Menu

ਪਾਰਲੀਮੈਂਟ ‘ਚ ਸਮੁੱਚੇ ਸਦਨ ਵੱਲੋਂ ਭੇਂਟ ਕੀਤੀ ਜਾਵੇ ਸ਼ਹੀਦਾਂ ਨੂੰ ਸ਼ਰਧਾਂਜਲੀ-ਭਗਵੰਤ ਮਾਨ

ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪੰਜਾਬ ਦੇ ਸੰਸਦ ਮੈਂਬਰ ਅੱਜ ਪਾਰਲੀਮੈਂਟ ‘ਚ ਸ਼ਹੀਦ ਭਗਤ ਸਿੰਘ ਦੇ ਬੁੱਤ ਉੱਪਰ ਭੇਂਟ ਕਰਨਗੇ ਸ਼ਰਧਾ ਦੇ ਫ਼ੁੱਲ
ਨਵੀਂ ਦਿੱਲੀ – ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ ਅੱਜ ਪੰਜਾਬ ਦੇ ਸੰਸਦ ਮੈਂਬਰਾਂ ਨੇ ਦੇਸ਼ ਦੇ ਸਰਤਾਜ ਸ਼ਹੀਦਾਂ ਭਗਤ ਸਿੰਘ, ਰਾਜ ਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਉੱਪਰ 23 ਮਾਰਚ ਨੂੰ ਸਮੁੱਚੇ ਸਦਨ ਵੱਲੋਂ ਸ਼ਰਧਾਂਜਲੀ ਭੇਂਟ ਕਰਨ ਦੀ ਮੰਗ ਉਠਾਈ ਹੈ। ਇਸ ਲਈ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ, ਡਾ. ਧਰਮਵੀਰ ਗਾਂਧੀ, ਕਾਂਗਰਸ ਦੇ ਸੰਸਦ ਮੈਂਬਰ ਸੁਨੀਲ ਕੁਮਾਰ ਜਾਖੜ ਅਤੇ ਰਵਨੀਤ ਸਿੰਘ ਬਿੱਟੂ ਨੇ ਲੋਕ ਸਭਾ ਸਪੀਕਰ ਸ੍ਰੀਮਤੀ ਸੁਮੀਤਰਾ ਮਹਾਜਨ ਨਾਲ ਮੁਲਾਕਾਤ ਕੀਤੀ।
‘ਆਪ’ ਵੱਲੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਭਗਵੰਤ ਮਾਨ ਨੇ ਦੱਸਿਆ ਕਿ ਉਨ੍ਹਾਂ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਸੀ ਕਿ 23 ਮਾਰਚ ਦੇ ਸ਼ਹੀਦੀ ਦਿਹਾੜੇ ਉੱਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸਮੁੱਚੇ ਸਦਨ ਵੱਲੋਂ ਸ਼ਰਧਾਂਜਲੀ ਭੇਂਟ ਕਰਨ ਦਾ ਮਾਮਲਾ ਲੋਕ ਸਭਾ ਸਪੀਕਰ ਕੋਲ ਉਠਾਇਆ ਜਾਵੇ। ਜਿਸ ਦੇ ਤਹਿਤ ਅੱਜ ਪੰਜਾਬ ਦੇ 4 ਸੰਸਦ ਮੈਂਬਰਾਂ ਨੇ ਸਪੀਕਰ ਨਾਲ ਮੁਲਾਕਾਤ ਕੀਤੀ ਅਤੇ ਸ਼ਹੀਦਾਂ ਨੂੰ ਸਮੁੱਚੇ ਸਦਨ ਵੱਲੋਂ ਸ਼ਰਧਾਂਜਲੀ ਭੇਂਟ ਕਰਨ ਦੀ ਮੰਗ ਰੱਖੀ। ਇਸ ਦੇ ਨਾਲ ਹੀ ਇਹ ਵੀ ਮੰਗ ਰੱਖੀ ਕਿ ਸੰਸਦ ਭਵਨ ਦੇ ਸੈਂਟਰਲ ਹਾਲ ਵਿਚ ਉਸ ਕੁਰਸੀ ਉੱਪਰ ਸ਼ਹੀਦੀ ਭਗਤ ਸਿੰਘ ਦੀ ਤਸਵੀਰ ਸੁਸ਼ੋਭਿਤ ਕਰ ਕੇ ਰਾਖਵਾਂ ਰੱਖਿਆ ਜਾਵੇ। ਜਿਸ ਉੱਪਰ ਸ਼ਹੀਦ ਭਗਤ ਸਿੰਘ ਉਦੋਂ ਬੈਠੇ ਸਨ ਜਦੋਂ ਦੇਸ਼ ਦੀ ਆਜ਼ਾਦੀ ਲਈ ਅੰਗਰੇਜ਼ੀ ਹਕੂਮਤ ਵਿਰੁੱਧ ਰੋਸ ਵਜੋਂ ਪਾਰਲੀਮੈਂਟ ‘ਚ ਬੰਬ ਸੁੱਟਣ ਗਏ ਸੀ। ਭਗਵੰਤ ਮਾਨ ਨੇ ਦੱਸਿਆ ਕਿ ਪਾਰਲੀਮੈਂਟ ਕੰਪਲੈਕਸ ਵਿਚ ਸੁਸ਼ੋਭਿਤ ਸ਼ਹੀਦ ਭਗਤ ਸਿੰਘ ਦੇ ਬੁੱਤ ਉੱਪਰ 23 ਮਾਰਚ ਨੂੰ ਪੰਜਾਬ ਦੇ ਸੰਸਦ ਮੈਂਬਰਾਂ ਦੀ ਅਗਵਾਈ ਵਿਚ ਹੋਰ ਸੰਸਦ ਮੈਂਬਰਾਂ ਵੱਲੋਂ ਸ਼ਰਧਾ ਦੇ ਫੁੱਲ ਭੇਂਟ ਕੀਤੇ ਜਾਣਗੇ। ਭਗਵੰਤ ਮਾਨ ਨੇ ਦੱਸਿਆ ਕਿ ਸਪੀਕਰ ਸ੍ਰੀਮਤੀ ਸੁਮੀਤਰਾ ਮਹਾਜਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਦੀ ਇਸ ਮੰਗ ਨੂੰ ਗੰਭੀਰਤਾ ਨਾਲ ਲਿਆ ਗਿਆ ਅਤੇ ਇਸ ਉੱਪਰ ਸੰਜੀਦਗੀ ਨਾਲ ਵਿਚਾਰ ਕਰਨ ਦਾ ਭਰੋਸਾ ਦਿੱਤਾ।

