ਪਟਨਾ ਸਾਹਿਬ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਅਸਥਾਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਮਨਾਏ ਜਾ ਰਹੇ 350 ਸਾਲਾ ਪ੍ਰਕਾਸ਼ ਪੁਰਬ ਦੇ ਸ਼ੁਕਰਾਨਾ ਸਮਾਗਮਾਂ ‘ਚ ਨਤਮਸਤਕ ਹੋਣ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪਰਿਵਾਰ ਸਮੇਤ ਪਹੁੰਚੇ ਹਨ।
ਸ੍ਰੀ ਬਾਦਲ ਤੇ ਸ੍ਰੀਮਤੀ ਬਾਦਲ ਸਵੇਰੇ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਜਿਸ ਉਪਰੰਤ ਉਹ ਬਿਹਾਰ ਸਰਕਾਰ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ 351 ਪ੍ਰਕਾਸ਼ ਪੁਰਬ ਮੌਕੇ ਕੀਤੇ ਜਾ ਰਹੇ ਸ਼ੁਕਰਾਨਾ ਸਮਾਗਮ ਵਿਚ ਸ਼ਾਮਲ ਹੋਏ । ਉਨ੍ਹਾਂ ਤੋਂ ਇਲਾਵਾ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਸਕੱਤਰ ਮਨਜਿੰਦਰ ਸਿੰਘ ਸਿਰਸਾ ਵੀ ਸੁਖਬੀਰ ਦੇ ਨਾਲ ਨਤਮਸਤਕ ਹੋਏ ਹਨ।ਇਸ ਉਪਰੰਤ ਉਹ ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤਿਸ਼ ਕੁਮਾਰ ਨਾਲ ਉਹਨਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕਰਨਗੇ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ‘ਤੇ ਮਨਾਉਣ ਦੇ ਕੀਤੇ ਉਪਰਾਲੇ ਲਈ ਉਹਨਾਂ ਦਾ ਸ਼ੁਕਰਾਨਾ ਕਰਨਗੇ।