Menu

ਪ੍ਰਤੀ ਬੇਨਤੀ ਦੇ ਆਧਾਰ ‘ਤੇ ਆਈਲੈਟਸ ਸੈਂਟਰ ਦਾ ਲਾਇਸੈਂਸ ਰੱਦ : ਜ਼ਿਲ੍ਹਾ ਮੈਜਿਸਟ੍ਰੇਟ 

ਬਠਿੰਡਾ, 30 ਮਈ (ਵੀਰਪਾਲ ਕੌਰ): ਜ਼ਿਲ੍ਹਾ ਮੈਜਿਸਟਰੇਟ  ਸ਼ੌਕਤ ਅਹਿਮਦ ਪਰੇ ਨੇ ਪੰਜਾਬ ਮਨੁੱਖੀ ਤਸਕਰੀ ਰੋਕੂ ਐਕਟ 2012 ਅਧੀਨ ਜਾਰੀ ਪੰਜਾਬ ਮਨੁੱਖੀ ਤਸਕਰੀ ਨਿਯਮ 2013 ਸੋਧਿਆ ਨਾਮ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਦੇ ਤਹਿਤ ਐਮਐਸ ਦਾ ਈਗਲ ਐਜੂਕੇਸ਼ਨ ਐਂਡ ਇਮੀਗਰੇਸ਼ਨ ਸਰਵਿਸ ਸਾਹਮਣੇ ਗਲੀ ਨੰਬਰ 13 ਫਸਟ ਫਲੋਰ ਮੇਨ ਅਜੀਤ ਰੋਡ ਬਠਿੰਡਾ ਦਾ ਪ੍ਰਤੀ ਬੇਨਤੀ ਦੇ ਆਧਾਰ ‘ਤੇ ਆਈਲੈਟਸ ਇੰਸਟੀਟਿਊਟ ਦਾ ਲਾਇਸੈਂਸ ਰੱਦ ਕੀਤਾ।
ਜਾਰੀ ਹੁਕਮ ਅਨੁਸਾਰ  ਸੁਖਵਿੰਦਰ ਸਿੰਘ ਪੁੱਤਰ ਬੇਅੰਤ ਸਿੰਘ ਵਾਸੀ ਜੱਸਾ ਪੱਤੀ ਖੋਟਾ ਜ਼ਿਲ੍ਹਾ ਮੋਗਾ ਨੂੰ ਕੰਸਲਟੈਂਸੀ ਅਤੇ ਆਈਲੈਟਸ ਇੰਸਟੀਚਿਊਟ ਦਾ ਲਾਈਸੈਂਸ ਨੰਬਰ 387 ਐਮਏ-ਦੋ/ਐਮਸੀ 6 ਮਿਤੀ 30-4-2024 ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 29-4-2029 ਤੱਕ ਹੈ।ਹੁਕਮ ਅਨੁਸਾਰ ਪ੍ਰਾਰਥੀ ਵੱਲੋਂ ਲਿਖਤੀ ਦਰਖਾਸਤ ਪੇਸ਼ ਕੀਤੀ ਗਈ ਹੈ ਕਿ ਉਹ ਹੁਣ ਇਹ ਕੰਮ ਨਹੀਂ ਕਰਨਾ ਚਾਹੁੰਦਾ ਅਤੇ ਉਸ ਦਾ ਲਾਇਸੈਂਸ ਰੱਦ ਕੀਤਾ ਜਾਵੇ।
ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਦੇ ਤਹਿਤ ਬਣੇ ਰੂਲ ਦੇ ਸੈਕਸ਼ਨ 8 (1) ਵਿੱਚ ਉਪਬਧ ਕੀਤਾ ਗਿਆ ਹੈ ਕਿ ਟਰੈਵਲ ਏਜੰਟ ਆਪਣਾ ਲਾਈਸੈਂਸ ਜਾਰੀ ਹੋਣ ਤੋਂ ਬਾਅਦ ਕਿਸੇ ਵੀ ਸਮੇਂ ਸਮਰਥ ਅਥਰਟੀ ਨੂੰ ਦੋ ਮਹੀਨਿਆਂ ਦਾ ਨੋਟਿਸ ਦੇ ਕੇ ਸਪੁਰਦ ਕਰ ਸਕਦਾ ਹੈ ਅਤੇ ਨੋਟਿਸ ਦੀ ਮਿਆਦ ਖਤਮ ਹੋਣ ਤੇ ਲਾਈਸੈਂਸ ਨੂੰ ਰੱਦ ਕਰ ਦਿੱਤਾ ਗਿਆ ਮੰਨਿਆ ਜਾਵੇਗਾ।
ਜਾਰੀ ਹੁਕਮ ਅਨੁਸਾਰ ਉਕਤ ਦਾ ਲਾਈਸੈਂਸ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਦੇ ਤਹਿਤ ਬਣੇ ਰੂਲ ਦੇ ਸੈਕਸ਼ਨ 8 (1) ਦੇ ਤਹਿਤ ਤੁਰੰਤ ਪ੍ਰਭਾਵ ਤੋਂ ਰੱਦ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਇਸ ਫਰਮ ਜਾਂ  ਸੁਖਵਿੰਦਰ ਸਿੰਘ ਦੇ ਖਿਲਾਫ ਕੋਈ ਸ਼ਿਕਾਇਤ ਹੋਵੇਗੀ ਤਾਂ ਉਹ ਇਸ ਦਾ ਖੁਦ ਜਿੰਮੇਵਾਰ ਹੋਵੇਗਾ।

