Menu

PM ਮੋਦੀ ਦਾ ਵੱਡਾ ਐਲਾਨ, ਜੰਗ ਦੌਰਾਨ ਨੁਕਸਾਨੇ ਗਏ 2060 ਘਰਾਂ ਨੂੰ ਦਿੱਤਾ ਜਾਵੇਗਾ 25 ਕਰੋੜ ਰੁ. ਦਾ ਮੁਆਵਜ਼ਾ

ਦਿੱਲੀ, 10 ਜੂਨ-ਪ੍ਰਧਾਨ ਨਰਿੰਦਰ ਮੋਦੀ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਉਨ੍ਹਾਂ ਤਮਾਮ ਲੋਕਾਂ ਲਈ ਕੀਤਾ ਗਿਆ ਹੈ ਜਿਨ੍ਹਾਂ ਦੀ ਭਾਰਤ-ਪਾਕਿ ਜੰਗ ਵਿਚਾਲੇ ਜਿਨ੍ਹਾਂ ਲੋਕਾਂ ਦੇ ਘਰ ਨੁਕਸਾਨੇ ਗਏ ਸੀ ਉਨ੍ਹਾਂ ਲਈ ਵੱਡਾ ਐਲਾਨ ਕੇਂਦਰ ਸਰਕਾਰ ਵੱਲੋਂ ਕੀਤਾ ਗਿਆ ਹੈ। ਕੇਂਦਰ ਸਰਕਾਰ ਨੇ ਪੰਜਾਬ ਸਣੇ ਸਾਰੇ ਸਰਹੱਦੀ ਇਲਾਕਿਆਂ ਵਿਚ ਨੁਕਸਾਨੇ ਗਏ ਘਰਾਂ ਨੂੰ  ਨਵਾਂ ਬਣਾਉਣ ਲਈ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਗ੍ਰਹਿ ਮੰਤਰਾਲੇ ਵੱਲੋਂ ਐਲਾਨ ਕੀਤਾ ਗਿਆ ਹੈ ਕਿ 2060 ਘਰਾਂ ਲਈ 25 ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ ਕਿਉਂਕਿ ‘ਆਪ੍ਰੇਸ਼ਨ ਸਿੰਦੂਰ’ ਦੇ ਬਾਅਦ ਜੰਮੂ-ਕਸ਼ਮੀਰ ਤੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਪਾਕਿਸਤਾਨੀ ਗੋਲੀਬਾਰੀ ਵਿਚ ਲੋਕਾਂ ਦਾ ਕਾਫੀ ਨੁਕਸਾਨ ਹੋਇਆ ਸੀ।

ਇਸ ਨੁਕਸਾਨ ਦੀ ਭਰਪਾਈ ਲਈ PM ਮੋਦੀ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ ਯਾਨੀ ਜਿਨ੍ਹਾਂ ਦੇ ਘਰ ਪੂਰੀ ਤਰ੍ਹਾਂ ਨੁਕਸਾਨੇ ਗਏ ਹਨ ਉਨ੍ਹਾਂ ਨੂੰ 2 ਲੱਖ ਰੁਪਏ ਦਿੱਤੇ ਜਾਣਗੇ ਤੇ ਜਿਨ੍ਹਾਂ ਦੇ ਘਰ ਥੋੜ੍ਹੇ ਨੁਕਸਾਨੇ ਗਏ ਹਨ ਉਨ੍ਹਾਂ ਨੂੰ 1 ਲੱਖ ਦੀ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ। PM ਮੋਦੀ ਦਾ ਕਹਿਣਾ ਹੈ ਕਿ ਸਰਹੱਦੀ ਇਲਾਕੇ ਦੇ ਲੋਕਾਂ ਨਾਲ ਕੇਂਦਰ ਸਰਕਾਰ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ। ਅੰਦਾਜ਼ੇ ਮੁਤਾਬਕ 2060 ਘਰ ਹਨ ਉਨ੍ਹਾਂ ਨੂੰ 25 ਕਰੋੜ ਦਾ ਮੁਆਵਜ਼ਾ ਦਿੱਤਾ ਜਾਵੇਗਾ। ਹਾਲਾਂਕਿ ਇਹ ਮੁਆਵਜ਼ਾ ਕਦੋਂ ਦਿੱਤਾ ਜਾਵੇਗਾ, ਇਸ ਦੀ ਗਰਾਊਂਡ ਜੀਰੋ ‘ਤੇ ਪਹਿਲਾਂ ਜਾ ਕੇ ਜਾਂਚ ਪੜਤਾਲ ਕੀਤੀ ਜਾਵੇਗੀ। ਫਿਲਹਾਲ ਤਰੀਕਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ।

