Menu

ਆਪ ਸਰਕਾਰ ਨੇ ਨਿਯਮਿਤ ਜਾਂਚ ਕੀਤੇ ਬਿਨਾਂ ਹੀ  ਮਜੀਠੀਆ ਖਿਲਾਫ ਕੇਸ ਦਰਜ ਕਰ ਕੇ ਕਾਨੂੰਨ ਦੀ ਉਲੰਘਣਾ ਕੀਤੀ: ਅਕਾਲੀ ਦਲ

ਚੰਡੀਗੜ੍ਹ, 26 ਜੂਨ: ਸ਼੍ਰੋਮਣੀ ਅਕਾਲੀ ਦਲ ਨੇ  ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਮੁੱਢਲੀ ਜਾਂ ਨਿਯਮਿਤ ਜਾਂਚ ਕਰਵਾਏ ਬਗੈਰ  ਬਿਕਰਮ ਸਿੰਘ ਮਜੀਠੀਆ ਖਿਲਾਫ ਆਮਦਨ ਨਾਲੋਂ ਵੱਧ ਜਾਇਦਾਦ ਦਾ ਕੇਸ ਦਰਜ ਕਰ ਕੇ ਕਾਨੂੰਨ ਦੀ ਉਲੰਘਣਾ ਕੀਤੀ ਹੈ ਅਤੇ ਪਾਰਟੀ ਨੇ ਸਰਕਾਰ ’ਤੇ ਆਪਣੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਫੇਲ੍ਹ ਹੋਣ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਲਈ  ਮਜੀਠੀਆ ਖਿਲਾਫ ਸਿਆਸੀ ਬਦਲਾਖੋਰੀ ਕਰਨ ਦਾ ਦੋਸ਼ ਵੀ ਲਗਾਇਆ।

ਪ੍ਰੈਸ ਵਾਰਤਾ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਵਿੰਦਰ ਸਿੰਘ ਭੂੰਦੜ,  ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਆਪ ਸਰਕਾਰ ’ਤੇ ਪੰਜਾਬੀਆਂ ਨੂੰ ਗੁੰਮਰਾਹ ਕਰਨ ਅਤੇ ਸਰਕਾਰ ਮਜੀਠੀਆ ਨੂੰ 540 ਕਰੋੜ ਰੁਪਏ ਦੇ ਨਸ਼ਾ ਤਸਕਰੀ ਕੇਸ ਵਿਚ ਗ੍ਰਿਫਤਾਰ ਕੀਤੇ ਹੋਣ ਦੇ ਬਿਆਨ ਦੇ ਕੇ ਅਦਾਲਤ ਦੀ ਮਾਣਹਾਨੀ ਕਰਨ ਦੇ ਵੀ ਦੋਸ਼ ਲਗਾਏ। ਉਹਨਾਂ ਕਿਹਾ ਕਿ ਇਹ ਨਾ ਸਿਰਫ ਬੇਤੁਕੀ ਬਿਆਨਬਾਜ਼ੀ ਹੈ ਬਲਕਿ ਝੂਠ ਦਾ ਪੁਲੰਦਾ ਹੈ ਜਿਸ ਲਈ ਆਪ ਆਗੂਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ।  ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਸਰਕਾਰ ਦੱਸੇ ਕਿ ਇਸਨੇ ਐਫ ਆਈ ਆਰ ਵਿਚ ਦੱਸੀ 540 ਕਰੋੜ ਰੁਪਏ ਦੀ ਰਾਸ਼ੀ ਦੇ ਮਾਮਲੇ ਵਿਚ ਇਕ ਵੀ ਸ਼ਿਕਾਇਤ ਕਿਉਂ ਜਾਰੀ ਨਹੀਂ ਕੀਤੀ।

