Menu

ਦਿਸ਼ਾਹੀਣ, ਅਰਥਹੀਣ ਅਤੇ ਦ੍ਰਿਸ਼ਟੀ ਤੋਂ ਸੱਖਣਾ ਬਜਟ : ਪਰਕਾਸ਼ ਸਿੰਘ ਬਾਦਲ

ਕਿਹਾ ਕਿ ਮੈਂ ਆਪਣੀ ਜ਼ਿੰਦਗੀ ਵਿਚ ਇਸ ਤੋਂ ਵੱਧ ਗੈਰ-ਸੰਜੀਦਾ ਬਜਟ ਕਦੇ ਨਹੀਂ ਪਡ਼ਿਆ
ਸ. ਬਾਦਲ ਨੇ ਬਜਟ ਨੂੰ ਸਰਕਾਰ ਦੇ ਇੱਕ ਸਾਲ ਦੇ ਕਾਲੇ ਕਾਰਨਾਮਿਆਂ ਉੱਤੇ ਇੱਕ ਸਫੈਦ ਪੇਪਰ ਕਰਾਰ ਦਿੱਤਾ
ਚੰਡੀਗਡ਼ : ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਸ ਪਰਕਾਸ਼ ਸਿੰਘ ਬਾਦਲ ਨੇ ਅੱਜ ਪੰਜਾਬ ਵਿਧਾਨ ਸਭਾ ਵਿਚ ਪੇਸ਼ ਕੀਤੇ ਬਜਟ ਨੂੰ ‘ਦਿਸ਼ਾਹੀਣ, ਅਰਥਹੀਣ ਅਤੇ ਦ੍ਰਿਸ਼ਟੀ ਤੋਂ ਸੱਖਣਾ’ ਬਜਟ ਕਰਾਰ ਦਿੱਤਾ ਹੈ। ਉਹਨਾਂ ਕਿਹਾ ਕਿ ਇਹ ਸਰਕਾਰ ਵੱਲੋਂ ਕਿਸਾਨਾਂ, ਦਲਿਤਾਂ, ਗਰੀਬਾਂ, ਨੌਜਵਾਨਾਂ, ਕਰਮਚਾਰੀਆਂ ਅਤੇ ਲਾਚਾਰ ਸੀਨੀਅਰ ਨਾਗਰਿਕਾਂ ਨਾਲ ਕੀਤੇ ਵਿਸਵਾਸ਼ਘਾਤ ਦਾ ਦਸਤਾਵੇਜ ਹੈ।
ਉਹਨਾਂ ਕਿਹਾ ਕਿ ਇਹ ਕਿਸੇ ਵੀ ਪੱਖ ਤੋਂ ਇੱਕ ਆਰਥਿਕ ਦਸਤਾਵੇਜ਼ ਨਹੀਂ ਲੱਗਦਾ। ਇਸ ਵਿਚ ਸਰਕਾਰ ਦੇ ਅਖੌਤੀ ਇਰਾਦੇ ਬਾਰੇ ਬੇਬੁਨਿਆਦ ਅਤੇ ਖੋਖਲੀ ਬਿਆਨਬਾਜ਼ੀ ਕੀਤੀ ਗਈ ਹੈ। ਇਸ ਤੋਂ ਸਪੱਸ਼ਟ ਹੈ ਕਿ ਇਸ ਵਿਚ ਕੋਈ ਆਰਥਿਕ ਯੋਜਨਾਬੰਦੀ ਕਰਨ ਜਾਂ ਸੂਬੇ ਨੂੰ ਖੁਸ਼ਹਾਲ ਬਣਾਉਣ ਲਈ ਨੀਤੀਆਂ ਅਤੇ ਪ੍ਰੋਗਰਾਮ ਬਣਾਉਣ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਨ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਹੈ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸ ਬਾਦਲ ਨੇ ਕਿਹਾ ਕਿ ਹਰ ਪੰਜਾਬੀ ਦੀ ਤਰਾਂ ਮੈਂ ਵੀ ਪੂਰੀ ਤਰਾਂ ਨਿਰਾਸ਼ ਹੋਇਆ ਹਾਂ। ਬਜਟ ਵਾਲਾ ਦਸਤਾਵੇਜ਼ ਪਿਛਲੇ ਇੱਕ ਸਾਲ ਦੌਰਾਨ ਸਰਕਾਰ ਦੇ ਕਾਲੇ ਕਾਰਨਾਮਿਆਂ ਉੱਤੇ ਵਾਈਟ ਪੇਪਰ ਵਾਂਗ ਪਡ਼ਿਆ ਗਿਆ ਹੈ। ਸਮਾਜ ਦੇ ਹਰ ਵਰਗ ਕਿਸਾਨਾਂ, ਦਲਿਤਾਂ, ਨੌਜਵਾਨਾਂ, ਸੀਨੀਅਰ ਨਾਗਰਿਕਾਂ ਅਤੇ ਔਰਤਾਂ ਨੂੰ ਧੋਖਾ ਦੇਣਾ ਹੀ ਸਰਕਾਰ ਦੇ ਕਾਲੇ ਕਾਰਨਾਮੇ ਹਨ।
ਸ ਬਾਦਲ ਨੇ ਕਿਹਾ ਕਿ ਇਹ ਬਜਟ ਇਸ ਗੱਲ ਦਾ ਵੀ ਸਬੂਤ ਹੈ ਕਿ ਸਰਕਾਰ ਨੇ ਸੂਬੇ ਜਾਂ ਇਸ ਦੇ ਲੋਕਾਂ ਦੀ ਭਲਾਈ ਵਾਸਤੇ ਯੋਜਨਾਬੰਦੀ ਕਰਨ ਉੱਤੇ ਬਿਲਕੁੱਲ ਵੀ ਸਮਾਂ ਨਹੀਂ ਖਰਚਿਆ ਹੈ। ਇਸ ਤੋਂ ਸਰਕਾਰ ਦੀ ਪ੍ਰਸਾਸ਼ਨ ਵਰਗੇ ਸੰਵੇਦਨਸ਼ੀਲ ਅਤੇ ਸੰਜੀਦਾ ਕੰਮ ਬਾਰੇ ਸਰਸਰੀ ਅਤੇ ਗੈਰ-ਸੰਜੀਦਾ ਦਾ ਪਹੁੰਚ ਦਾ ਪਤਾ ਚੱਲਦਾ ਹੈ। ਮੈ ਆਪਣੀ ਸਾਰੀ ਜ਼ਿੰਦਗੀ ਵਿਚ ਕਦੇ ਵੀ ਇੰਨਾ ਗੈਰ-ਸੰਜੀਦਾ ਬਜਟ ਨਹੀ ਪਡ਼ਿ•ਆ ਹੈ। ਇਹ ਲੋਕਾਂ ਵੱਲੋਂ ਦਿੱਤੇ ਫਤਵੇ ਨਾਲ ਵਿਸ਼ਵਾਸ਼ਘਾਤ ਕਰਨ ਵਾਲੀ ਕਾਰਵਾਈ ਹੈ।

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39943 posts
  • 0 comments
  • 0 fans