Menu

ਪਰਾਲੀ ਪ੍ਰਬੰਧਨ ਲਈ ਹੁਣੇ ਤੋਂ ਹੀ ਕੀਤੀ ਜਾਵੇ ਯੋਜਨਾ ਬੰਦੀ- ਕ੍ਰਿਸ਼ਨਾ ਪਾਲ ਰਾਜਪੂਤ

ਫਾਜ਼ਿਲਕਾ 10 ਜੂਨ- ਇੱਥੇ ਪਰਾਲੀ ਪ੍ਰਬੰਧਨ ਸਬੰਧੀ ਅਗਾਊ ਵਿਓਂਤਬੰਦੀ ਕਰਨ ਲਈ ਇੱਕ ਬੈਠਕ ਹੋਈ ਜਿਸ ਦੀ ਪ੍ਰਧਾਨਗੀ ਐਸਡੀਐਮ ਸ੍ਰੀ ਕ੍ਰਿਸ਼ਨਾ ਪਾਲ ਰਾਜਪੂਤ ਨੇ ਕੀਤੀ।
ਇਸ ਮੌਕੇ ਉਨਾਂ ਨੇ ਸਾਰੇ ਸੰਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਪਰਾਲੀ ਪ੍ਰਬੰਧਨ ਲਈ ਅਗਾਊ ਵਿਉਂਤਬੰਦੀ ਹੁਣ ਤੋਂ ਹੀ ਕੀਤੀ ਜਾਵੇ। ਉਨਾਂ ਨੇ ਖੇਤੀਬਾੜੀ ਵਿਭਾਗ ਨੂੰ ਹਦਾਇਤ ਕੀਤੀ ਕਿ ਕਲਸਟਰ ਅਫ਼ਸਰ ਲਗਾਏ ਜਾਣ ਅਤੇ ਉਸੇ ਅਨੁਸਾਰ ਨੋਡਲ ਅਫਸਰ ਵੀ ਲਗਾਏ ਜਾਣ ।ਉਹਨਾਂ ਨੇ ਕਿਹਾ ਕਿ ਹੁਣ ਤੋਂ ਹੀ ਨੋਡਲ ਅਫਸਰਾਂ ਨੂੰ ਇੱਕ-ਇੱਕ ਪਿੰਡ ਅਲਾਟ ਕਰ ਦਿੱਤਾ ਜਾਵੇ ਤਾਂ ਜੋ ਉਹ ਸਮੇਂ ਰਹਿੰਦੇ ਆਪਣੇ ਅਲੋਟ ਕੀਤੇ ਪਿੰਡ ਵਿੱਚ ਕਿਸਾਨਾਂ ਨਾਲ ਤਾਲਮੇਲ ਕਰ ਸਕਣ ਅਤੇ ਵਿਉਂਤਬੰਦੀ ਕਰ ਸਕਣ।
ਇਸੇ ਤਰ੍ਹਾਂ ਉਹਨਾਂ ਨੇ ਖੇਤੀਬਾੜੀ ਵਿਭਾਗ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿੱਚ ਕਿਸਾਨਾਂ ਕੋਲ ਉਪਲਬਧ ਮਸ਼ੀਨਾਂ ਦੀ ਕਿਸਾਨਾਂ ਨਾਲ ਮੈਪਿੰਗ ਕੀਤੀ ਜਾਵੇ। ਇਸੇ ਤਰ੍ਹਾਂ ਉਹਨਾਂ ਨੇ ਇਹ ਵੀ ਕਿਹਾ ਕਿ ਜਿੰਨਾ ਕਿਸਾਨਾਂ ਨੂੰ ਇਸ ਸਾਲ ਸਬਸਿਡੀ ਲਈ ਡਰਾਅ ਨਿਕਲੇ ਹਨ ਉਹਨਾਂ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾਵੇ ਕਿ ਉਹ ਜਲਦੀ ਤੋਂ ਜਲਦੀ ਮਸ਼ੀਨਾਂ ਦੀ ਖਰੀਦ ਕਰ ਲੈਣ।

