ਪਟਿਆਲਾ, 6 ਜੂਨ : ਸਮਾਣਾ ਦੇ ਵਿੱਚ ਬੱਚਿਆਂ ਦੀ ਹੋਈ ਮੌਤ ਦੇ ਮਾਮਲੇ ਦੇ ਵਿੱਚ ਲਗਾਤਾਰ ਬੱਚਿਆਂ ਦੇ ਪਰਿਵਾਰਾਂ ਦੇ ਵੱਲੋਂ ਧਰਨਾ ਪ੍ਰਦਰਸ਼ਨ ਕੀਤੇ ਜਾ ਰਹੇ ਸਨ ਤੇ ਇਨਸਾਫ ਦੀ ਮੰਗ ਕੀਤੀ ਜਾ ਰਹੀ ਸੀ। ਜਿਸ ਦੇ ਤਹਿਤ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਸਮਾਣੇ ਉਹਨਾਂ ਪਰਿਵਾਰਾਂ ਦੀ ਸਾਰ ਲੈਣ ਲਈ ਪਹੁੰਚੇ ਸਨ। ਜਿੱਥੇ ਪਰਿਵਾਰ ਦੇ ਮੈਂਬਰਾਂ ਨੇ ਪ੍ਰੀਤੀ ਯਾਦਵ ਦੀ ਆਰਤੀ ਉਤਾਰੀ ਅਤੇ ਉਹਨਾਂ ਨੂੰ ਫੁੱਲਾਂ ਦੇ ਹਾਰ ਪਾਏ ਅਤੇ ਕਿਹਾ ਕਿ ਤੁਹਾਡੀ ਆਰਤੀ ਉਤਾਰਦੇ ਹਾਂ ਕਿ ਸਾਨੂੰ ਇਨਸਾਫ ਨਹੀਂ ਮਿਲ ਰਿਹਾ ਪਤਾ ਨਹੀਂ ਤੁਸੀਂ ਕਰ ਕੀ ਰਹੇ ਹੋ।
ਪੀੜਤਾਂ ਨੇ ਪੁੱਛਿਆ ਕਿ 1 ਮਹੀਨੇ ਬਾਅਦ ਕਿਉਂ ਕਿਵੇਂ ਆ ਗਏ ਇੱਥੇ। ਪ੍ਰੀਤੀ ਯਾਦਵ ਨੇ ਮਾਪਿਆਂ ਨੂੰ ਸੰਤੁਸ਼ਟ ਕਰਨ ਦੀ ਕੋਸ਼ਿਸ਼ ਕੀਤੀ ਅਤੇ ਭਰੋਸਾ ਦਿਵਾਇਆ ਕਿ ਜਲਦੀ ਹੀ ਮੁਲਜ਼ਮਾਂ ਨੂੰ ਕਾਨੂੰਨੀ ਘੇਰੇ ਵਿੱਚ ਲਿਆਂਦਾ ਜਾਵੇਗਾ।ਪੁਲਿਸ ਵੱਲੋਂ ਡੀਸੀ ਦਫ਼ਤਰ ਦੇ ਆਲੇ-ਦੁਆਲੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਹਾਲਾਂਕਿ ਮਾਪਿਆਂ ਦੀ ਗਿਣਤੀ ਵੱਡੀ ਸੀ, ਪਰ ਉਨ੍ਹਾਂ ਵੱਲੋਂ ਪ੍ਰਦਰਸ਼ਨ ਸ਼ਾਂਤੀਪੂਰਨ ਢੰਗ ਨਾਲ ਕੀਤਾ ਗਿਆ। ਮਾਪਿਆਂ ਨੇ ਬੈਨਰਾਂ ਅਤੇ ਪੋਸਟਰਾਂ ਰਾਹੀਂ ਆਪਣੇ ਬਚਿਆਂ ਲਈ ਇਨਸਾਫ਼ ਦੀ ਮੰਗ ਕੀਤੀ।
ਦੱਸ ਦੇਈਏ ਕਿ ਸਮਾਣਾ ਹਾਦਸੇ ‘ਚ 7 ਬੱਚਿਆਂ ਦੀ ਮੌਤ ਹੋ ਗਈ ਸੀ । ਮੁੱਖ ਮੁਲਜ਼ਮ ਦੀ ਅਜੇ ਤੱਕ ਗ੍ਰਿਫ਼ਤਾਰੀ ਨਹੀਂ ਹੋਈ ।