Menu

ਇਜ਼ਰਾਈਲ ਤੇ ਈਰਾਨ ਨੇ ਜੰਗਬੰਦੀ ਨੂੰ ਕੀਤਾ ਸਵੀਕਾਰ

24 ਜੂਨ 2025: ਇਜ਼ਰਾਈਲ ਅਤੇ ਈਰਾਨ ਨੇ ਮੰਗਲਵਾਰ ਨੂੰ ਮੱਧ ਪੂਰਬ ਵਿੱਚ 12 ਦਿਨਾਂ ਤੋਂ ਚੱਲ ਰਹੇ ਯੁੱਧ ਨੂੰ ਖ਼ਤਮ ਕਰਨ ਲਈ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੁਆਰਾ ਪ੍ਰਸਤਾਵਿਤ ਜੰਗਬੰਦੀ ਯੋਜਨਾ ਨੂੰ ਸਵੀਕਾਰ ਕਰ ਲਿਆ, ਜਿਸ ਤੋਂ ਬਾਅਦ ਤਹਿਰਾਨ ਨੇ ਕਤਰ ਵਿੱਚ ਸਥਿਤ ਅਮਰੀਕੀ ਫ਼ੌਜੀ ਅੱਡੇ ’ਤੇ ਸੀਮਤ ਜਵਾਬੀ ਮਿਜ਼ਾਈਲ ਹਮਲਾ ਕੀਤਾ।

ਦੋਵਾਂ ਧਿਰਾਂ ਵੱਲੋਂ ਸਮਝੌਤੇ ਨੂੰ ਸਵੀਕਾਰ ਕਰਨ ਤੋਂ ਬਾਅਦ ਤਹਿਰਾਨ ਨੇ ਇਜ਼ਰਾਈਲ ਨੂੰ ਨਿਸ਼ਾਨਾ ਬਣਾਉਂਦੇ ਹੋਏ ਮਿਜ਼ਾਈਲਾਂ ਦਾ ਆਖ਼ਰੀ ਹਮਲਾ ਕੀਤਾ, ਜਿਸ ਵਿੱਚ ਮੰਗਲਵਾਰ ਸਵੇਰੇ ਘੱਟੋ-ਘੱਟ ਚਾਰ ਲੋਕ ਮਾਰੇ ਗਏ, ਜਦੋਂ ਕਿ ਇਜ਼ਰਾਈਲ ਨੇ ਸਵੇਰ ਤੋਂ ਪਹਿਲਾਂ ਈਰਾਨ ਵਿੱਚ ਕਈ ਥਾਵਾਂ ’ਤੇ ਹਵਾਈ ਹਮਲੇ ਕੀਤੇ।
ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਕਿਹਾ ਕਿ ਇਜ਼ਰਾਈਲ ਟਰੰਪ ਦੇ ਸਹਿਯੋਗ ਨਾਲ ਈਰਾਨ ਨਾਲ ਦੁਵੱਲੀ ਜੰਗਬੰਦੀ ਲਈ ਸਹਿਮਤ ਹੋ ਗਿਆ ਹੈ।
ਨੇਤਨਯਾਹੂ ਨੇ ਕਿਹਾ ਕਿ ਉਨ੍ਹਾਂ ਨੇ ਸੋਮਵਾਰ ਰਾਤ ਨੂੰ ਇਜ਼ਰਾਈਲ ਦੇ ਸੁਰੱਖਿਆ ਮੰਤਰੀ ਮੰਡਲ ਨੂੰ ਦੱਸਿਆ ਕਿ ਇਜ਼ਰਾਈਲ ਨੇ ਈਰਾਨ ਵਿਰੁੱਧ 12 ਦਿਨਾਂ ਦੀ ਮੁਹਿੰਮ ਵਿੱਚ ਆਪਣੇ ਸਾਰੇ ਯੁੱਧ ਟੀਚੇ ਪ੍ਰਾਪਤ ਕਰ ਲਏ ਹਨ, ਜਿਸ ਵਿੱਚ ਈਰਾਨ ਦੇ ਪ੍ਰਮਾਣੂ ਅਤੇ ਬੈਲਿਸਟਿਕ ਮਿਜ਼ਾਈਲ ਪ੍ਰੋਗਰਾਮਾਂ ਦੁਆਰਾ ਪੈਦਾ ਹੋਏ ਖ਼ਤਰੇ ਨੂੰ ਖ਼ਤਮ ਕਰਨਾ ਵੀ ਸ਼ਾਮਲ ਹੈ।

