Menu

ਸਮਾਣਾ ਸਕੂਲ ਵੈਨ ਹਾਦਸਾ-ਪਟਿਆਲਾ ਪੁਲਿਸ ਦੀ ਵੱਡੀ ਕਾਰਵਾਈ, ਟਿੱਪਰ ਮਾਲਕ ਰਣਧੀਰ ਸਿੰਘ ਨੂੰ ਕੀਤਾ ਗ੍ਰਿਫ਼ਤਾਰ

ਪਟਿਆਲਾ, 10 ਜੂਨ: ਸਮਾਣਾ ਵਿੱਚ 7 ਮਈ ਨੂੰ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 7 ਸਕੂਲੀ ਬੱਚਿਆਂ ਦੀ ਮੌਤ ਹੋ ਗਈ ਸੀ। ਬੱਚਿਆਂ ਦੇ ਮਾਪੇ ਇਨਸਾਫ਼ ਲਈ ਧਰਨਾ ਲਾਈ ਬੈਠੇ ਸਨ। ਹੁਣ ਇਸ ਮਾਮਲੇ ਵਿੱਚ ਪਟਿਆਲਾ ਪੁਲਿਸ ਨੇ ਕਾਰਵਾਈ ਕਰਦਿਆਂ ਹੋਇਆ ਟਿੱਪਰ ਮਾਲਕ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸ ਦਈਏ ਕਿ ਪੁਲਿਸ ਵੱਲੋਂ ਪਹਿਲਾਂ ਹੀ ਦੋ ਲੋਕਾਂ ਦੀ ਗ੍ਰਿਫਤਾਰੀ ਕੀਤੀ ਜਾ ਚੁੱਕੀ ਹੈ। ਦੱਸਣਾ ਇਹ ਵੀ ਬਣਦਾ ਹੈ ਕਿ ਸੀਐੱਮ ਭਗਵੰਤ ਮਾਨ ਵਲੋਂ ਬੀਤੇ ਦਿਨੀਂ ਹੀ ਸੜਕ ਹਾਦਸੇ ਵਿੱਚ ਮਾਰੇ ਗਏ ਬੱਚਿਆਂ ਦੇ ਮਾਪਿਆਂ ਨਾਲ ਗੱਲਬਾਤ ਕੀਤੀ ਗਈ ਸੀ ਅਤੇ ਇਨਸਾਫ਼ ਦਾ ਭਰੋਸਾ ਦਿੱਤਾ ਸੀ।

ਪਟਿਆਲਾ ਦੇ ਐਸਐਸਪੀ ਦਾ ਕਹਿਣਾ ਹੈ ਕਿ ਕਕਰਾਲੇ ਪਿੰਡ ਤੋਂ ਗ੍ਰਿਫਤਾਰ ਕੀਤਾ ਗਿਆ ਤੀਸਰਾ ਟਿੱਪਰ ਮਾਲਕ ਰਣਧੀਰ ਸਿੰਘ ਜਿਸਦੇ ਨਾਲ ਉਸਨੂੰ ਪਨਾਹ ਦੇਣ ਵਾਲੇ ਨੌ ਵਿਅਕਤੀ ਵੀ ਗ੍ਰਿਫਤਾਰ ਕੀਤੇ ਗਏ। ਉਨ੍ਹਾਂ ਨੇ ਕਿਹਾ ਹੈ ਕਿ ਜਾਂਚ ਤੋਂ ਬਾਅਦ ਪਤਾ ਲੱਗਿਆ ਕਿ ਉਹ ਰਣਧੀਰ ਸਿੰਘ ਦੇ ਰਿਸ਼ਤੇਦਾਰ ਹੀ ਸਨ। ਉਨ੍ਹਾਂ ਨੇ ਕਿਹਾ ਹੈ ਕਿ ਟਿੱਪਰ ਦੇ ਦੋ ਮਾਲਕਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਸੀ। ਉਨ੍ਹਾਂ ਨੇ ਦੱਸਿਆ ਹੈ ਕਿ ਰਣਧੀਰ ਸਿੰਘ ਅਗਾਊ ਜ਼ਮਾਨਤ ਵੀ ਨਹੀਂ ਹੋਣ ਦਿੱਤੀ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਜੇਕਰ  ਕੋਈ ਵੀ ਕਰਾਈਮ ਕਰੇਗਾ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਇਸ ਮਾਮਲੇ ਵਿੱਚ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਸਕੇਸ ਵਿੱਚ ਲੋੜੀਂਦੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ।

