Menu

ਸਹਾਇਕ ਡਾਇਰੈਕਟਰ ਅੰਜਨੀ ਕੁਮਾਰ ਸਿੰਘ ਨੇ ਪਿੰਡਾਂ ਦਾ ਦੌਰਾ ਕਰਕੇ ਛੱਪੜਾਂ ਦਾ ਲਿਆ ਜਾਇਜਾ

ਬਠਿੰਡਾ, 26 ਜੂਨ(ਵੀਰਪਾਲ ਕੌਰ) : ਜਲ ਸ਼ਕਤੀ ਅਭਿਆਨ ਤਹਿਤ ਸਹਾਇਕ ਡਾਇਰੈਕਟਰ ਮੋਨੀਟਰਿੰਗ ਡਾਇਰੈਕਟੋਰੇਟ ਸ਼ਿਮਲਾ  ਅੰਜਨੀ ਕੁਮਾਰ ਸਿੰਘ ਨੇ ਜ਼ਿਲ੍ਹੇ ਦੇ ਪਿੰਡਾਂ ਕਾਲਝਰਾਣੀ (ਬਲਾਕ ਸੰਗਤ), ਬਲਾਹੜ ਮਹਿਮਾ, ਖਿਆਲੀਵਾਲਾ (ਬਲਾਕ ਗੋਨਿਆਣਾ) ਅਤੇ ਨਿਓਰ (ਬਲਾਕ ਭਗਤਾ) ਵਿਖੇ ਦੌਰਾ ਕਰਕੇ ਛੱਪੜਾਂ ਦਾ ਜਾਇਜਾ ਲਿਆ ਗਿਆ। ਦੌਰੇ ਦੌਰਾਨ ਉਨ੍ਹਾਂ ਵੱਲੋਂ ਛੱਪੜਾਂ ਦੇ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਵੱਲੋਂ ਤਸੱਲੀ ਪ੍ਰਗਟ ਕਰਦਿਆਂ ਅਧਿਕਾਰੀਆਂ ਨੂੰ ਜਲ ਸ਼ਕਤੀ ਅਭਿਆਨ ਤਹਿਤ ਕੀਤੇ ਜਾ ਰਹੇ ਕਾਰਜਾਂ ਪ੍ਰਤੀ ਪਾਣੀ ਦੀ ਮੁੜ ਵਰਤੋਂ ਅਤੇ ਸਾਂਭ-ਸੰਭਾਲ ਲਈ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ।

ਇਸ ਦੌਰਾਨ ਨੋਡਲ ਅਫ਼ਸਰ ਐਸ.ਡੀ.ਓ ਗਰਾਊਂਡ ਵਾਟਰ ਉਪ ਮੰਡਲ ਮੈਡਮ ਵਤਨਦੀਪ ਕੌਰ ਨੇ ਦੱਸਿਆ ਕਿ ਜਲ ਸ਼ਕਤੀ ਅਭਿਆਨ ਤਹਿਤ ਜਲ ਸਾਂਚੇ ਪੋਰਟਲ ਤੇ ਆਨਲਾਈਨ ਜ਼ਿਲ੍ਹੇ ਦੀਆਂ ਸਾਰੀਆਂ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ (ਮੁੜ ਵਰਤੋਂ) ਕਰਨ ਵਾਲੀਆਂ ਵਾਟਰ ਬਾਡੀਜ਼ ਜਿਵੇਂ ਕਿ ਛੱਪੜਾਂ ਆਦਿ ਸਾਰਿਆਂ ਨੂੰ ਸਮੇਤ ਫੋਟੋ ਤੇ ਲੋਕੇਸ਼ਨ ਰਾਹੀਂ ਜੀਓ ਟੈਗ ਕੀਤਾ ਗਿਆ ਹੈ ਅਤੇ ਜਿਸ ਦੀ 99 ਫ਼ੀਸਦੀ ਵੈਰੀਫਿਕੇਸ਼ਨ ਡੈਸਕ ਰਾਹੀਂ ਹੁੰਦੀ ਹੈ, ਜਦਕਿ 1 ਫ਼ੀਸਦੀ ਵੈਰੀਫ਼ਿਕੇਸ਼ਨ ਫਿਜੀਕਲ ਤੌਰ ਤੇ ਕੀਤੀ ਜਾਂਦੀ ਹੈ।

