Menu

ਡਬਲ ਐਮ.ਏ. ਰਮਨਦੀਪ ਕੌਰ ਡੇਅਰੀ ਫਾਰਮਿੰਗ ਦੇ ਧੰਦੇ ਨਾਲ ਜੁੜ ਕੇ ਕਮਾਂ ਰਹੀ ਹੈ ਇੱਕ ਲੱਖ ਰੁਪਏ ਪ੍ਰਤੀ ਮਹੀਨਾ

ਬਠਿੰਡਾ, 23 ਜੂਨ(ਵੀਰਪਾਲ ਕੌਰ) : ਜ਼ਿਲ੍ਹੇ ਦੇ ਪਿੰਡ ਦੌਲਤਪੁਰਾ ਦੀ ਆਗਾਂਹ ਵਧੂ ਸੋਚ ਦੀ ਮਾਲਕ, ਪੋਲੀਟੀਕਲ ਸਾਇੰਸ ਅਤੇ ਇਤਿਹਾਸ ਵਿਸ਼ੇ ਦੀ ਮਾਸਟਰ ਆਫ ਆਰਟਸ ਪਾਸ ਰਮਨਦੀਪ ਕੌਰ ਪਿਛਲੇ 5 ਸਾਲਾਂ ਤੋਂ ਡੇਅਰੀ ਫਾਰਮਿੰਗ ਦੇ ਧੰਦੇ ਨਾਲ ਜੁੜ ਕੇ ਆਪਣੀ ਆਮਦਨ ਵਿੱਚ ਵਾਧਾ ਕਰ ਰਹੀ ਹੈ।

ਰਮਨਦੀਪ ਕੌਰ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਸ ਕਿੱਤੇ ਦੀ ਸ਼ੁਰੂਆਤ ਸਿਰਫ 5 ਗਾਵਾਂ ਤੋਂ ਕੀਤੀ ਸੀ ਅਤੇ ਅੱਜ ਦੇ ਦਿਨ ਉਨ੍ਹਾਂ ਕੋਲ 35 ਅਮਰੀਕਨ ਗਾਵਾਂ ਹਨ, ਜਿਨ੍ਹਾਂ ਦਾ ਰੱਖ-ਰਖਾਵ 2 ਏਕੜ ਵਿੱਚ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਟੀਚਾ 500 ਗਾਵਾਂ ਕਰਨ ਦਾ ਹੈ। ਉਨ੍ਹਾਂ ਦੱਸਿਆ ਕਿ ਜੇ ਗੱਲ ਕੀਤੀ ਜਾਵੇ ਦੁੱਧ ਦੀ ਤਾਂ ਉਹ ਹਰ ਰੋਜ 5 ਕੁਆਇੰਟਲ ਦੁੱਧ ਵੇਰਕਾ ਨੂੰ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਸਰਦੀਆਂ ਵਿੱਚ ਪਸ਼ੂਆਂ ਨੂੰ ਚੰਗੀ ਖੁਰਾਕ ਸਦਕਾ 1 ਹਜ਼ਾਰ ਲੀਟਰ ਦੁੱਧ ਦਾ ਟੀਚਾ ਮਿਥਿਆ ਹੈ।

ਰਮਨਦੀਪ ਕੌਰ ਨੇ ਇਹ ਵੀ ਦੱਸਿਆ ਕਿ ਇਸ ਖੇਤਰ ‘ਚ ਆਉਣ ਤੋਂ ਪਹਿਲਾ ਡੇਅਰੀ ਵਿਕਾਸ ਬੋਰਡ ਸਰਦੂਲਗੜ੍ਹ ਤੋਂ 15 ਅਤੇ 30 ਦਿਨਾਂ ਦੀ ਸਿਖਲਾਈ ਤੋਂ ਇਲਾਵਾ ਹੋਰ ਵਿਸਥਾਰਪੂਰਵਕ ਜਾਣਕਾਰੀ ਲੈਣ ਉਪਰੰਤ ਹੀ ਉਨ੍ਹਾਂ ਇਸ ਡੇਅਰੀ ਫਾਰਮਿੰਗ ਧੰਦੇ ਨੂੰ ਅਪਣਾਇਆ। ਉਨ੍ਹਾਂ ਇਹ ਵੀ ਦੱਸਿਆ ਕਿ ਪਹਿਲਾ ਉਨ੍ਹਾਂ ਦਾ ਮਨ ਬਾਹਰ ਜਾਣ ਦਾ ਸੀ ਪਰ ਉਨ੍ਹਾਂ ਆਪਣੀ ਸੋਚ ਬਦਲ ਕੇ ਆਪਣੇ ਪਿੰਡ ਅੰਦਰ ਰਹਿ ਕੇ ਹੀ ਆਪਣੇ ਕਾਰੋਬਾਰ ਨੂੰ ਪ੍ਰਫੁਲਿਤ ਕਰਨ ਨੂੰ ਤਰਜ਼ੀਹ ਦਿੱਤੀ ਤੇ ਅੱਜ ਉਹ ਇਥੇ ਹੀ ਰਹਿ ਕੇ ਕਰੀਬ 1 ਲੱਖ ਰੁਪਏ ਪ੍ਰਤੀ ਮਹੀਨਾ ਦੀ ਕਮਾਈ ਕਰ ਰਹੀ ਹੈ।