ED ਵੱਲੋਂ ਲੋਕਾਂ ਨੂੰ ਗੈਰ-ਕਾਨੂੰਨੀ ਤੌਰ ‘ਤੇ…

ਜਲੰਧਰ, 9 ਜੁਲਾਈ- ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਅਤੇ ਹਰਿਆਣਾ ਵਿੱਚ ‘ਡੌਂਕੀ ਰੂਟ’ ਰਾਹੀਂ ਲੋਕਾਂ ਨੂੰ ਗੈਰ-ਕਾਨੂੰਨੀ ਤੌਰ ‘ਤੇ…

ਰਾਜਸਥਾਨ – ਚੁਰੂ ‘ਚ ਫਾਈਟਰ…

ਚੁਰੂ: 9 ਜੁਲਾਈ- ਚੁਰੂ ਜ਼ਿਲ੍ਹੇ ਦੇ ਰਤਨਗੜ੍ਹ…

ਵਡੋਦਰਾ ‘ਚ ਨਦੀ ‘ਤੇ ਬਣਿਆ…

ਗੁਜਰਾਤ, 9 ਜੁਲਾਈ- ਵਡੋਦਰਾ ਵਿਚ ਮਹੀਸਾਗਰ ਨਦੀ…

ਦਿੱਲੀ ਜਾ ਰਹੀ Flight ‘ਚ…

ਪਟਨਾ, 9 ਜੁਲਾਈ- ਪਟਨਾ ਤੋਂ ਦਿੱਲੀ ਜਾ…

Listen Live

Subscription Radio Punjab Today

Subscription For Radio Punjab Today

ਸੀ.ਬੀ.ਆਈ. ਨੇ 25 ਸਾਲਾਂ ਤੋਂ ਭਗੌੜਾ ਆਰਥਿਕ…

ਨਵੀਂ ਦਿੱਲੀ, 9 ਜੁਲਾਈ- ਅਧਿਕਾਰਤ ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ.ਬੀ.ਆਈ. ਕਥਿਤ ਆਰਥਿਕ ਅਪਰਾਧੀ ਮੋਨਿਕਾ ਕਪੂਰ ਨੂੰ…

ਪਿਛਲੇ ਸਾਲ ਅਮਰੀਕਾ ‘ਚ ਵਿਵਾਦਤ…

ਦਿੱਲੀ, 9 ਜੁਲਾਈ : ਦਿੱਲੀ ਪੁਲਿਸ ਨੇ…

ਰਾਜਨਾਥ ਸਿੰਘ ਨੇ ਐਸ.ਸੀ.ਓ. ਵਿਖੇ…

ਬੀਜਿੰਗ, 26 ਜੂਨ-  ਰੱਖਿਆ ਮੰਤਰੀ ਰਾਜਨਾਥ ਸਿੰਘ…

ਮੰਦਭਾਗੀ ਖਬਰ, 8 ਮਹੀਨੇ ਪਹਿਲਾਂ…

ਅਮਰੀਕਾ , 26 ਜੂਨ :   ਅਮਰੀਕਾ ਤੋਂ…

Our Facebook

Social Counter

  • 49299 posts
  • 0 comments
  • 0 fans