Menu

ਪੰਜਾਬ ਵੱਲੋਂ ਦੂਜੀ ਹਰੀ ਕ੍ਰਾਂਤੀ ਨੂੰ ਹੁਲਾਰਾ: 1500 ਰੁਪਏ ਪ੍ਰਤੀ ਏਕੜ ਦੇ ਵਿੱਤੀ ਪ੍ਰੋਤਸਾਹਨ ਨਾਲ ਝੋਨੇ ਦੀ ਸਿੱਧੀ ਬਿਜਾਈ ਹੇਠ 5 ਲੱਖ ਏਕੜ ਲਿਆਉਣ ਦਾ ਟੀਚਾ, ਮਾਨ ਸਰਕਾਰ ਨੇ 40 ਕਰੋੜ ਰੁਪਏ ਰਾਖਵੇਂ ਰੱਖੇ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 15 ਮਈ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਟਿਕਾਊ ਖੇਤੀਬਾੜੀ ਨੂੰ ਉਤਸ਼ਾਹਿਤ ਕਰਨ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਾਸਤੇ ਇਸ ਸਾਉਣੀ ਸੀਜ਼ਨ ਦੌਰਾਨ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਅਧੀਨ ਲਿਆਉਣ ਦਾ ਟੀਚਾ ਮਿੱਥਿਆ ਹੈ ਅਤੇ ਝੋਨੇ ਦੀ ਸਿੱਧੀ ਬਿਜਾਈ 15 ਮਈ ਤੋਂ ਸ਼ੁਰੂ ਹੋਵੇਗੀ।

ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨ ਵੀਰਵਾਰ (15ਮਈ) ਤੋਂ ਸਿੱਧੀ ਬਿਜਾਈ ਤਕਨੀਕ ਦੀ ਵਰਤੋਂ ਕਰਕੇ ਝੋਨੇ ਦੀ ਕਾਸ਼ਤ ਸ਼ੁਰੂ ਕਰ ਸਕਦੇ ਹਨ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਵਿੱਤੀ ਸਹਾਇਤਾ ਵੀ ਦੇ ਰਹੀ ਹੈ। ਦੱਸਣਯੋਗ ਹੈ ਕਿ ਸੂਬਾ ਸਰਕਾਰ ਨੇ ਵਿੱਤੀ ਸਾਲ 2025-26 ਲਈ 40 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਹੈ। ਕਿਸਾਨ 10 ਮਈ ਤੋਂ 30 ਜੂਨ, 2025 ਤੱਕ ਆਨਲਾਈਨ ਪੋਰਟਲ agrimachinerypb.com ਉਤੇ ਡੀ.ਐਸ.ਆਰ. ਸਕੀਮ ਲਈ ਰਜਿਸਟਰ ਕਰ ਸਕਦੇ ਹਨ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਬਾਸਮਤੀ ਕਾਸ਼ਤਕਾਰ ਵੀ ਡੀ.ਐਸ.ਆਰ. ਤਕਨੀਕ ਅਪਣਾਉਣ ਅਤੇ ਇਸ ਸੀਜ਼ਨ ਤੋਂ ਪ੍ਰਤੀ ਏਕੜ 1500 ਰੁਪਏ ਦਾ ਵਿੱਤੀ ਪ੍ਰੋਤਸਾਹਨ ਪ੍ਰਾਪਤ ਕਰ ਸਕਦੇ ਹਨ।

ਸੂਬਾ ਸਰਕਾਰ ਨੇ ਸਾਉਣੀ ਸੀਜ਼ਨ ਸਾਲ 2024 ਦੌਰਾਨ ਪਾਣੀ ਬਚਾਉਣ ਵਾਲੀ ਡੀ.ਐਸ.ਆਰ. ਤਕਨੀਕ ਅਪਣਾਉਣ ਵਾਲੇ 21,338 ਕਿਸਾਨਾਂ ਨੂੰ 29.02 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ। ਦੱਸਣਯੋਗ ਹੈ ਕਿ ਸਾਲ 2024 ਵਿੱਚ 2.53 ਲੱਖ ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ, ਜੋ ਕਿ ਸਾਲ 2023 ਵਿੱਚ 1.72 ਲੱਖ ਏਕੜ ਦੇ ਮੁਕਾਬਲੇ 47 ਫ਼ੀਸਦ ਦੇ ਵਾਧੇ ਨੂੰ ਦਰਸਾਉਂਦੀ ਹੈ।

ਉਨ੍ਹਾਂ ਦੱਸਿਆ ਕਿ ਬਾਸਮਤੀ ਸਮੇਤ ਝੋਨੇ ਦੀ ਸਿੱਧੀ ਬਿਜਾਈ ਅਧੀਨ ਖੇਤਾਂ ਦੀ ਤਸਦੀਕ 1 ਜੁਲਾਈ ਤੋਂ 15 ਜੁਲਾਈ, 2025 ਤੱਕ ਕੀਤੀ ਜਾਵੇਗੀ।