ਨੇਤਨਯਾਹੂ ਨੇ ਕਿਹਾ ਕਿ ਇਜ਼ਰਾਈਲ ਨੇ ਈਰਾਨ ਦੀ ਫ਼ੌਜੀ ਲੀਡਰਸ਼ਿਪ ਅਤੇ ਕਈ ਸਰਕਾਰੀ ਥਾਵਾਂ ਨੂੰ ਵੀ ਨੁਕਸਾਨ ਪਹੁੰਚਾਇਆ ਅਤੇ ਤਹਿਰਾਨ ਦੇ ਅਸਮਾਨ ’ਤੇ ਕਬਜ਼ਾ ਕਰ ਲਿਆ। ਨੇਤਨਯਾਹੂ ਨੇ ਕਿਹਾ, ‘‘ਇਜ਼ਰਾਈਲ ਜੰਗਬੰਦੀ ਦੀ ਕਿਸੇ ਵੀ ਉਲੰਘਣਾ ਦਾ ਸਖ਼ਤ ਜਵਾਬ ਦੇਵੇਗਾ।’’ ਈਰਾਨ ਨੂੰ ਆਪਣੇ ਹਮਲੇ ਰੋਕਣ ਦੀ ਸਮਾਂ ਸੀਮਾ ਲੰਘਣ ਤੋਂ ਇੱਕ ਘੰਟੇ ਤੋਂ ਵੱਧ ਸਮੇਂ ਬਾਅਦ, ਟਰੰਪ ਨੇ ਟਰੂਥ ਸੋਸ਼ਲ ’ਤੇ ਲਿਖਿਆ: ‘‘ਜੰਗਬੰਦੀ ਹੁਣ ਲਾਗੂ ਹੋ ਗਈ ਹੈ। ਕਿਰਪਾ ਕਰ ਕੇ ਇਸਦੀ ਉਲੰਘਣਾ ਨਾ ਕਰੋ! ਡੋਨਾਲਡ ਜੇ. ਟਰੰਪ, ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ!’’

ਈਰਾਨ ਦੇ ਸਰਕਾਰੀ ਟੈਲੀਵਿਜ਼ਨ ਨੇ ਦੱਸਿਆ ਕਿ ਜੰਗਬੰਦੀ ਸਵੇਰੇ 7:30 ਵਜੇ ਲਾਗੂ ਹੋ ਗਈ, ਪਰ ਟਰੰਪ ਦੇ ਐਲਾਨ ਤੋਂ ਬਾਅਦ ਈਰਾਨੀ ਅਧਿਕਾਰੀਆਂ ਨੇ ਕੋਈ ਟਿੱਪਣੀ ਨਹੀਂ ਕੀਤੀ ਹੈ। ਕੁਝ ਘੰਟੇ ਪਹਿਲਾਂ, ਈਰਾਨ ਦੇ ਚੋਟੀ ਦੇ ਡਿਪਲੋਮੈਟ ਨੇ ਕਿਹਾ ਸੀ ਕਿ ਦੇਸ਼ ਹਵਾਈ ਹਮਲੇ ਰੋਕਣ ਲਈ ਤਿਆਰ ਹੈ। ਈਰਾਨੀ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਐਸਕ ’ਤੇ ਇਕ ਪੋਸਟ ਵਿਚ ਲਿਖਿਆ, ‘‘ਹੁਣ ਤੱਕ, ਕਿਸੇ ਵੀ ਜੰਗਬੰਦੀ ਜਾਂ ਫ਼ੌਜੀ ਕਾਰਵਾਈਆਂ ਨੂੰ ਬੰਦ ਕਰਨ ’ਤੇ ਕੋਈ ਸਮਝੌਤਾ ਨਹੀਂ ਹੋਇਆ ਹੈ।’’ ‘‘ਹਾਲਾਂਕਿ, ਬਸ਼ਰਤੇ ਕਿ ਇਜ਼ਰਾਈਲੀ ਸ਼ਾਸਨ ਈਰਾਨ ਦੇ ਲੋਕਾਂ ਵਿਰੁਧ ਅਪਣੇ ਗ਼ੈਰ ਕਾਨੂੰਨੀ ਹਮਲੇ ਨੂੰ ਤਹਿਰਾਨ ਦੇ ਸਮੇਂ ਅਨੁਸਾਰ ਸਵੇਰੇ 4 ਵਜੇ ਤੋਂ ਪਹਿਲਾਂ ਬੰਦ ਕਰ ਦਵੇ, ਸਾਡਾ ਉਸ ਤੋਂ ਬਾਅਦ ਅਪਣੀ ਜਵਾਬ ਜਾਰੀ ਰੱਖਣ ਦਾ ਕੋਈ ਇਰਾਦਾ ਨਹੀਂ ਹੈ।’’ ਅਰਾਘਚੀ ਨੇ ਕਿਹਾ, ‘‘ਸਾਡੇ ਫ਼ੌਜੀ ਕਾਰਜਾਂ ਦੇ ਅੰਤ ਬਾਰੇ ਅੰਤਿਮ ਫ਼ੈਸਲਾ ਬਾਅਦ ਵਿੱਚ ਲਿਆ ਜਾਵੇਗਾ।’’

ਅਸਮਾਨੀ ਬਿਜਲੀ ਡਿੱਗਣ ਕਾਰਨ 20 ਲੋਕਾਂ ਦੀ…

ਪਟਨਾ, 17 ਜੁਲਾਈ-ਬਿਹਾਰ ਦੇ ਨਾਲੰਦਾ ਜ਼ਿਲ੍ਹੇ ਦੇ ਕਈ ਨੀਵੇਂ ਇਲਾਕਿਆਂ ਵਿੱਚ ਹੜ੍ਹ ਦੀ ਸਥਿਤੀ ਹੈ। ਝਾਰਖੰਡ ਤੋਂ ਮੀਂਹ ਦਾ…

ਈ.ਡੀ. ਵੱਲੋਂ ਰਾਬਰਟ ਵਾਡਰਾ ਵਿਰੁੱਧ…

ਨਵੀਂ ਦਿੱਲੀ, 17 ਜੁਲਾਈ-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ…

ਬੰਗਲਾਦੇਸ਼ ‘ਚ ਐਨਸੀਪੀ ਦੀ ਰੈਲੀ…

ਢਾਕਾ, 17 ਜੁਲਾਈ-ਬੰਗਲਾਦੇਸ਼ ਦੇ ਗੋਪਾਲਗੰਜ ਸ਼ਹਿਰ ਵਿੱਚ…

ਹਰਿਆਣਵੀ ਗਾਇਕ ਫਾਜ਼ਿਲਪੁਰੀਆ ‘ਤੇ ਗੋਲੀਬਾਰੀ…

ਹਰਿਆਣਾ, 17 ਜੁਲਾਈ : ਹਰਿਆਣਵੀ ਗਾਇਕ ਰਾਹੁਲ…

Listen Live

Subscription Radio Punjab Today

Subscription For Radio Punjab Today

ਇਰਾਕ: ਸ਼ਾਪਿੰਗ ਮਾਲ ’ਚ ਲੱਗੀ ਅੱਗ, 50…

ਬਗਦਾਦ, 17 ਜੁਲਾਈ-ਇਰਾਕ ਦੇ ਅਲ ਕਟੁ ਸ਼ਹਿਰ ਦੀ ਸੁਪਰਮਾਰਕੀਟ ਵਿੱਚ ਅੱਗ ਲੱਗਣ ਕਾਰਨ ਇਕ ਵੱਡਾ ਹਾਦਸਾ ਵਾਪਰਨ ਦੀ ਦੁੱਖਦਾਈ…

ਗੁਜਰਾਤੀ ਨੇ ਲਾਈ ਅਮਰੀਕਾ ‘ਚ…

ਅਮਰੀਕਾ, 17ਜੁਲਾਈ -ਅਮਰੀਕਾ  ਦੇ ਸੂਬੇ ਲੁਈਸਿਆਨਾ ਪੁਲਿਸ…

ਦਿੱਲੀ ਤੋਂ ਗੋਆ ਜਾ ਰਹੀ…

ਮੁੰਬਈ ,16 ਜੁਲਾਈ – ਦਿੱਲੀ ਤੋਂ ਗੋਆ…

ਸ਼ੁਭਾਂਸ਼ੂ ਸ਼ੁਕਲਾ  ਸਮੇਤ ਚਾਰ ਪੁਲਾੜ…

ਕੈਲੇਫੋਰਨੀਆ, 15 ਜੁਲਾਈ- ਸ਼ੁਭਾਂਸ਼ੂ ਸ਼ੁਕਲਾ  ਸਮੇਤ ਚਾਰ…

Our Facebook

Social Counter

  • 49517 posts
  • 0 comments
  • 0 fans