Menu

ਸੂਬਾ ਸਰਕਾਰ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਵਚਨਬੱਧ

ਚੰਡੀਗੜ੍ਹ, 26 ਜੂਨ:

ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਬਾਗਬਾਨੀ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦੀ ਸਮੀਖਿਆ ਮੀਟਿੰਗ ਕੀਤੀ, ਜਿਸ ਵਿੱਚ ਉਹਨਾਂ ਨੇ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਅਤੇ ਵੱਖ-ਵੱਖ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।

ਮੀਟਿੰਗ ਦੌਰਾਨ ਸਕੱਤਰ ਬਾਗਬਾਨੀ ਸ੍ਰੀ ਮੁਹੰਮਦ ਤਇਅਬ ਨੇ ਮੰਤਰੀ ਨੂੰ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਅਤੇ ਪ੍ਰੋਜੈਕਟਾਂ ਤਹਿਤ ਹੋਈ ਪ੍ਰਗਤੀ ਤੋਂ ਜਾਣੂ ਕਰਵਾਇਆ। ਸ੍ਰੀ ਤਇਅਬ ਨੇ ਮੁੱਖ ਪ੍ਰਾਪਤੀਆਂ ‘ਤੇ ਵੀ ਚਾਨਣਾ ਪਾਇਆ ਅਤੇ ਖੇਤਰੀ ਪੱਧਰ ‘ਤੇ ਇਸਦੇ ਲਾਗੂ ਕਰਨ ਬਾਰੇ ਜਾਣਕਾਰੀ ਸਾਂਝੀ ਕੀਤੀ।

ਸ੍ਰੀ ਭਗਤ ਨੇ ਕਿਸਾਨਾਂ ਨੂੰ ਸਬਸਿਡੀਆਂ ਦੀ ਪਾਰਦਰਸ਼ੀ ਅਤੇ ਸਮੇਂ ਸਿਰ ਵੰਡ ਦੀ ਲੋੜ ‘ਤੇ ਜ਼ੋਰ ਦਿੱਤਾ ਤਾਂ ਜੋ ਉਹ ਬਿਨਾਂ ਕਿਸੇ ਦੇਰੀ ਦੇ ਸਰਕਾਰੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ। ਉਨ੍ਹਾਂ ਨੇ ਬਾਗਬਾਨੀ ਨਾਲ ਸਬੰਧਤ ਸਾਰੀਆਂ ਪਹਿਲਕਦਮੀਆਂ ਨੂੰ ਜਲਦ ਪੂਰਾ ਕਰਨ ਅਤੇ ਜ਼ਮੀਨੀ ਪੱਧਰ ‘ਤੇ ਕਿਸਾਨਾਂ ਨਾਲ ਸਰਗਰਮੀ ਨਾਲ ਜੁੜਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।

ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਾਗਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਅਤੇ ਕਿਸਾਨਾਂ ਲਈ ਬਿਹਤਰ ਮੌਕੇ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਬਾਗਬਾਨੀ ਨੂੰ ਉਤਸ਼ਾਹਿਤ ਕਰਨਾ, ਕਿਸਾਨਾਂ ਦੀ ਆਮਦਨ ਵਧਾਉਣ ਅਤੇ ਸੂਬੇ ਵਿੱਚ ਖੇਤੀਬਾੜੀ ਵਿਭਿੰਨਤਾ ਲਿਆਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ।

ਸ੍ਰੀ ਭਗਤ ਨੇ ਵਿਭਾਗ ਨੂੰ ਹਦਾਇਤ ਕੀਤੀ ਕਿ ਚੱਲ ਰਹੀਆਂ ਸਾਰੀਆਂ ਪ੍ਰਗਤੀ ਸਕੀਮਾਂ ਅਤੇ ਪ੍ਰੋਜੈਕਟਾਂ ਨੂੰ ਲਾਗੂ ਕਰਨ ਸਬੰਧੀ ਮਾਸਿਕ ਪ੍ਰਗਤੀ ਰਿਪੋਰਟਾਂ ਪੇਸ਼ ਕਰਨਾ ਵੀ ਯਕੀਨੀ ਬਣਾਇਆ ਜਾਵੇ।

ਮਿਆਂਮਾਰ ਵਿੱਚ ਬੋਧੀ ਮੱਠ  ‘ਤੇ ਹਵਾਈ ਹਮਲਾ,…

ਨਾਪੀਦਾ, 12 ਜੁਲਾਈ- ਦੇਰ ਰਾਤ ਮਿਆਂਮਾਰ ਦੇ ਸਾਗਿੰਗ ਖੇਤਰ ਵਿੱਚ ਇੱਕ ਬੋਧੀ ਮੱਠ  ‘ਤੇ ਹੋਏ ਹਵਾਈ ਹਮਲੇ  ਵਿੱਚ 23…

ਵੱਡਾ ਹਾਦਸਾ, ਚਾਰ ਮੰਜ਼ਿਲਾ ਇਮਾਰਤ…

ਨਵੀਂ ਦਿੱਲੀ, 12 ਨਵੀਂ ਦਿੱਲੀ, 12 ਜੁਲਾਈ-…

ਭਿਆਨਕ ਸੜਕ ਹਾਦਸਾ, ਟਰੱਕ ਡੂੰਘੀ…

ਛੱਤੀਸਗੜ੍ਹ:   ਕਬੀਰਧਾਮ ਵਿੱਚ ਸ਼ੁੱਕਰਵਾਰ ਤੜਕੇ ਇੱਕ…

‘ਮੁੱਖ ਮੰਤਰੀ ਬਣਨ ਮਗਰੋਂ ਵੀ…

ਦਿੱਲੀ, 11 ਜੁਲਾਈ -ਪੰਜਾਬ ਦੇ ਮੁੱਖ ਮੰਤਰੀ…

Listen Live

Subscription Radio Punjab Today

Subscription For Radio Punjab Today

ਗੋਲੀਬਾਰੀ ਦੀ ਘਟਨਾ ਤੋਂ ਬਾਅਦ ਸਰੀ ਦੇ…

ਕੈਨੇਡਾ : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿੱਚ ਸਰੀ ਦੀ ਮੇਅਰ ਬ੍ਰੈਂਡਾ ਲੌਕ ਨੇ ਮੈਟਾ, ਐਕਸ, ਟਿੱਕਟੋਕ ਅਤੇ ਹੋਰ ਸਾਰੇ…

ਮਿਆਂਮਾਰ ਵਿੱਚ ਬੋਧੀ ਮੱਠ  ‘ਤੇ…

ਨਾਪੀਦਾ, 12 ਜੁਲਾਈ- ਦੇਰ ਰਾਤ ਮਿਆਂਮਾਰ ਦੇ…

ਕੌਣ ਹੈ ਹਰਜੀਤ ਲਾਡੀ? ਜਿਸ…

ਕੈਨੇਡਾ ਚ ਕਪਿਲ ਸ਼ਰਮਾ ਦੇ ਹਾਲ ਹੀ…

ਸਰੀ ‘ਚ ਤਿੰਨ ਦਿਨ ਪਹਿਲਾਂ…

ਕੈਨੇਡਾ, 10 ਜੁਲਾਈ -ਸਰੀ ‘ਚ ਕਿਪਿਲ ਸ਼ਰਮਾ…

Our Facebook

Social Counter

  • 49401 posts
  • 0 comments
  • 0 fans