ਝੋਨੇ ਦੀ ਸਿੱਧੀ ਬਿਜਾਈ ਤਕਨੀਕ ਦੇ ਲਾਭਾਂ ਨੂੰ ਉਜਾਗਰ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਸਨੂੰ ਪੰਜਾਬ ਦੀ ਖੇਤੀਬਾੜੀ ਲਈ ਵਿਸ਼ੇਸ਼ ਉਪਲਬਧੀ ਦੱਸਦਿਆਂ ਕਿਹਾ ਕਿ ਇਹ ਵਿਧੀ ਰਵਾਇਤੀ ਝੋਨੇ ਦੀ ਕਾਸ਼ਤ ਦੇ ਮੁਕਾਬਲੇ ਵਧੇਰੇ ਲਾਹੇਵੰਦ ਹੈ, ਜਿਸ ਨਾਲ 15-20 ਫ਼ੀਸਦ ਪਾਣੀ ਦੀ ਬੱਚਤ ਹੁੰਦੀ ਹੈ ਅਤੇ ਇਹ ਕਦਮ ਪੰਜਾਬ ਦੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਅਹਿਮ ਹੈ ਅਤੇ ਇਸਦੇ ਨਾਲ ਹੀ ਮਜ਼ਦੂਰੀ ਲਾਗਤ ਲਗਭਗ 3500 ਰੁਪਏ ਪ੍ਰਤੀ ਏਕੜ ਘਟੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਾਤਾਵਰਣ-ਅਨੁਕੂਲ ਵਿਧੀ ਨੂੰ ਅਪਣਾਉਣ ਅਤੇ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਹਾ ਲੈਣ।

DGCA ਦਾ ਵੱਡਾ ਫ਼ੈਸਲਾ, ਸਾਰੇ ਬੋਇੰਗ ਜਹਾਜ਼ਾਂ…

ਦਿੱਲੀ, 13 ਜੂਨ : ਭਾਰਤ ਦੇ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (DGCA) ਨੇ ਸਾਰੇ ਬੋਇੰਗ ਡ੍ਰੀਮਲਾਈਨਰ ਜਹਾਜ਼ਾਂ ਦੇ ਬੇੜੇ…

NIA ਦੀ ਟੀਮ ਨੇ ਅਹਿਮਦਾਬਾਦ…

ਅਹਿਮਦਾਬਾਦ, 13 ਜੂਨ-ਰਾਸ਼ਟਰੀ ਜਾਂਚ ਏਜੰਸੀ (NIA) ਦੀ…

DSP ਦੀ ਪਤਨੀ ਨੇ ਸਰਕਾਰੀ…

ਛੱਤੀਸਗੜ੍ਹ, 13 ਜੂਨ : ਛੱਤੀਸਗੜ੍ਹ ਦੇ ਬਾਲੋਦ ਜ਼ਿਲ੍ਹੇ…

ਜਹਾਜ਼ ਹਾਦਸਾ: ਘਟਨਾ ਵਾਲੀ ਥਾਂ…

ਅਹਿਮਦਾਬਾਦ, 13 ਜੂਨ : ਪ੍ਰਧਾਨ ਮੰਤਰੀ ਨਰਿੰਦਰ…

Listen Live

Subscription Radio Punjab Today

Subscription For Radio Punjab Today

ਭਾਰਤ ਵਿਚ ਕਈ ਮਾਮਲਿਆਂ ‘ਚ ਲੋੜੀਂਦਾ ਭਗੌੜਾ…

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਕਤਲ ਦੀ ਕੋਸ਼ਿਸ਼,ਫਿਰੌਤੀ, ਅਪਰਾਧਿਕ ਸਾਜਿਸ਼ ਤੇ ਹੱਥਿਆਰਾਂ ਦੀ ਗੈਰ ਕਾਨੂੰਨੀ ਵਰਤੋਂ ਸਮੇਤ ਕਈ ਗੰਭੀਰ…

ਵਿਰੋਧ ਪ੍ਰਦਰਸ਼ਨਾਂ ਦਰਮਿਆਨ ਲਾਸ ਏਂਜਲਸ…

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਗੈਰ ਕਾਨੂੰਨੀ…

ਕੈਨੇਡਾ ਤੋਂ ਆਈ ਇਕ ਹੋਰ…

ਕੈਨੇਡਾ : ਵੈਨਕੂਵਰ :-(ਬਰਾੜ-ਭਗਤਾ ਭਾਈ ਕਾ) ਕੈਨੇਡਾ…

ਨੈਸ਼ਨਲ ਗਾਰਡ ਤਾਇਨਾਤ ਕਰਨਾ ਤਾਨਾਸ਼ਾਹੀ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਰਾਸ਼ਟਰਪਤੀ ਡੋਨਾਲਡ ਟਰੰਪ ਦੇ…

Our Facebook

Social Counter

  • 48859 posts
  • 0 comments
  • 0 fans