ਬਠਿੰਡਾ, 30 ਮਈ : ਬਠਿੰਡਾ ਜ਼ਿਲ੍ਹੇ ਦੇ ਪਿੰਡ ਮਹਿਰਾਜ ਵਿਖੇ ਭਾਰਤ ਮਾਲਾ ਪ੍ਰੋਜੈਕਟ ਲਈ ਜ਼ਮੀਨ ਦੇ ਅਕਵਾਇਰ ਕਰਨ ਦੇ ਮਾਮਲੇ ’ਚ ਧੋਖਾਧੜੀ ਕਰਨ ਦ ਮਾਮਲਾ ਸਾਹਮਣੇ ਆਇਆ ਹੈ। CM ਭਗਵੰਤ ਮਾਨ ਦੇ ਹੁਕਮਾਂ ਤੋਂ ਬਾਅਦ 4 ਲੋਕਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਇਥੇ ਗਰੋਹ ਨੇ ਕਿਸਾਨਾਂ ਨੂੰ ਲਾਲਚ ਦਿੱਤਾ ਕਿ ਉਹ ਉਨ੍ਹਾਂ ਨੂੰ ਪ੍ਰਤੀ ਏਕੜ 20 ਲੱਖ ਰੁਪਏ ਵੱਧ ਮੁਆਵਜ਼ਾ ਦਿਵਾ ਦੇਣਗੇ। ਇਸ ਲਈ ਉਨ੍ਹਾਂ ਨੂੰ ਪ੍ਰਤੀ ਏਕੜ 20ਹਜ਼ਾਰ ਰੁਪਏ ਕਮਿਸ਼ਨ ਦੇਣਾ ਪਵੇਗਾ। ਜਦੋਂ ਇਸ ਦੀ ਸ਼ਿਕਾਇਤ ਉੱਚ ਅਧਿਕਾਰੀਆਂ ਕੋਲ ਪਹੁੰਚੀ ਤਾਂ ਉਨ੍ਹਾਂ ਨੇ ਤੁਰੰਤ ਕਾਰਵਾਈ ਕਰਦਿਆਂ 4 ਵਿਅਕਤੀਆਂ ਵਿਰੁਧ ਮਾਮਲਾ ਦਰਜ ਕਰ ਲਿਆ ।
ਖ਼ਬਰਾਂ ਅਨੁਸਾਰ ਰਣਯੋਧ ਸਿੰਘ ਪਿੰਡ ਮਹਿਰਾਜ ਤੋਂ 42000 ਰੁਪਏ ਲਏ ਗਏ ਸਨ, ਜਿਸ ਕਾਰਨ ਇਨ੍ਹਾਂ ਲੋਕਾਂ ਨੇ ਕੱਲ੍ਹ ਪੰਜਾਬ ਦੇ ਮੁੱਖ ਮੰਤਰੀ ਨੂੰ ਇਹ ਸ਼ਿਕਾਇਤ ਦਿੱਤੀ ਸੀ, ਜਿਸ ‘ਤੇ ਬਠਿੰਡਾ ਪੁਲਿਸ ਨੇ ਸਿਟੀ ਰਾਮਪੁਰਾ ਵਿੱਚ ਚਾਰ ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਮੁਲਜ਼ਮਾਂ ਦੀ ਭਾਲ ਜਾਰੀ ਹੈ ਤੇ ਉਹ ਛੇਤੀ ਸੁਲਾਖ਼ਾਂ ਪਿੱਛੇ ਹੋਣਗੇ।