ਉਹਨਾਂ ਕਿਹਾ ਕਿ ਦੂਜੇ ਪਾਸੇ  ਅਰਵਿੰਦ ਕੇਜਰੀਵਾਲ ਤੇ  ਮਨੀਸ਼ ਸਿਸੋਦੀਆ ਨੂੰ ਦਿੱਲੀ ਸ਼ਰਾਬ ਘੁਟਾਲੇ ਵਿਚ ਸ਼ਰਾਬ ਠੇਕੇਦਾਰਾਂ ਤੋਂ ਸ਼ਿਕਾਇਤਾਂ ਮਿਲਣ ਮਗਰੋਂ ਹੀ ਗ੍ਰਿਫਤਾਰ ਕੀਤਾ ਗਿਆ ਸੀ ਜਿਹਨਾਂ ਨੇ ਦੱਸਿਆ ਸੀ ਕਿ ਉਹਨਾਂ ਨੇ ਦੋਵਾਂ ਨੂੰ ਰਿਸ਼ਵਤ ਦਿੱਤੀ ਸੀ। ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਹਾਈ ਕੋਰਟ ਨੇ ਪਿਛਲੀ ਕਾਂਗਰਸ ਸਰਕਾਰ ਵੱਲੋਂ ਦਰਜ ਐਨ ਡੀ ਪੀ ਐਸ ਕੇਸ ਵਿਚ ਸਰਦਾਰ ਮਜੀਠੀਆ ਨੂੰ ਜ਼ਮਾਨਤ ਦਿੰਦਿਆਂ ਕਿਹਾ ਸੀ ਕਿ ਨਾ ਤਾਂ ਨਸ਼ੇ ਦਾ ਪੈਸਾ ਮਿਲਿਆ, ਨਾ ਲੈਣ-ਦੇਣ ਸਾਬਤ ਹੋਇਆ ਤੇ ਨਾ ਹੀ ਪੈਸੇ ਦਾ ਲੈਣ=ਦੇਣ ਹੋਇਆ।
 ਗਰੇਵਾਲ ਨੇ ਕਿਹਾ ਕਿ ਅੱਜ ਸਰਕਾਰੀ ਵਕੀਲ ਨੇ  ਕਿਹਾ ਕਿ  ਮਜੀਠੀਆ ਦੇ ਖਿਲਾਫ ਆਮਦਨ ਨਾਲੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਹ ਮਨਘੜਤ ਮਾਮਲਾ ਹੈ। ਉਹਨਾਂ ਕਿਹਾ ਕਿ ਸ਼ਿਕਾਇਤ ਵਿਚ ਜਿਹੜੀਆਂ ਜਾਇਦਾਦਾਂ ਦਾ ਜ਼ਿਕਰ ਕੀਤਾ ਗਿਆ ਹੈ, ਉਹ ਮਜੀਠੀਆ ਪਰਿਵਾਰ ਕੋਲ ਉਦੋਂ ਤੋਂ ਹਨ ਜਦੋਂ ਸਰਦਾਰ ਬਿਕਰਮ ਮਜੀਠੀਆ ਪੈਦਾ ਵੀ ਨਹੀਂ ਹੋਏ ਸਨ। ਉਹਨਾਂ ਕਿਹਾ ਕਿ ਮਜੀਠੀਆ ਪਰਿਵਾਰ ਪੁਰਾਣਾ ਰੱਜਿਆ ਪੁੱਜਿਆ ਪਰਿਵਾਰ ਹੈ ਤੇ ਸਰਦਾਰ ਬਿਕਰਮ ਮਜੀਠੀਆ ਦੇ ਦਾਦਾ ਜੀ ਕੋਲ ਹਵਾਈ ਜਹਾਜ਼ ਤੇ ਰੋਲਸ ਰਾਈਸ ਵਰਗੀਆਂ ਕਾਰਾਂ ਵੀ ਸਨ।I
ਉਹਨਾਂ ਕਿਹਾ ਕਿ ਇਹ ਵੀ ਗਲਤ ਕਿਹਾ ਜਾ ਰਿਹਾ ਹੈ ਕਿ ਸਰਾਇਆ ਇੰਡਸਟਰੀ ਵਿਚ ਬਿਕਰਮ ਸਿੰਘ ਮਜੀਠੀਆ ਹੀ ਫੈਸਲੇ ਲੈਂਦੇ ਸਨ ਜਦੋਂ ਕਿ ਉਹਨਾਂ ਨੇ 2007 ਵਿਚ ਕੰਪਨੀ ਦੇ ਡਾਇਰੈਕਟਰ ਵਜੋਂ ਅਸਤੀਫਾ ਦੇ ਦਿੱਤਾ ਸੀ। ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ  ਮਜੀਠੀਆ ਖਿਲਾਫ ਦਰਜ ਨਵੇਂ ਕੇਸ ਵਿਚ ਜਿਹੜੇ ਦੋਸ਼ ਲਗਾਏ ਗਏ ਹਨ, ਉਹ ਸਾਰੇ ਸਰਕਾਰ ਨੇ ਐਨ ਡੀ ਪੀ ਐਸ ਕੇਸ ਵਿਚ ਜ਼ਮਾਨਤ ਰੱਦ ਕਰਵਾਉਣ ਲਈ ਪਟੀਸ਼ਨ ਪਾਉਣ ਵੇਲੇ ਸੁਪਰੀਮ ਕੋਰਟ ਵਿਚ ਦੱਸੇ ਸਨ। ਸੁਪਰੀਮ ਕੋਰਟ ਨੇ ਇਹਨਾਂ ਦੋਸ਼ਾਂ ਦਾ ਨੋਟਿਸ ਨਹੀਂ ਲਿਆ ਤੇ ਹੁਣ ਇਹ ਮੁੜ ਤੋਂ ਲਗਾ ਦਿੱਤੇ ਗਏ ਹਨ ਅਤੇ ਨਵੇਂ ਕੇਸ ਵਿਚ ਤਬਦੀਲ ਕਰ ਦਿੱਤੇ ਗਏ ਹਨ।
ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਆਪ ਸਰਕਾਰ ਨੇ  ਮਜੀਠੀਆ ਨੂੰ ਅਦਾਲਤ ਵਿਚ ਪੇਸ਼ ਕਰਨ ਵੇਲੇ ਕਰਫਿਊ ਵਰਗੇ ਹਾਲਾਤ ਬਣਾ ਦਿੱਤੇ ਸਨ ਤੇ ਆਪਣੇ ਕੇਸਾਂ ਵਾਸਤੇ ਅਦਾਲਤ ਪੁੱਜੇ ਲੋਕਾਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪਿਆ।
ਸੀਨੀਅਰ ਆਗੂ  ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਬਦਲਾਖੋਰੀ ਦੀ ਕਾਰਵਾਈ ਨੇ ਲੋਕਾਂ ਨੂੰ ਐਮਰਜੰਸੀ ਚੇਤੇ ਕਰਵਾ ਦਿੱਤੀ ਹੈ ਤੇ ਉਹਨਾਂ ਇਸ ਕਾਰਵਾਈ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ। ਉਹਨਾਂ ਕਿਹਾ ਕਿ ਆਪ ਸਰਕਾਰ ਪਿਛਲੇ ਤਿੰਨਸਾਲਾਂ  ਤੋਂ ਸਰਦਾਰ ਮਜੀਠੀਆ ਨੂੰ ਝੂਠੇ ਕੇਸ ਵਿਚ ਫਸਾਉਣ ਵਾਸਤੇ ਪੱਬਾਂ ਭਾਰ ਸੀ ਅਤੇ ਉਸਨੇ ਵਾਰ-ਵਾਰ ਐਸ ਆਈ ਟੀ ਦਾ ਨਵੇਂ ਸਿਰੇ ਤੋਂ ਗਠਨ ਕੀਤਾ ਤੇ ਅਫਸਰ ਵੀ ਮੁਅੱਤਲ ਕੀਤੇ ਤਾਂ ਜੋ ਉਹਨਾਂ ਨੂੰ ਗੈਰ ਕਾਨੂੰਨੀ ਕਾਰਵਾਈ ਲਈ ਮਜਬੂਰ ਕੀਤਾ ਜਾ ਸਕੇ।
ਉਹਨਾਂ ਨੇ  ਮਜੀਠੀਆ ਨਾਲ ਇਕਜੁੱਟਤਾ ਜੁਟਾਉਣ ਅਤੇ ਬਦਲਾਖੋਰੀ ਦੀ ਕਾਰਵਾਈ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਵਿਰੋਧੀ ਧਿਰ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਸੀਨੀਅਰ ਆਗੂ  ਸਿਕੰਦਰ ਸਿੰਘ ਮਲੂਕਾ ਤੇ  ਲਖਬੀਰ ਸਿੰਘ ਲੋਧੀਨੰਗਲ ਵੀ ਹਾਜ਼ਰ ਸਨ।