ਇਸ ਮੌਕੇ ਉਨ੍ਹਾਂ ਦੇ ਨਾਲ ਸਬੰਧਤ ਬੀਡੀਪੀਓਜ਼ ਅਤੇ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)ਦੇ ਨੁਮਾਇੰਦੇ ਗੁਰਲਾਲ ਸਿੰਘ ਆਦਿ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।

ਅਸਮਾਨੀ ਬਿਜਲੀ ਡਿੱਗਣ ਕਾਰਨ 20 ਲੋਕਾਂ ਦੀ…

ਪਟਨਾ, 17 ਜੁਲਾਈ-ਬਿਹਾਰ ਦੇ ਨਾਲੰਦਾ ਜ਼ਿਲ੍ਹੇ ਦੇ ਕਈ ਨੀਵੇਂ ਇਲਾਕਿਆਂ ਵਿੱਚ ਹੜ੍ਹ ਦੀ ਸਥਿਤੀ ਹੈ। ਝਾਰਖੰਡ ਤੋਂ ਮੀਂਹ ਦਾ…

ਈ.ਡੀ. ਵੱਲੋਂ ਰਾਬਰਟ ਵਾਡਰਾ ਵਿਰੁੱਧ…

ਨਵੀਂ ਦਿੱਲੀ, 17 ਜੁਲਾਈ-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ…

ਬੰਗਲਾਦੇਸ਼ ‘ਚ ਐਨਸੀਪੀ ਦੀ ਰੈਲੀ…

ਢਾਕਾ, 17 ਜੁਲਾਈ-ਬੰਗਲਾਦੇਸ਼ ਦੇ ਗੋਪਾਲਗੰਜ ਸ਼ਹਿਰ ਵਿੱਚ…

ਹਰਿਆਣਵੀ ਗਾਇਕ ਫਾਜ਼ਿਲਪੁਰੀਆ ‘ਤੇ ਗੋਲੀਬਾਰੀ…

ਹਰਿਆਣਾ, 17 ਜੁਲਾਈ : ਹਰਿਆਣਵੀ ਗਾਇਕ ਰਾਹੁਲ…

Listen Live

Subscription Radio Punjab Today

Subscription For Radio Punjab Today

ਇਰਾਕ: ਸ਼ਾਪਿੰਗ ਮਾਲ ’ਚ ਲੱਗੀ ਅੱਗ, 50…

ਬਗਦਾਦ, 17 ਜੁਲਾਈ-ਇਰਾਕ ਦੇ ਅਲ ਕਟੁ ਸ਼ਹਿਰ ਦੀ ਸੁਪਰਮਾਰਕੀਟ ਵਿੱਚ ਅੱਗ ਲੱਗਣ ਕਾਰਨ ਇਕ ਵੱਡਾ ਹਾਦਸਾ ਵਾਪਰਨ ਦੀ ਦੁੱਖਦਾਈ…

ਗੁਜਰਾਤੀ ਨੇ ਲਾਈ ਅਮਰੀਕਾ ‘ਚ…

ਅਮਰੀਕਾ, 17ਜੁਲਾਈ -ਅਮਰੀਕਾ  ਦੇ ਸੂਬੇ ਲੁਈਸਿਆਨਾ ਪੁਲਿਸ…

ਦਿੱਲੀ ਤੋਂ ਗੋਆ ਜਾ ਰਹੀ…

ਮੁੰਬਈ ,16 ਜੁਲਾਈ – ਦਿੱਲੀ ਤੋਂ ਗੋਆ…

ਸ਼ੁਭਾਂਸ਼ੂ ਸ਼ੁਕਲਾ  ਸਮੇਤ ਚਾਰ ਪੁਲਾੜ…

ਕੈਲੇਫੋਰਨੀਆ, 15 ਜੁਲਾਈ- ਸ਼ੁਭਾਂਸ਼ੂ ਸ਼ੁਕਲਾ  ਸਮੇਤ ਚਾਰ…

Our Facebook

Social Counter

  • 49517 posts
  • 0 comments
  • 0 fans