DGCA ਦਾ ਵੱਡਾ ਫ਼ੈਸਲਾ, ਸਾਰੇ ਬੋਇੰਗ ਜਹਾਜ਼ਾਂ…

ਦਿੱਲੀ, 13 ਜੂਨ : ਭਾਰਤ ਦੇ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (DGCA) ਨੇ ਸਾਰੇ ਬੋਇੰਗ ਡ੍ਰੀਮਲਾਈਨਰ ਜਹਾਜ਼ਾਂ ਦੇ ਬੇੜੇ…

NIA ਦੀ ਟੀਮ ਨੇ ਅਹਿਮਦਾਬਾਦ…

ਅਹਿਮਦਾਬਾਦ, 13 ਜੂਨ-ਰਾਸ਼ਟਰੀ ਜਾਂਚ ਏਜੰਸੀ (NIA) ਦੀ…

DSP ਦੀ ਪਤਨੀ ਨੇ ਸਰਕਾਰੀ…

ਛੱਤੀਸਗੜ੍ਹ, 13 ਜੂਨ : ਛੱਤੀਸਗੜ੍ਹ ਦੇ ਬਾਲੋਦ ਜ਼ਿਲ੍ਹੇ…

ਜਹਾਜ਼ ਹਾਦਸਾ: ਘਟਨਾ ਵਾਲੀ ਥਾਂ…

ਅਹਿਮਦਾਬਾਦ, 13 ਜੂਨ : ਪ੍ਰਧਾਨ ਮੰਤਰੀ ਨਰਿੰਦਰ…

Listen Live

Subscription Radio Punjab Today

Subscription For Radio Punjab Today

ਭਾਰਤ ਵਿਚ ਕਈ ਮਾਮਲਿਆਂ ‘ਚ ਲੋੜੀਂਦਾ ਭਗੌੜਾ…

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਕਤਲ ਦੀ ਕੋਸ਼ਿਸ਼,ਫਿਰੌਤੀ, ਅਪਰਾਧਿਕ ਸਾਜਿਸ਼ ਤੇ ਹੱਥਿਆਰਾਂ ਦੀ ਗੈਰ ਕਾਨੂੰਨੀ ਵਰਤੋਂ ਸਮੇਤ ਕਈ ਗੰਭੀਰ…

ਵਿਰੋਧ ਪ੍ਰਦਰਸ਼ਨਾਂ ਦਰਮਿਆਨ ਲਾਸ ਏਂਜਲਸ…

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਗੈਰ ਕਾਨੂੰਨੀ…

ਕੈਨੇਡਾ ਤੋਂ ਆਈ ਇਕ ਹੋਰ…

ਕੈਨੇਡਾ : ਵੈਨਕੂਵਰ :-(ਬਰਾੜ-ਭਗਤਾ ਭਾਈ ਕਾ) ਕੈਨੇਡਾ…

ਨੈਸ਼ਨਲ ਗਾਰਡ ਤਾਇਨਾਤ ਕਰਨਾ ਤਾਨਾਸ਼ਾਹੀ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਰਾਸ਼ਟਰਪਤੀ ਡੋਨਾਲਡ ਟਰੰਪ ਦੇ…

Our Facebook

Social Counter

  • 48859 posts
  • 0 comments
  • 0 fans