
ਇਸ ਦੌਰਾਨ ਕੈਬਨਿਟ ਮੰਤਰੀ ਨੇ ਪੀੜਤਾਂ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਇਲਾਜ ‘ਤੇ ਆਉਣ ਵਾਲਾ ਸਾਰਾ ਖਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੀੜਤਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ ਅਤੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖਿਲਾਫ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।