ਸਚਿਨ ਤੇਂਦੁਲਕਰ ਦੀ ਸੁਰੱਖਿਆ ‘ਚ ਤਾਇਨਾਤ SRPF…

15 ਮਈ 2024 : ਮਹਾਰਾਸ਼ਟਰ ਦੇ ਜਲਗਾਓਂ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਸਚਿਨ ਤੇਂਦੁਲਕਰ (Sachin…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਭਲਕੇ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ,…

ਚੰਡੀਗੜ੍ਹ, 15 ਮਈ : ਸ਼ਰਾਬ ਅਬਕਾਰੀ ਨੀਤੀ…

ਕਰੋੜਾਂ ਦੇ ਬੈਂਕ ਧੋਖਾਧੜੀ ਦੇ…

15 ਮਈ 2024 : ਮੁੰਬਈ- ਸੀਬੀਆਈ ਨੇ…

Listen Live

Subscription Radio Punjab Today

ਚਾਰ ਲੋਕਾਂ ਦੀ ਮੌਤ ਦੇ ਜਿੰਮੇਵਾਰ ਪੰਜਾਬੀ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਓਹਾਇਓ ਸਟੇਟ ਦੀ ਬਟਲਰ ਕਾਉਂਟੀ ਅਦਾਲਤ ਨੇ ਚਾਰ ਲੋਕਾਂ ਦੀ ਮੌਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

Our Facebook

Social Counter

  • 40381 posts
  • 0 comments
  • 0 fans