ਕੈਨੇਡਾ, 11 ਜੂਨ: ਵਿਦੇਸ਼ ‘ਚੋਂ ਹਰ ਰੋਜ਼ ਮੰਦਭਾਗੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਅਜਿਹੀ ਹੀ ਮੰਦਭਾਗੀ ਖ਼ਬਰ ਮਨੀਲਾ ਤੋਂ ਸਾਹਮਣੇ ਆਈ ਹੈ, ਜਿਥੇ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
ਮ੍ਰਿਤਕ ਦੀ ਪਛਾਣ ਜਸਵਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਬਾਘਾ ਪੁਰਾਣਾ ਤੋਂ ਮੁੱਦਕੀ ਸੜਕ ਉੱਪਰ ਪੈਂਦੇ ਪਿੰਡ ਮਾਹਲਾ ਖੁਰਦ ਦਾ ਵਸਨੀਕ ਸੀ। ਜਾਣਕਾਰੀ ਅਨੁਸਾਰ ਮ੍ਰਿਤਕ ਜਸਵਿੰਦਰ ਸਿੰਘ ਪਿਛਲੇ ਸੱਤ ਸਾਲ ਤੋਂ ਮਨੀਲਾ ਰਹਿ ਰਿਹਾ ਸੀ ਅਤੇ ਚਾਰ ਮਹੀਨੇ ਪਹਿਲਾਂ ਵਿਆਹ ਕਰਾਉਣ ਤੋਂ ਬਾਅਦ ਦੁਬਾਰਾ ਵਾਪਸ ਮਨੀਲਾ ਗਿਆ ਸੀ। ਪੁੱਤ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪ੍ਰਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।