ਮਿਆਂਮਾਰ ਵਿੱਚ ਬੋਧੀ ਮੱਠ  ‘ਤੇ ਹਵਾਈ ਹਮਲਾ,…

ਨਾਪੀਦਾ, 12 ਜੁਲਾਈ- ਦੇਰ ਰਾਤ ਮਿਆਂਮਾਰ ਦੇ ਸਾਗਿੰਗ ਖੇਤਰ ਵਿੱਚ ਇੱਕ ਬੋਧੀ ਮੱਠ  ‘ਤੇ ਹੋਏ ਹਵਾਈ ਹਮਲੇ  ਵਿੱਚ 23…

ਵੱਡਾ ਹਾਦਸਾ, ਚਾਰ ਮੰਜ਼ਿਲਾ ਇਮਾਰਤ…

ਨਵੀਂ ਦਿੱਲੀ, 12 ਨਵੀਂ ਦਿੱਲੀ, 12 ਜੁਲਾਈ-…

ਭਿਆਨਕ ਸੜਕ ਹਾਦਸਾ, ਟਰੱਕ ਡੂੰਘੀ…

ਛੱਤੀਸਗੜ੍ਹ:   ਕਬੀਰਧਾਮ ਵਿੱਚ ਸ਼ੁੱਕਰਵਾਰ ਤੜਕੇ ਇੱਕ…

‘ਮੁੱਖ ਮੰਤਰੀ ਬਣਨ ਮਗਰੋਂ ਵੀ…

ਦਿੱਲੀ, 11 ਜੁਲਾਈ -ਪੰਜਾਬ ਦੇ ਮੁੱਖ ਮੰਤਰੀ…

Listen Live

Subscription Radio Punjab Today

Subscription For Radio Punjab Today

ਗੋਲੀਬਾਰੀ ਦੀ ਘਟਨਾ ਤੋਂ ਬਾਅਦ ਸਰੀ ਦੇ…

ਕੈਨੇਡਾ : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿੱਚ ਸਰੀ ਦੀ ਮੇਅਰ ਬ੍ਰੈਂਡਾ ਲੌਕ ਨੇ ਮੈਟਾ, ਐਕਸ, ਟਿੱਕਟੋਕ ਅਤੇ ਹੋਰ ਸਾਰੇ…

ਮਿਆਂਮਾਰ ਵਿੱਚ ਬੋਧੀ ਮੱਠ  ‘ਤੇ…

ਨਾਪੀਦਾ, 12 ਜੁਲਾਈ- ਦੇਰ ਰਾਤ ਮਿਆਂਮਾਰ ਦੇ…

ਕੌਣ ਹੈ ਹਰਜੀਤ ਲਾਡੀ? ਜਿਸ…

ਕੈਨੇਡਾ ਚ ਕਪਿਲ ਸ਼ਰਮਾ ਦੇ ਹਾਲ ਹੀ…

ਸਰੀ ‘ਚ ਤਿੰਨ ਦਿਨ ਪਹਿਲਾਂ…

ਕੈਨੇਡਾ, 10 ਜੁਲਾਈ -ਸਰੀ ‘ਚ ਕਿਪਿਲ ਸ਼ਰਮਾ…

Our Facebook

Social Counter

  • 49401 posts
  • 0 comments
  • 0 fans