ਉਹਨਾਂ ਨੇ ਖੇਤੀਬਾੜੀ ਵਿਭਾਗ ਨੂੰ ਹਦਾਇਤ ਕੀਤੀ ਕਿ ਵੱਧ ਤੋਂ ਵੱਧ ਪਿੰਡਾਂ ਵਿੱਚ ਕਿਸਾਨ ਸਿਖਲਾਈ ਕੈਂਪ ਲਗਾ ਕੇ ਕਿਸਾਨਾਂ ਨੂੰ ਝੋਨੇ ਦੀ ਕਾਸਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਦੇ ਨਾਲ ਨਾਲ ਉਹਨਾਂ ਨੂੰ ਪਰਾਲੀ ਪ੍ਰਬੰਧਨ ਲਈ ਵੀ ਹੁਣੇ ਤੋਂ ਹੀ ਲੋੜਿੰਦੀਆਂ ਜਾਣਕਾਰੀਆਂ ਦਿੱਤੀਆਂ ਜਾਣ।
ਬੈਠਕ ਵਿੱਚ ਐਸਡੀਐਮ ਵੀਰਪਾਲ ਕੌਰ, ਮੁੱਖ ਖੇਤੀਬਾੜੀ ਅਫਸਰ ਰਜਿੰਦਰ ਕੁਮਾਰ ਕੰਬੋਜ, ਖੇਤੀਬਾੜੀ ਅਫਸਰ ਮਮਤਾ, ਕਾਰਜਕਾਰੀ ਇੰਜੀਨੀਅਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਜਸਪਾਲ ਸਿੰਘ, ਐਸਡੀਓ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਨੀਸ਼ ਸ਼ਰਮਾ, ਡੀ.ਆਰ. ਕੋਆਪਰੇਟਿਵ ਸੋਨੂ ਮਹਾਜਨ ਵੀ ਹਾਜ਼ਰ ਸਨ।

DGCA ਦਾ ਵੱਡਾ ਫ਼ੈਸਲਾ, ਸਾਰੇ ਬੋਇੰਗ ਜਹਾਜ਼ਾਂ…

ਦਿੱਲੀ, 13 ਜੂਨ : ਭਾਰਤ ਦੇ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (DGCA) ਨੇ ਸਾਰੇ ਬੋਇੰਗ ਡ੍ਰੀਮਲਾਈਨਰ ਜਹਾਜ਼ਾਂ ਦੇ ਬੇੜੇ…

NIA ਦੀ ਟੀਮ ਨੇ ਅਹਿਮਦਾਬਾਦ…

ਅਹਿਮਦਾਬਾਦ, 13 ਜੂਨ-ਰਾਸ਼ਟਰੀ ਜਾਂਚ ਏਜੰਸੀ (NIA) ਦੀ…

DSP ਦੀ ਪਤਨੀ ਨੇ ਸਰਕਾਰੀ…

ਛੱਤੀਸਗੜ੍ਹ, 13 ਜੂਨ : ਛੱਤੀਸਗੜ੍ਹ ਦੇ ਬਾਲੋਦ ਜ਼ਿਲ੍ਹੇ…

ਜਹਾਜ਼ ਹਾਦਸਾ: ਘਟਨਾ ਵਾਲੀ ਥਾਂ…

ਅਹਿਮਦਾਬਾਦ, 13 ਜੂਨ : ਪ੍ਰਧਾਨ ਮੰਤਰੀ ਨਰਿੰਦਰ…

Listen Live

Subscription Radio Punjab Today

Subscription For Radio Punjab Today

ਭਾਰਤ ਵਿਚ ਕਈ ਮਾਮਲਿਆਂ ‘ਚ ਲੋੜੀਂਦਾ ਭਗੌੜਾ…

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਕਤਲ ਦੀ ਕੋਸ਼ਿਸ਼,ਫਿਰੌਤੀ, ਅਪਰਾਧਿਕ ਸਾਜਿਸ਼ ਤੇ ਹੱਥਿਆਰਾਂ ਦੀ ਗੈਰ ਕਾਨੂੰਨੀ ਵਰਤੋਂ ਸਮੇਤ ਕਈ ਗੰਭੀਰ…

ਵਿਰੋਧ ਪ੍ਰਦਰਸ਼ਨਾਂ ਦਰਮਿਆਨ ਲਾਸ ਏਂਜਲਸ…

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਗੈਰ ਕਾਨੂੰਨੀ…

ਕੈਨੇਡਾ ਤੋਂ ਆਈ ਇਕ ਹੋਰ…

ਕੈਨੇਡਾ : ਵੈਨਕੂਵਰ :-(ਬਰਾੜ-ਭਗਤਾ ਭਾਈ ਕਾ) ਕੈਨੇਡਾ…

ਨੈਸ਼ਨਲ ਗਾਰਡ ਤਾਇਨਾਤ ਕਰਨਾ ਤਾਨਾਸ਼ਾਹੀ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਰਾਸ਼ਟਰਪਤੀ ਡੋਨਾਲਡ ਟਰੰਪ ਦੇ…

Our Facebook

Social Counter

  • 48859 posts
  • 0 comments
  • 0 fans