7 ਜੂਨ2025: ਕੈਨੇਡਾ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਐਡਮਿੰਟਨ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਨੌਜਵਾਨ ਦੀ ਪਛਾਣ ਇੰਦਰਪਾਲ ਸਿੰਘ ਵਜੋਂ ਹੋਈ ਹੈ। ਜੋ ਕਿ ਲੁਧਿਆਣਾ ਨਾਲ ਸਬੰਧਤ ਸੀ।
ਮ੍ਰਿਤਕ ਨੌਜਵਾਨ ਟੈਕਸੀ ਚਲਾਉਂਦਾ ਸੀ। ਪੁਲਿਸ ਮੁਤਾਬਕ, ਇਹ ਘਟਨਾ ਐਡਮਿੰਟਨ ਦੇ ਦੱਖਣ ਪੱਛਮੀ ਹਿੱਸੇ ’ਚ ਬੀਤੀ ਰਾਤ ਨੂੰ ਵਾਪਰੀ। ਮੈਡੀਕਲ ਰਿਪੋਰਟ ਮੁਤਾਬਕ ਗੋਲ਼ੀਆਂ ਲੱਗਣ ਤੋਂ ਬਾਅਦ ਇੰਦਰਜੀਤ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ। ਮ੍ਰਿਤਕ ਦੀ ਪਤਨੀ ਗਰਭਵਤੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਦੱਸ ਦੇਈਏ ਕਿ ਇੰਦਰਪਾਲ ਸਿੰਘ ਤਕਰੀਬਨ ਡੇਢ ਸਾਲ ਪਹਿਲਾਂ ਹੀ ਹਾਂਗਕਾਂਗ ਤੋਂ ਕੈਨੇਡਾ ਆਇਆ ਸੀ ਅਤੇ ਇਥੇ ਆਪਣਾ ਭਵਿੱਖ ਸੰਵਾਰਨ ਲਈ ਮਿਹਨਤ ਕਰ ਰਿਹਾ ਸੀ। ਹਾਲਾਤ ਦੇ ਅਨੁਸਾਰ, ਹੱਤਿਆ ਕਿਸੇ ਵਿਅਕਤੀਗਤ ਰੰਜਿਸ਼ ਜਾਂ ਗੈਂਗਵਾਰ ਨਾਲ ਜੁੜੀ ਹੋ ਸਕਦੀ ਹੈ, ਹਾਲਾਂਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।