ਇਸ ਮੌਕੇ ਰਮਨਦੀਪ ਕੌਰ ਨੇ ਇਹ ਵੀ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਦੇ ਜਗਰਾਓ ‘ਚ ਲੱਗਣ ਵਾਲੇ ਸਭ ਤੋਂ ਵੱਡੇ ਪਸ਼ੂ ਮੇਲੇ ਦੌਰਾਨ ਬਰੀਡ ਮੁਕਾਬਲੇ ਦੇ ਵਿੱਚ ਉਨ੍ਹਾਂ ਦੀ ਖੀਰੀਆ ਨਸਲ ਦੀ ਬੱਛੀ ਏਸ਼ੀਆ ਵਿਚੋਂ ਦੂਸਰੇ ਸਥਾਨ ‘ਤੇ ਰਹੀ।

ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਉਹ ਵਿਦੇਸ਼ ਜਾਣ ਦੀ ਬਜਾਏ ਪੰਜਾਬ ਅੰਦਰ ਹੀ ਰਹਿ ਕੇ ਆਪਣੇ ਕਾਰੋਬਾਰ ਕਰਨ ਨੂੰ ਤਰਜ਼ੀਹ ਦੇਣ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੋਈ ਵੀ ਇਸ ਖੇਤਰ ਵਿੱਚ ਆਉਣਾ ਚਾਹੁੰਦਾ ਹੈ ਤਾਂ ਉਹ ਡੇਅਰੀ ਵਿਭਾਗ ਤੋਂ ਮੁਕੰਮਲ ਜਾਣਕਾਰੀ ਲੈ ਕੇ ਆਪਣਾ ਕਾਰੋਬਾਰ ਕਰਨ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਵੀ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦੇ ਨੂੰ ਜ਼ਰੂਰ ਅਪਣਾਉਣ ਤਾਂ ਜੋ ਉਹ ਆਪਣੀ ਆਮਦਨ ਵਿੱਚ ਵਾਧਾ ਕਰ ਸਕਣ।

ਮਿਆਂਮਾਰ ਵਿੱਚ ਬੋਧੀ ਮੱਠ  ‘ਤੇ ਹਵਾਈ ਹਮਲਾ,…

ਨਾਪੀਦਾ, 12 ਜੁਲਾਈ- ਦੇਰ ਰਾਤ ਮਿਆਂਮਾਰ ਦੇ ਸਾਗਿੰਗ ਖੇਤਰ ਵਿੱਚ ਇੱਕ ਬੋਧੀ ਮੱਠ  ‘ਤੇ ਹੋਏ ਹਵਾਈ ਹਮਲੇ  ਵਿੱਚ 23…

ਵੱਡਾ ਹਾਦਸਾ, ਚਾਰ ਮੰਜ਼ਿਲਾ ਇਮਾਰਤ…

ਨਵੀਂ ਦਿੱਲੀ, 12 ਨਵੀਂ ਦਿੱਲੀ, 12 ਜੁਲਾਈ-…

ਭਿਆਨਕ ਸੜਕ ਹਾਦਸਾ, ਟਰੱਕ ਡੂੰਘੀ…

ਛੱਤੀਸਗੜ੍ਹ:   ਕਬੀਰਧਾਮ ਵਿੱਚ ਸ਼ੁੱਕਰਵਾਰ ਤੜਕੇ ਇੱਕ…

‘ਮੁੱਖ ਮੰਤਰੀ ਬਣਨ ਮਗਰੋਂ ਵੀ…

ਦਿੱਲੀ, 11 ਜੁਲਾਈ -ਪੰਜਾਬ ਦੇ ਮੁੱਖ ਮੰਤਰੀ…

Listen Live

Subscription Radio Punjab Today

Subscription For Radio Punjab Today

ਗੋਲੀਬਾਰੀ ਦੀ ਘਟਨਾ ਤੋਂ ਬਾਅਦ ਸਰੀ ਦੇ…

ਕੈਨੇਡਾ : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿੱਚ ਸਰੀ ਦੀ ਮੇਅਰ ਬ੍ਰੈਂਡਾ ਲੌਕ ਨੇ ਮੈਟਾ, ਐਕਸ, ਟਿੱਕਟੋਕ ਅਤੇ ਹੋਰ ਸਾਰੇ…

ਮਿਆਂਮਾਰ ਵਿੱਚ ਬੋਧੀ ਮੱਠ  ‘ਤੇ…

ਨਾਪੀਦਾ, 12 ਜੁਲਾਈ- ਦੇਰ ਰਾਤ ਮਿਆਂਮਾਰ ਦੇ…

ਕੌਣ ਹੈ ਹਰਜੀਤ ਲਾਡੀ? ਜਿਸ…

ਕੈਨੇਡਾ ਚ ਕਪਿਲ ਸ਼ਰਮਾ ਦੇ ਹਾਲ ਹੀ…

ਸਰੀ ‘ਚ ਤਿੰਨ ਦਿਨ ਪਹਿਲਾਂ…

ਕੈਨੇਡਾ, 10 ਜੁਲਾਈ -ਸਰੀ ‘ਚ ਕਿਪਿਲ ਸ਼ਰਮਾ…

Our Facebook

Social Counter

  • 49401 posts
  • 0 comments
  • 0 fans