32.9 C
Bathinda
Sunday, August 10, 2025
HomePunjabਚੇਅਰਮੈਨ ਪਨਗ੍ਰੇਨ ਵੱਲੋਂ ਸੋਸ਼ਲ ਮੀਡੀਆ ‘ਤੇ ਵਾਇਰਲ ਵੀਡੀਓ ‘ਤੇ ਫੌਰੀ ਕਾਰਵਾਈ...

ਚੇਅਰਮੈਨ ਪਨਗ੍ਰੇਨ ਵੱਲੋਂ ਸੋਸ਼ਲ ਮੀਡੀਆ ‘ਤੇ ਵਾਇਰਲ ਵੀਡੀਓ ‘ਤੇ ਫੌਰੀ ਕਾਰਵਾਈ -ਅਨਾਜ ਦੀ ਬਦਹਾਲੀ ਨਹੀਂ ਸਹੀ ਜਾਵੇਗੀ: ਡਾ. ਤੇਜਪਾਲ ਸਿੰਘ

ਅਮਰਗੜ੍ਹ/ਮਾਲੇਰਕੋਟਲਾ 04 ਅਗਸਤ:ਪੰਜਾਬ ਰਾਜ ਵਿੱਚ ਖੇਤੀਬਾੜੀ ਪੈਦਾਵਾਰ ਦੀ ਸੰਭਾਲ ਅਤੇ ਸਟੋਰੇਜ ਸੰਬੰਧੀ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ, ਚੇਅਰਮੈਨ ਪਨਗ੍ਰੇਨ ਡਾ. ਤੇਜਪਾਲ ਸਿੰਘ ਨੇ ਮਾਹੋਰਾਣਾ ਤੋਂ ਭੁੱਲਰਾਂ ਰੋਡ ਵਿਖੇ ਪਨਗ੍ਰੇਨ ਖਰੀਦ ਏਜੰਸੀ ਵੱਲੋਂ ਖਰੀਦੀ ਗਈ ਕਣਕ ਦੇ ਹਾਲਤ ਬਾਰੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇੱਕ ਵੀਡੀਓ ‘ਤੇ ਤੁਰੰਤ ਕਾਰਵਾਈ ਕਰਦਿਆਂ ਪਿਛਲੇ ਦਿਨੀਂ ਦੇਰ ਸ਼ਾਮ ਮੌਕੇ ‘ਤੇ ਪਹੁੰਚ ਕੇ ਸ਼ੈਲਰ ਦਾ ਦੌਰਾ ਕੀਤਾ । ਇਸ ਮੌਕੇ ਇੰਸਪੈਕਟਰ ਫੂਡ ਸਪਲਾਈ  ਰਸਮਿੰਦਰ ਸਿੰਘ ਵੀ ਮੌਜੂਦ ਸਨ।

ਇੰਸਪੈਕਟਰ ਫੂਡ ਸਪਲਾਈ  ਰਸਮਿੰਦਰ ਸਿੰਘ ਨੇ ਚੇਅਰਮੈਨ ਨੂੰ ਅਵਗਤ ਕਰਵਾਇਆ ਕਿ ਐਫ.ਸੀ.ਆਈ ਦੀ ਸਪੈਸ਼ਲ ਲੱਗਣ ਕਾਰਨ ਅਨਾਜ ਦੀ ਚੁਕਵਾਈ ਸਬੰਧਤ ਵਿਭਾਗ ਦੇ ਅਧਿਕਾਰੀਆਂ ਦੀ ਦੇਖ ਰੇਖ ਵਿੱਚ ਕਰਵਾਈ ਜਾ ਰਹੀ ਹੈ। ਮੌਸਮ ਦੇ ਅਸਰ ਨਾਲ ਖਰਾਬ ਹੋਈਆਂ ਕਣਕ ਦੀਆਂ ਬੋਰੀਆਂ ਨੂੰ ਪਹਿਲਾਂ ਹੀ ਅਲੱਗ ਕਰਵਾ ਦਿੱਤਾ ਗਿਆ ਹੈ। ਜਿਸ ਨੂੰ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅਪਗਰੇਡ ਕਰ ਦਿੱਤਾ ਜਾਵੇਗਾ ਤਾਂ ਜੋ ਭਵਿੱਖ ਵਿੱਚ ਅਨਾਜ ਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ  ।

