Menu

ਰੋਡਰੇਜ਼ ਮਾਮਲੇ ‘ਚ ਸੁਣਵਾਈ, ਵਧ ਸਕਦੀਆਂ ਹਨ ਸਿੱਧੂ ਦੀਆਂ ਮੁਸ਼ਕਲਾਂ

ਨਵੀਂ ਦਿੱਲੀ — 30 ਸਾਲ ਪੁਰਾਣੇ ਰੋਡਰੇਜ਼ ਅਤੇ ਗੈਰ-ਇਰਾਦਤਨ ਕਤਲ ਦੇ ਮਾਮਲੇ ‘ਚ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਖਿਲਾਫ ਮੰਗਲਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ, ਜਿਸ ਤੋਂ ਬਾਅਦ ਸਿੱਧੂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਸੁਪਰੀਮ ਕੋਰਟ ‘ਚ ਸਿੱਧੂ ਦੇ ਵਕੀਲ ਆਪਣੀਆਂ ਦਲੀਲਾਂ ਪੇਸ਼ ਕਰਨਗੇ। ਸੁਪਰੀਮ ਕੋਰਟ ‘ਚ ਸਿੱਧੂ ਦੇ ਵਕੀਲ ਆਪਣੀਆਂ ਦਲੀਲਾਂ ਪੇਸ਼ ਕਰਨਗੇ। ਸੁਪਰੀਮ ਕੋਰਟ ‘ਚ ਪੰਜਾਬ ਸਰਕਾਰ ਵੱਲੋਂ ਬਹਿਸ ਪੂਰੀ ਹੋ ਚੁਕੀ ਹੈ।
ਪਿਛਲੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਇਸ ਮਾਮਲੇ ‘ਚ ਸਿੱਧੂ ਨੂੰ ਤਿੰਨ ਸਾਲ ਦੀ ਸਜ਼ਾ ਦਾ ਸਮਰਥਨ ਕੀਤਾ ਸੀ। ਕੋਰਟ ‘ਚ ਪੰਜਾਬ ਸਰਕਾਰ ਦੇ ਵਕੀਲ ਨੇ ਕਿਹਾ ਸੀ ਕਿ ਨਵਜੋਤ ਸਿੰਘ ਸਿੱਧੂ ਦੀ ਸਜ਼ਾ ਬਰਕਰਾਰ ਰੱਖੀ ਜਾਵੇਗੀ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ‘ਚ ਸ਼ਾਮਲ ਹੋਣ ਤੋਂ ਇਨਕਾਰ ਕਰਨ ਵਾਲੇ ਸਿੱਧੂ ਦਾ ਬਿਆਨ ਝੂਠਾ ਹੈ ਅਤੇ ਮਾਮਲੇ ‘ਚ ਚਸ਼ਮਦੀਦ ਦੇ ਬਿਆਨ ‘ਤੇ ਭਰੋਸਾ ਕੀਤਾ ਜਾਣਾ ਚਾਹੀਦਾ।
ਜ਼ਿਕਰਯੋਗ ਹੈ ਕਿ ਇਸ ਮਾਮਲੇ ‘ਚ ਹੇਠਲੀ ਅਦਾਲਤ ਨੇ ਸਤੰਬਰ 1999 ‘ਚ ਸਿੱਧੂ ਨੂੰ ਦੇਸ਼ਾਂ ਤੋਂ ਬਰੀ ਕਰ ਦਿੱਤਾ ਸੀ। ਹਾਲਾਂਕਿ ਹਾਈ ਕੋਰਟ ਨੇ ਦਸੰਬਰ 2006 ‘ਚ ਫੈਸਲੇ ਨੂੰ ਪਲਟਦੇ ਹੋਏ ਸਿੱਧੂ ਨੂੰ ਦੋਸ਼ੀ ਠਹਿਰਾਇਆ ਅਤੇ ਤਿੰਨ ਸਾਲ ਦੀ ਸਜ਼ਾ ਸੁਣਾਈ ਸੀ। ਇਸ ਦੇ ਖਿਲਾਫ ਸਿੱਧੂ ਨੇ ਸੁਪਰੀਮ ਕੋਰਟ ‘ਚ ਅਪੀਲ ਕੀਤੀ ਹੈ। ਜਿਸ ‘ਤੇ ਅੱਜ ਯਾਨੀ ਮੰਗਲਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans