ਅਮਰੀਕਾ , 26 ਜੂਨ : ਅਮਰੀਕਾ ਤੋਂ ਦੁਖ਼ਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਣਜੀਤ ਸਿੰਘ ਪੁੱਤਰ ਸਤਨਾਮ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਕਰੀਬ 8 ਮਹੀਨੇ ਪਹਿਲਾਂ ਹੀ ਵਿਦੇਸ਼ ਗਿਆ ਸੀ, ਜਿੱਥੇ ਜਾ ਕੇ ਉਸ ਨੂੰ ਕੈਂਸਰ ਦੀ ਬਿਮਾਰੀ ਨੇ ਘੇਰ ਲਿਆ, ਜਿਥੇ ਹਸਪਤਾਲ ’ਚ ਜ਼ੇਰੇ ਇਲਾਜ ਉਸ ਦੀ ਮੌਤ ਹੋ ਗਈ। ਮ੍ਰਿਤਕ ਕਪੂਰਥਲਾ ਦੇ ਬਲਾਕ ਨਡਾਲਾ ਦੇ ਪਿੰਡ ਤਲਵੰਡੀ ਪੁਰਦਲ ਨਾਲ ਸਬੰਧਿਤ ਸੀ