DGCA ਦਾ ਵੱਡਾ ਫ਼ੈਸਲਾ, ਸਾਰੇ ਬੋਇੰਗ ਜਹਾਜ਼ਾਂ…

ਦਿੱਲੀ, 13 ਜੂਨ : ਭਾਰਤ ਦੇ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (DGCA) ਨੇ ਸਾਰੇ ਬੋਇੰਗ ਡ੍ਰੀਮਲਾਈਨਰ ਜਹਾਜ਼ਾਂ ਦੇ ਬੇੜੇ…

NIA ਦੀ ਟੀਮ ਨੇ ਅਹਿਮਦਾਬਾਦ…

ਅਹਿਮਦਾਬਾਦ, 13 ਜੂਨ-ਰਾਸ਼ਟਰੀ ਜਾਂਚ ਏਜੰਸੀ (NIA) ਦੀ…

DSP ਦੀ ਪਤਨੀ ਨੇ ਸਰਕਾਰੀ…

ਛੱਤੀਸਗੜ੍ਹ, 13 ਜੂਨ : ਛੱਤੀਸਗੜ੍ਹ ਦੇ ਬਾਲੋਦ ਜ਼ਿਲ੍ਹੇ…

ਜਹਾਜ਼ ਹਾਦਸਾ: ਘਟਨਾ ਵਾਲੀ ਥਾਂ…

ਅਹਿਮਦਾਬਾਦ, 13 ਜੂਨ : ਪ੍ਰਧਾਨ ਮੰਤਰੀ ਨਰਿੰਦਰ…

Listen Live

Subscription Radio Punjab Today

Subscription For Radio Punjab Today

ਭਾਰਤ ਵਿਚ ਕਈ ਮਾਮਲਿਆਂ ‘ਚ ਲੋੜੀਂਦਾ ਭਗੌੜਾ…

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਕਤਲ ਦੀ ਕੋਸ਼ਿਸ਼,ਫਿਰੌਤੀ, ਅਪਰਾਧਿਕ ਸਾਜਿਸ਼ ਤੇ ਹੱਥਿਆਰਾਂ ਦੀ ਗੈਰ ਕਾਨੂੰਨੀ ਵਰਤੋਂ ਸਮੇਤ ਕਈ ਗੰਭੀਰ…

ਵਿਰੋਧ ਪ੍ਰਦਰਸ਼ਨਾਂ ਦਰਮਿਆਨ ਲਾਸ ਏਂਜਲਸ…

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਗੈਰ ਕਾਨੂੰਨੀ…

ਕੈਨੇਡਾ ਤੋਂ ਆਈ ਇਕ ਹੋਰ…

ਕੈਨੇਡਾ : ਵੈਨਕੂਵਰ :-(ਬਰਾੜ-ਭਗਤਾ ਭਾਈ ਕਾ) ਕੈਨੇਡਾ…

ਨੈਸ਼ਨਲ ਗਾਰਡ ਤਾਇਨਾਤ ਕਰਨਾ ਤਾਨਾਸ਼ਾਹੀ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਰਾਸ਼ਟਰਪਤੀ ਡੋਨਾਲਡ ਟਰੰਪ ਦੇ…

Our Facebook

Social Counter

  • 48859 posts
  • 0 comments
  • 0 fans