.ਐਮ.ਬੀ. ਇਹ ਗੱਲ ਭੁੱਲ ਗਈ ਕਿ ਜੇਕਰ ਪੰਜਾਬ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰ ਸਕਦਾ ਹੈ ਤਾਂ ਆਪਣੇ ਪਾਣੀਆਂ ਦੀ ਵੀ ਰਾਖੀ ਕਰ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਆਪਣੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।

DGCA ਦਾ ਵੱਡਾ ਫ਼ੈਸਲਾ, ਸਾਰੇ ਬੋਇੰਗ ਜਹਾਜ਼ਾਂ…

ਦਿੱਲੀ, 13 ਜੂਨ : ਭਾਰਤ ਦੇ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (DGCA) ਨੇ ਸਾਰੇ ਬੋਇੰਗ ਡ੍ਰੀਮਲਾਈਨਰ ਜਹਾਜ਼ਾਂ ਦੇ ਬੇੜੇ…

NIA ਦੀ ਟੀਮ ਨੇ ਅਹਿਮਦਾਬਾਦ…

ਅਹਿਮਦਾਬਾਦ, 13 ਜੂਨ-ਰਾਸ਼ਟਰੀ ਜਾਂਚ ਏਜੰਸੀ (NIA) ਦੀ…

DSP ਦੀ ਪਤਨੀ ਨੇ ਸਰਕਾਰੀ…

ਛੱਤੀਸਗੜ੍ਹ, 13 ਜੂਨ : ਛੱਤੀਸਗੜ੍ਹ ਦੇ ਬਾਲੋਦ ਜ਼ਿਲ੍ਹੇ…

ਜਹਾਜ਼ ਹਾਦਸਾ: ਘਟਨਾ ਵਾਲੀ ਥਾਂ…

ਅਹਿਮਦਾਬਾਦ, 13 ਜੂਨ : ਪ੍ਰਧਾਨ ਮੰਤਰੀ ਨਰਿੰਦਰ…

Listen Live

Subscription Radio Punjab Today

Subscription For Radio Punjab Today

ਭਾਰਤ ਵਿਚ ਕਈ ਮਾਮਲਿਆਂ ‘ਚ ਲੋੜੀਂਦਾ ਭਗੌੜਾ…

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਕਤਲ ਦੀ ਕੋਸ਼ਿਸ਼,ਫਿਰੌਤੀ, ਅਪਰਾਧਿਕ ਸਾਜਿਸ਼ ਤੇ ਹੱਥਿਆਰਾਂ ਦੀ ਗੈਰ ਕਾਨੂੰਨੀ ਵਰਤੋਂ ਸਮੇਤ ਕਈ ਗੰਭੀਰ…

ਵਿਰੋਧ ਪ੍ਰਦਰਸ਼ਨਾਂ ਦਰਮਿਆਨ ਲਾਸ ਏਂਜਲਸ…

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਗੈਰ ਕਾਨੂੰਨੀ…

ਕੈਨੇਡਾ ਤੋਂ ਆਈ ਇਕ ਹੋਰ…

ਕੈਨੇਡਾ : ਵੈਨਕੂਵਰ :-(ਬਰਾੜ-ਭਗਤਾ ਭਾਈ ਕਾ) ਕੈਨੇਡਾ…

ਨੈਸ਼ਨਲ ਗਾਰਡ ਤਾਇਨਾਤ ਕਰਨਾ ਤਾਨਾਸ਼ਾਹੀ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਰਾਸ਼ਟਰਪਤੀ ਡੋਨਾਲਡ ਟਰੰਪ ਦੇ…

Our Facebook

Social Counter

  • 48859 posts
  • 0 comments
  • 0 fans