
ਇਨ੍ਹਾਂ ਕੈਂਪਾਂ ਦੌਰਾਨ ਡਾ. ਗੁਰਮੀਤ ਸਿੰਘ ਢਿੱਲੋਂ ਪ੍ਰੋਫੈਸਰ ਪਸਾਰ ਸਿਖਿਆ ਕੇ.ਵੀ.ਕੇ ਵੱਲੋਂ ਸਾਉਣੀ ਦੀਆਂ ਫਸਲਾਂ ਦੀ ਬਿਜਾਈ ਸੰਬੰਧੀ ਨੁਕਤੇ, ਬੀਜ ਸੋਧ, ਸੰਯੁਕਤ ਕੀਟ ਪ੍ਰਬੰਧਨ ਸੰਬੰਧੀ ਜਾਣਕਾਰੀ ਮੁਹੱਈਆ ਕਰਵਾਈ ਗਈ।
ਇਸ ਦੌਰਾਨ ਡਾ. ਰਮਨਦੀਪ ਕੌਰ ਸਹਾਇਕ ਪ੍ਰੋਫੈਸਰ (ਪ੍ਰੋਸੈਸਿੰਗ ਅਤੇ ਫੂਡ ਇੰਜੀਨਰਿੰਗ) ਨੇ ਡਰੋਨ ਟਕਨੋਲੌਜੀ, ਸੁਚੱਝਾ ਮੰਡੀਕਰਨ, ਤੇਲ ਬੀਜ ਫਸਲਾਂ ਦੀ ਪ੍ਰੋਸੈਸਿੰਗ ਅਤੇ ਪੈਕਿੰਗ ਕਰਕੇ ਮੁੱਲ ਵਧਾਊ ਉਤਪਾਦ ਪੈਦਾ ਕਰਨ ਸੰਬੰਧੀ ਜਾਣਕਾਰੀ ਸਾਂਝੀ ਕੀਤੀ।
ਇਸ ਮੌਕੇ ਕਿਸਾਨਾਂ ਦੇ ਖੇਤਾਂ ਦਾ ਦੌਰਾ ਕਰਕੇ ਖੇਤ ਮਿੱਟੀ ਦਾ ਸੈਂਪਲ ਲੈਣ ਦਾ ਤਰੀਕਾ ਸਾਂਝਾ ਕੀਤਾ ਗਿਆ ਅਤੇ ਖੇਤੀ ਸੰਬੰਧੀ ਸਾਹਿਤ ਅਤੇ ਪ੍ਰਕਾਸ਼ਨਾਵਾਂ ਵੀ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਗਈਆਂ। ਇਨ੍ਹਾਂ ਕੈਂਪਾਂ ਚ 560 ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਸ਼ਮੂਲੀਅਤ ਕੀਤੀ