
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਦੌਰਾਨ ਕਿਸੇ ਵੀ ਘਬਰਾਹਟ ਵਿਚ ਨਾ ਆਉਣ, ਬਲਕਿ ਜ਼ਿਲ੍ਹਾ ਪ੍ਸ਼ਾਸਨ ਨਾਲ ਸਹਿਯੋਗ ਕਰਨ। ਉਨ੍ਹਾਂ ਦੱਸਿਆ ਕਿ ਅਜਿਹੀ ਸਥਿਤੀ ਦੌਰਾਨ ਸਾਇਰਨ ਵੱਜੇਗਾ, ਜਿਸਦੀ ਹਰੇਕ ਨਾਗਰਿਕ ਵੱਲੋਂ ਪਾਲਣਾ ਕਰਨੀ ਲਾਜ਼ਮੀ ਬਣਾਈ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 31 ਮਈ ਸ਼ਾਮ 6 ਵਜ਼ੇ ਹੋਣ ਵਾਲੇ ਮੋਕ ਡਰਿੱਲ ਦਾ ਮੁੱਖ ਮਕਸਦ ਭਵਿੱਖ ਅੰਦਰ ਕਿਸੇ ਵੀ ਸਥਿਤੀ ਨੂੰ ਨਜਿੱਠਣ ਲਈ ਇਕ ਅਭਿਆਸ ਹੈ। ਉਨ੍ਹਾਂ ਦੱਸਿਆ ਸਾਇਰਨ ਦੀ ਆਵਾਜ਼ ਸੁਣਕੇ ਲੋਕ ਖੁਦ ਘਰਾਂ ਦੀਆਂ ਲਾਈਟਾਂ ਬੰਦ ਕਰਨੀਆਂ ਯਕੀਨੀ ਬਣਾਉਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਕੰਚਨ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ ਨਰਿੰਦਰ ਸਿੰਘ, ਐਸਡੀਐਮ ਬਠਿੰਡਾ ਬਲਕਰਨ ਸਿੰਘ ਮਾਹਲ, ਐਸਡੀਐਮ ਤਲਵੰਡੀ ਸਾਬੋ ਸ੍ਰੀ ਪੰਕਜ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।