Menu

ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦੇ ਨਵੇਂ ਸੈਸ਼ਨ ਦੀ ਜੁਲਾਈ ‘ਚ ਸ਼ੁਰੂਆਤ

ਲੁਧਿਆਣਾ, 16 ਜੂਨ  –  ਜ਼ਿਲ੍ਹਾ ਭਾਸ਼ਾ ਅਫ਼ਸਰ ਲੁਧਿਆਣਾ ਡਾ. ਸੰਦੀਪ ਸ਼ਰਮਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵਿਭਾਗ ਦੁਆਰਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀਆਂ ਲਈ ਉਰਦੂ ਕੋਰਸ ਦਾ ਅਗਲਾ  ਸ਼ੈਸ਼ਨ 1 ਜੁਲਾਈ 2025 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਕੋਰਸ ਦੀਆਂ ਕਲਾਸਾਂ  ਜ਼ਿਲ੍ਹਾ ਭਾਸ਼ਾ ਦਫ਼ਤਰ, ਪੰਜਾਬੀ ਭਵਨ ਲੁਧਿਆਣਾ ਵਿਖੇ ਲੱਗਣਗੀਆਂ ਅਤੇ ਉਰਦੂ ਦੇ ਇਸ ਕੋਰਸ ਲਈ ਕੋਈ ਟਿਊਸ਼ਨ ਫੀਸ ਨਹੀਂ ਲਈ ਜਾਂਦੀ। ਇਸ ਕੋਰਸ ਦੀ ਮਿਆਦ 6 ਮਹੀਨੇ ਹੈ ਜਿਸ ਵਿੱਚ ਕਿਸੇ ਵੀ ਉਮਰ ਵਰਗ ਦਾ ਵਿਅਕਤੀ ਇਸ ਕੋਰਸ ਵਿੱਚ ਦਾਖਲਾ ਲੈ ਸਕਦਾ ਹੈ।

ਪੰਜਾਬ ਸਰਕਾਰ ਦਾ ਅਦਾਰਾ ਭਾਸ਼ਾ ਵਿਭਾਗ ਪੰਜਾਬ ਜਿੱਥੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਅਨੇਕ ਤਰਾਂ ਦੇ ਉਪਰਾਲੇ ਕਰਦਾ ਹੈ, ਉੱਥੇ ਹੀ ਹੋਰ ਭਾਸ਼ਾਵਾਂ ਦੇ ਕਲਾਸਕੀ ਸਾਹਿਤ ਦੇ ਪੰਜਾਬੀ ਅਨੁਵਾਦ ਰਾਹੀਂ ਪੰਜਾਬੀ ਪਾਠਕਾਂ ਦੀ ਸਾਂਝ ਵਿਸ਼ਵ ਸਾਹਿਤ ਨਾਲ ਵੀ ਪਵਾਉਂਦਾ ਹੈ। ਭਾਸ਼ਾ ਵਿਭਾਗ ਦੁਆਰਾ ਪੰਜਾਬ ਵਿੱਚ ਸਾਹਿਤਿਕ ਅਤੇ ਦਫ਼ਤਰੀ ਲੋੜਾਂ ਲਈ ਉਰਦੂ ਭਾਸ਼ਾ ਦੇ ਗਿਆਨ ਦੇ  ਮਹੱਤਵ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਭਾਸ਼ਾ ਦਫ਼ਤਰਾਂ ਵਿੱਚ ਉਰਦੂ ਦੀ ਸਿੱਖਿਆ ਦਾ ਪ੍ਰਬੰਧ ਕੀਤਾ ਗਿਆ ਹੈ।

ਜਿਕਰਯੋਗ ਹੈ ਕਿ ਪਿਛਲੇ ਸਮੇਂ ਦੌਰਾਨ ਲੁਧਿਆਣਾ ਕੇਂਦਰ ਦੇ ਅਨੇਕ ਸਿਖਿਆਰਥੀਆਂ ਨੇ ਰਾਜ ਪੱਧਰੀ ਪ੍ਰੀਖਿਆ ਵਿੱਚੋਂ ਪੁਜੀਸ਼ਨਾਂ ਵੀ ਹਾਸਿਲ ਕੀਤੀਆਂ ਹਨ। ਇਸ ਕਲਾਸ ਲਈ ਵਿਭਾਗ ਵੱਲੋਂ ਕਾਬਿਲ ਉਰਦੂ ਅਧਿਆਪਕ ਦਾ ਪ੍ਰਬੰਧ ਕੀਤਾ ਗਿਆ ਹੈ। ਕਲਾਸ ਦਾ ਸਮਾਂ ਸ਼ਾਮ ਪੰਜ ਵਜੇ ਤੋਂ ਛੇ ਵਜੇ ਦਾ ਹੈ ਜਿਸ ਕਾਰਨ ਕੰਮ-ਕਾਜ ਅਤੇ ਨੌਕਰੀ ਵਾਲੇ ਲੋਕ ਵੀ ਇਸ ਦਾ ਲਾਭ ਉਠਾ ਸਕਦੇ ਹਨ।

ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੰਦੀਪ ਸ਼ਰਮਾ ਨੇ ਦੱਸਿਆ ਕਿ ਉਰਦੂ ਸਿੱਖਣ ਦੇ ਚਾਹਵਾਨ ਇਸ ਕੋਰਸ ਲਈ ਦਾਖਲਾ ਫਾਰਮ ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ, ਲੁਧਿਆਣਾ ਤੋਂ ਕਿਸੇ ਵੀ ਕੰਮ-ਕਾਜ ਵਾਲੇ ਦਿਨ ਮੁਫ਼ਤ ਪ੍ਰਾਪਤ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਫੋਨ ਨੰਬਰ 7765000367 ਅਤੇ 9646257743 ਉਤੇ ਸੰਪਰਕ ਕੀਤਾ ਜਾ ਸਕਦਾ ਹੈ।

ਮਿਆਂਮਾਰ ਵਿੱਚ ਬੋਧੀ ਮੱਠ  ‘ਤੇ ਹਵਾਈ ਹਮਲਾ,…

ਨਾਪੀਦਾ, 12 ਜੁਲਾਈ- ਦੇਰ ਰਾਤ ਮਿਆਂਮਾਰ ਦੇ ਸਾਗਿੰਗ ਖੇਤਰ ਵਿੱਚ ਇੱਕ ਬੋਧੀ ਮੱਠ  ‘ਤੇ ਹੋਏ ਹਵਾਈ ਹਮਲੇ  ਵਿੱਚ 23…

ਵੱਡਾ ਹਾਦਸਾ, ਚਾਰ ਮੰਜ਼ਿਲਾ ਇਮਾਰਤ…

ਨਵੀਂ ਦਿੱਲੀ, 12 ਨਵੀਂ ਦਿੱਲੀ, 12 ਜੁਲਾਈ-…

ਭਿਆਨਕ ਸੜਕ ਹਾਦਸਾ, ਟਰੱਕ ਡੂੰਘੀ…

ਛੱਤੀਸਗੜ੍ਹ:   ਕਬੀਰਧਾਮ ਵਿੱਚ ਸ਼ੁੱਕਰਵਾਰ ਤੜਕੇ ਇੱਕ…

‘ਮੁੱਖ ਮੰਤਰੀ ਬਣਨ ਮਗਰੋਂ ਵੀ…

ਦਿੱਲੀ, 11 ਜੁਲਾਈ -ਪੰਜਾਬ ਦੇ ਮੁੱਖ ਮੰਤਰੀ…

Listen Live

Subscription Radio Punjab Today

Subscription For Radio Punjab Today

ਗੋਲੀਬਾਰੀ ਦੀ ਘਟਨਾ ਤੋਂ ਬਾਅਦ ਸਰੀ ਦੇ…

ਕੈਨੇਡਾ : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿੱਚ ਸਰੀ ਦੀ ਮੇਅਰ ਬ੍ਰੈਂਡਾ ਲੌਕ ਨੇ ਮੈਟਾ, ਐਕਸ, ਟਿੱਕਟੋਕ ਅਤੇ ਹੋਰ ਸਾਰੇ…

ਮਿਆਂਮਾਰ ਵਿੱਚ ਬੋਧੀ ਮੱਠ  ‘ਤੇ…

ਨਾਪੀਦਾ, 12 ਜੁਲਾਈ- ਦੇਰ ਰਾਤ ਮਿਆਂਮਾਰ ਦੇ…

ਕੌਣ ਹੈ ਹਰਜੀਤ ਲਾਡੀ? ਜਿਸ…

ਕੈਨੇਡਾ ਚ ਕਪਿਲ ਸ਼ਰਮਾ ਦੇ ਹਾਲ ਹੀ…

ਸਰੀ ‘ਚ ਤਿੰਨ ਦਿਨ ਪਹਿਲਾਂ…

ਕੈਨੇਡਾ, 10 ਜੁਲਾਈ -ਸਰੀ ‘ਚ ਕਿਪਿਲ ਸ਼ਰਮਾ…

Our Facebook

Social Counter

  • 49401 posts
  • 0 comments
  • 0 fans