ਖਰੀਦ ਏਜੰਸੀ ਵਲੋਂ ਸੰਭਾਲੀ ਗਈ ਕਣਕ ਦੇ ਸਟੋਰੇਜ ਦੀ ਵਿਸਥਾਰ ਨਾਲ ਸਮੀਖਿਆ ਕਰਦਿਆਂ ਹਦਾਇਤਾਂ ਜਾਰੀ ਕੀਤੀਆਂ ਕਿ ਸੰਭਾਲ ਅਤੇ ਸਟੋਰੇਜ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਇਆਂ ਜਾਵੇ । ਉਨ੍ਹਾਂ ਕਿਹਾ ਕਿ ਕਿਸਾਨੀ ਪੈਦਾਵਾਰ ਦੀ ਰੱਖਿਆ ਸਾਡੀ ਪਹਿਲੀ ਤਰਜੀਹ ਹੈ,ਅਨਾਜ ਨੂੰ ਕਿਸੇ ਵੀ ਹਲਾਤਾਂ ਵਿੱਚ ਖਰਾਬ ਨਹੀਂ ਹੋਣ ਦਿੱਤਾ ਜਾ ਸਕਦਾ। ਉਨ੍ਹਾਂ ਹੁਕਮ ਦਿੱਤੇ ਕਿ ਸੂਬੇ ਦੇ ਖਰੀਦ ਏਜੰਸੀਆਂ ਦੇ ਅਧਿਕਾਰੀ ਬਰਸਾਤੀ ਮੌਸਮ ਦੌਰਾਨ ਕਣਕ ਦੀ ਰੱਖ-ਰਖਾਅ ਲਈ ਪੂਰੀ ਤਿਆਰੀ ਰੱਖਣ।

ਚੇਅਰਮੈਨ ਨੇ ਇਹ ਵੀ ਚੇਤਾਵਨੀ ਦਿੱਤੀ ਕਿ ਜਿਹੜੇ ਵੀ ਅਧਿਕਾਰੀ ਜਾਂ ਕਰਮਚਾਰੀ ਕਣਕ ਦੀ ਸੰਭਾਲ ਵਿੱਚ ਲਾਪਰਵਾਹੀ ਕਰਦੇ ਹੋਏ ਪਾਏ ਗਏ, ਉਨ੍ਹਾਂ ਖ਼ਿਲਾਫ਼ ਸਖ਼ਤ ਪ੍ਰਸ਼ਾਸਨਿਕ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਕਿਸੇ ਵੀ ਲਾਪਰਵਾਹੀ ਨੂੰ ਕਤਈ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਡਾ. ਸਿੰਘ ਨੇ ਕਿਹਾ ਕਿ ਇਹ ਸਿਰਫ ਇਕ ਦੌਰਾ ਨਹੀਂ ਸੀ, ਸਗੋਂ ਇੱਕ ਸੰਕਲਪ ਸੀ–ਕਣਕ ਦੀ ਹਰ ਬੋਰੀ ਸੁਰੱਖਿਅਤ ਰਹੇ, ਕਿਸਾਨ ਦੀ ਮਿਹਨਤ ਖਰਾਬ ਨਾ ਜਾਵੇ ਅਤੇ ਅਨਾਜ ਦਾ ਦਾਣਾ ਲੋੜਵੰਦ ਤੱਕ ਸੁਰੱਖਿਅਤ ਪੁੱਜੇ ਅਤੇ ਹਰ ਸੰਭਾਵੀ ਚੁਣੌਤੀ ਦਾ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਲੱਭਿਆ ਜਾਵੇ।

ਡਾ. ਤੇਜਪਾਲ ਸਿੰਘ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕਿਤੇ ਵੀ ਅਜਿਹੀ ਸਥਿਤੀ ਵੇਖਣ ਨੂੰ ਮਿਲੇ ਤਾਂ ਤੁਰੰਤ ਪਨਗ੍ਰੇਨ ਜਾਂ ਸਥਾਨਕ ਪ੍ਰਸ਼ਾਸਨ ਨੂੰ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਸਮੇਂ ਸਿਰ ਕਾਰਵਾਈ ਹੋ ਸਕੇ।

RELATED ARTICLES

Most Popular